ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆ 'ਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
Published : Sep 24, 2018, 1:48 pm IST
Updated : Sep 24, 2018, 1:48 pm IST
SHARE ARTICLE
Rain
Rain

ਡਿਪਟੀ ਕਮਿਸ਼ਨਰ ਨੇ ਕੀਤਾ ਘੱਗਰ, ਜੈਕਬ ਅਤੇ ਝੰਬੋ ਚੋਅ ਦਾ ਦੌਰਾ

ਪਟਿਆਲਾ : ਬੀਤੇ 36 ਘੰਟਿਆਂ ਤੋਂ ਪੈ ਰਹੇ ਲਗਾਤਾਰ ਮੀਂਹ ਕਾਰਣ ਪਟਿਆਲਾ ਜ਼ਿਲ੍ਹੇ ਦੇ ਸਾਰੇ ਬਰਸਾਤੀ ਨਦੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਦਾ ਵਹਾਅ ਕੰਟਰੋਲ ਹੇਠ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਪਟਿਆਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫ਼ਵਾਹਾਂ ਤੋਂ ਸੁਚੇਤ ਰਹਿਣ ਕਿਉਂਕਿ ਪਟਿਆਲਾ ਜ਼ਿਲ੍ਹੇ ਵਿੱਚ ਹਾਲ ਦੀ ਘੜੀ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ ਪਰ ਲਗਾਤਾਰ ਪੈ ਰਹੇ ਮੀਂਹ ਕਾਰਨ ਸੁਚੇਤ ਰਹਿਣ ਦੀ ਲੋੜ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਘੱਗਰ, ਪਟਿਆਲਾ ਨਦੀ, ਜੈਕਬ ਡਰੇਨ, ਝੰਬੋ ਚੋਅ ਦਾ ਡਰੇਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਦੌਰਾ ਕਰਕੇ ਆਏ ਹਨ। ਇਨ੍ਹਾਂ ਸਾਰੇ ਨਦੀ ਨਾਲਿਆਂ ਵਿੱਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਬਹੁਤ ਹੇਠਾਂ ਵੱਗ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿਠਣ ਲਈ ਪ੍ਰਸ਼ਾਸਨ ਤਿਆਰ ਬਰ ਤਿਆਰ ਹੈ ਪਰ ਹਾਲ ਦੀ ਘੜੀ ਕਿਸੇ ਖ਼ਤਰੇ ਦੀ ਸੰਭਾਵਨਾ ਨਹੀਂ ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚੋਂ ਲੰਘਦੇ ਘੱਗਰ ਦਰਿਆ ਦੇ ਸਰਾਲਾ ਹੈਡ ਵਿਖੇ ਦੁਪਹਿਰ 12 ਵਜੇ ਤੱਕ ਪਾਣੀ ਸਿਰਫ਼ 9 ਫੁੱਟ ਵੱਗ ਰਿਹਾ ਸੀ। ਜਦਕਿ ਖ਼ਤਰੇ ਦਾ ਨਿਸ਼ਾਨ 16 ਫੁੱਟ 'ਤੇ ਹੈ ਇਸ ਤਰ੍ਹਾਂ ਪਟਿਆਲਾ ਨਦੀ ਵਿੱਚ ਵੀ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ 9 ਫੁੱਟ ਹੇਠਾਂ ਹੈ। ਉਨ੍ਹਾਂ ਦੱਸਿਆ ਕਿ ਜੈਕਬ ਡਰੇਨ ਵਿੱਚ ਸੂਲਰ ਕੋਲ 4 ਫੁੱਟ ਪਾਣੀ ਵੱਗ ਰਿਹਾ ਹੈ ਜਦਕਿ ਖ਼ਤਰੇ ਦਾ ਨਿਸ਼ਾਨ 6 ਫੁੱਟ 'ਤੇ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਘੱਗਰ ਦਰਿਆ ਪਿੰਡ ਧਰਮੇੜੀ ਕੋਲ ਹਾਸੀ ਬੁਟਾਣਾ ਨਹਿਰ ਕੋਲ ਪਾਣੀ ਦਾ ਪੱਧਰ 15 ਫੁੱਟ ਹੈ ਜਦਕਿ ਉੁਸਦੀ ਸਮਰੱਥਾ 22 ਫੁੱਟ ਤੱਕ ਹੈ। ਇਸੇ ਤਰ੍ਹਾਂ ਖਨੋਰੀ ਸਾਈਫਨ 'ਤੇ ਘੱਗਰ ਵਿੱਚ ਪਾਣੀ 11 ਫੁੱਟ 'ਤੇ ਵੱਗ ਰਿਹਾ ਹੈ। ਪਰ ਉਸਦੀ ਸਮਰੱਥਾ 25 ਫੁੱਟ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੁਖਨਾ ਝੀਲ ਤੋਂ ਫਲੱਡ ਗੇਟ ਖੋਲੇ ਗਏ ਹਨ ਇਸ ਲਈ ਉਨ੍ਹਾਂ ਘੱਗਰ ਦੇ ਕਿਨਾਰੇ ਵਸੇ ਪਿੰਡਾਂ ਦੇ ਵਸਨੀਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਸਰਹੰਦ ਚੋਅ ਤੇ ਟਾਂਗਰੀ ਵਿੱਚ ਪਾਣੀ ਹਾਲੇ ਤੱਕ ਪੂਰੀ ਤਰ੍ਹਾਂ ਕੰਟਰੋਲ ਹੇਠ ਹੈ। ਡਿਪਟੀ ਕਮਿਸ਼ਨਰ ਨੇ  ਦੱਸਿਆ ਕਿ ਮਿੰਨੀ ਸਕੱਤਰੇਤ ਵਿਖੇ ਫਲੱਡ ਕੰਟਰੋਲ ਰੂਮ ਸਥਾਪਿਤ ਹੈ ਜਿਸਤੇ ਟੈਲੀਫ਼ੋਨ ਨੰਬਰ 0175-2352247 ਤੋਂ ਜਾਣਕਾਰੀ ਲਈ ਜਾ ਸਕਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement