
ਬਿਕਰਮ ਮਜੀਠੀਆ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਇੱਕ ਪੋਸਟ
ਚੰਡੀਗੜ੍ਹ: ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਵੱਖਰੇ ਅੰਦਾਜ਼ ‘ਚ ਵਾਤਾਵਰਨ ਨੂੰ ਸਾਫ਼ ਰੱਖਣਾ ਦਾ ਸੁਨੇਹਾ ਦਿੱਤਾ ਗਿਆ ਹੈ। ਦਰਅਸਲ, ਬਿਕਰਮ ਮਜੀਠੀਆ ਨੇ ਇਕ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਗਿਆ ਹੈ ਜਿਸ ਵਿਚ ਮਜੀਠੀਆ ਖੁਦ ਸਾਈਕਲ ‘ਤੇ ਆਪਣੇ ਬੱਚਿਆਂ ਨੂੰ ਸਕੂਲ ਛੱਡਣ ਜਾ ਰਹੇ ਹਨ।
Photo
ਮਜੀਠੀਆ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਆਪਣੇ ਬੱਚਿਆਂ ਨੂੰ ਵੀ ਇਹੀ ਸਿੱਖਿਆ ਦਿੱਤੀ ਗਈ ਹੈ ਕਿ ਉਹ ਸਾਈਕਲ ਦੀ ਵਰਤੋਂ ਵੱਧ ਤੋਂ ਵੱਧ ਕਰਨਗੇ। ਇੰਨਾ ਹੀ ਨਹੀਂ ਮਜੀਠੀਆ ਨੇ ਫੇਸਬੁੱਕ 'ਤੇ ਇਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਵਿਚ ਉਹਨਾਂ ਲਿਖਿਆ ਹੈ ਕਿ 'ਬੱਚਿਆਂ ਨੂੰ ਸਾਈਕਲ 'ਤੇ ਸਕੂਲ ਛੱਡ ਕੇ ਬਚਪਨ ਦੀਆਂ ਯਾਦਾਂ ਤਾਜ਼ਾ ਹੋ ਗਈਆਂ ਹਨ।
Photo
ਨਾਲ ਹੀ ਉਹਨਾਂ ਕਿਹਾ ਕਿ ਚੰਡੀਗੜ੍ਹ ਦੇ ਹਰਿਆਲੀ ਭਰੇ ਆਲੇ-ਦੁਆਲੇ ਅਤੇ ਸਲੀਕੇ ਨਾਲ ਬਣਾਈਆਂ ਸਾਈਕਲ ਟਰੈਕਾਂ 'ਤੇ ਸਾਈਕਲ ਚਲਾਉਣ ਦਾ ਵੱਖਰਾ ਹੀ ਮਜ਼ਾ ਆਉਦਾ ਹੈ। ਉੱਥੇ ਬਿਕਮਰਮ ਮਜੀਠੀਆ ਨੇ ਫੇਸਬੁੱਕ 'ਤੇ ਪੋਸਟ ਸਾਂਝੀ ਕਰਦਿਆ ਕਿਹਾ ਹੈ ਕਿ ਉਹਨਾਂ ਤਿੰਨਾਂ ਨੇ ਫ਼ੈਸਲਾ ਕੀਤਾ ਹੈ ਕਿ ਅਸੀਂ ਇਸੇ ਤਰ੍ਹਾਂ ਵੱਧ ਤੋਂ ਵੱਧ ਸਾਈਕਲ ਚਲਾਉਣ ਦੀ ਕੋਸ਼ਿਸ਼ ਕਰਦੇ ਰਹਾਂਗੇ।
ਨਾਲ ਹੀ ਮਜੀਠੀਆ ਨੇ ਕਿਹਾ ਕਿ ਕਾਰ ਤੋਂ ਗੁਰੇਜ਼ ਕਰ ਕੇ ਵੱਧ ਤੋਂ ਵੱਧ ਸਾਈਕਲ ਚਲਾਉਣਾ ਵਾਤਾਵਰਣ ਅਤੇ ਸਿਹਤ ਦੋਵਾਂ ਲਈ ਚੰਗਾ ਹੈ। ਦੱਸ ਦੇਈਏ ਕਿ ਬਿਕਰਮ ਮਜੀਠੀਆ ਦਾ ਕਹਿਣਾ ਹੈ ਕਿ ਸਾਰੇ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਅਜਿਹੇ ਕਦਮ ਚੁੱਕਣ ਲਈ ਲੋੜ ਹੈ। ਉਹਨਾਂ ਅਪੀਲ ਕੀਤੀ ਕਿ ਜਿੰਨਾ ਹੋ ਸਕੇ ਕੰਮ ਅਤੇ ਸਕੂਲ ਜਾਣ ਲਈ ਕਾਰਾਂ ਦੀ ਬਜਾਏ ਸਾਈਕਲ ਦੀ ਵਰਤੋਂ ਕਰਨੀ ਚਾਹੀਦੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।