ਕਲੀਨ ਚਿੱਟ ਨੇ ਬਾਦਲ-ਕੈਪਟਨ ਦੇ 'ਯਰਾਨੇ' 'ਤੇ ਪੱਕੀ ਮੋਹਰ ਲਗਾਈ : ਭਗਵੰਤ ਮਾਨ
Published : Sep 24, 2019, 8:21 pm IST
Updated : Sep 24, 2019, 8:21 pm IST
SHARE ARTICLE
Giving clean chit to Badal in sacrilege incidents exposes Captain-Badal bonhomie: Bhagwant Mann
Giving clean chit to Badal in sacrilege incidents exposes Captain-Badal bonhomie: Bhagwant Mann

ਕਿਹਾ - ਜਿੰਨਾ ਚਿਰ ਕੈਪਟਨ-ਬਾਦਲ ਸੱਤਾ 'ਚ ਰਹਿਣਗੇ ਨੰਬਰ ਇਕ ਸੂਬਾ ਨਹੀਂ ਬਣ ਸਕਦਾ ਪੰਜਾਬ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀਕਾਂਡ ਮਾਮਲਿਆਂ 'ਚ ਤਤਕਾਲੀ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੂੰ ਸਪਸ਼ਟ ਸ਼ਬਦਾਂ 'ਚ ਕਲੀਨ ਚਿੱਟ ਦਿੱਤੇ ਜਾਣ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ (ਸਿਟ) ਦੀ ਜਾਂਚ ਪੂਰੀ ਹੋਣ ਤੋਂ ਪਹਿਲਾਂ ਹੀ ਬਾਦਲ ਨੂੰ ਕਲੀਨ ਚਿੱਟ ਦਿੱਤੇ ਜਾਣ ਨਾਲ ਦੋਵੇਂ ਟੱਬਰਾਂ ਦਾ 'ਯਰਾਨਾ' ਇੱਕ ਵਾਰ ਫਿਰ ਜੱਗ ਜ਼ਾਹਿਰ ਹੋ ਗਿਆ ਹੈ।

Parkash Singh BadalParkash Singh Badal

ਇਕ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ, ''ਆਪਸੀ ਸਾਂਝ-ਭਿਆਲੀ ਦੀ ਬਿੱਲੀ ਪੂਰੀ ਤਰ੍ਹਾਂ ਥੈਲਿਓਂ ਬਾਹਰ ਆ ਗਈ ਹੈ। ਅਸੀਂ (ਆਪ) ਤਾਂ ਸ਼ੁਰੂ ਤੋਂ ਹੀ ਕਹਿੰਦੀ ਆ ਰਹੀ ਹੈ ਕਿ ਦੋਵੇਂ (ਬਾਦਲ-ਕੈਪਟਨ) ਆਪਸ 'ਚ ਰਲੇ ਹੋਏ ਹਨ, ਪੂਰੀ ਤਰ੍ਹਾਂ ਇਕਮਿਕ ਹਨ। ਜੇ ਕਿਸੇ ਦੇ ਮਨ 'ਚ ਥੋੜ੍ਹਾ ਬਹੁਤਾ ਸ਼ੱਕ-ਸੰਦੇਹ ਸੀ, ਕੈਪਟਨ ਦੀ ਇਸ ਕਲੀਨ ਚਿੱਟ ਨੇ ਸਾਰੇ ਸ਼ੱਕ-ਸੰਦੇਹ ਦੂਰ ਕਰ ਦਿੱਤੇ। ਸੜਕ ਤੋਂ ਲੈ ਕੇ ਵਿਧਾਨ ਸਭਾ ਅਤੇ ਸੰਸਦ ਤਕ ਆਮ ਆਦਮੀ ਪਾਰਟੀ ਬਾਦਲ-ਕੈਪਟਨ ਦੋਸਤੀ ਬਾਰੇ ਜੋ ਖ਼ੁਲਾਸੇ ਕਰਦੀ ਰਹੀ ਹੈ, ਕੈਪਟਨ ਨੇ ਉਸ 'ਤੇ ਖ਼ੁਦ ਹੀ ਮੋਹਰ ਲਗਾ ਦਿੱਤੀ ਹੈ।'' ਭਗਵੰਤ ਮਾਨ ਨੇ ਸਵਾਲ ਉਠਾਇਆ ਕਿ ਮੁੱਖ ਮੰਤਰੀ ਜਾਂਚ ਪੂਰੀ ਹੋਣ ਤੋਂ ਪਹਿਲਾਂ ਕਿਸੇ ਨੂੰ ਵੀ ਕਲੀਨ ਚਿੱਟ ਕਿਵੇਂ ਦੇ ਸਕਦੇ ਹਨ?

captain amrinder singhCaptain Amrinder Singh

ਮਾਨ ਮੁਤਾਬਕ, ''ਅਸਲ 'ਚ ਕੈਪਟਨ ਅਮਰਿੰਦਰ ਸਿੰਘ ਆਪਣੀ ਸਿਟ ਤੋਂ ਜੋ ਨਤੀਜਾ ਲੈਣਾ ਚਾਹੁੰਦੇ ਹਨ, ਉਹ ਪਹਿਲਾਂ ਹੀ ਜ਼ੁਬਾਨ 'ਤੇ ਆ ਗਿਆ ਕਿ ਬਾਦਲਾਂ ਦਾ ਬੇਅਦਬੀ ਮਾਮਲਿਆਂ 'ਚ ਕੋਈ ਹੱਥ ਨਹੀਂ।'' ਭਗਵੰਤ ਮਾਨ ਨੇ ਦੋਸ਼ ਲਗਾਇਆ ਕਿ ਕੈਪਟਨ ਦਾ ਬਾਦਲ ਨੂੰ ਕਲੀਨ ਚਿੱਟ ਦੇਣ ਵਾਲਾ ਬਿਆਨ ਸਿਟ ਦੀ ਜਾਂਚ ਨੂੰ ਸਿੱਧੇ ਤੌਰ 'ਤੇ ਪ੍ਰਭਾਵਿਤ ਕਰਦਾ ਹੈ। ਸਿਟ ਲਈ ਸਾਫ਼-ਸਾਫ਼ ਸੰਦੇਸ਼ ਹੈ ਕਿ ਬਾਦਲਾਂ ਨੂੰ ਕਲੀਨ ਚਿੱਟ ਦੇ ਦਿੱਤੀ ਜਾਵੇ। ਭਗਵੰਤ ਮਾਨ ਨੇ ਇਹ ਵੀ ਪੁੱਛਿਆ ਕਿ ਜਾਂਚ ਸਮਾਂਬੱਧ ਕਿਉਂ ਨਹੀਂ ਕੀਤੀ ਜਾ ਰਹੀ। ਉਨ੍ਹਾਂ ਦੋਸ਼ ਲਗਾਇਆ ਕਿ ਮਾਮਲੇ ਨੂੰ ਵੱਧ ਤੋਂ ਵੱਧ ਲਟਕਾ ਕੇ ਕੈਪਟਨ ਨਾ ਕੇਵਲ ਬਾਦਲਾਂ ਨੂੰ ਬੇਅਦਬੀ ਕਾਂਡ 'ਚੋਂ ਬਚਾ ਰਹੇ ਹਨ, ਸਗੋਂ ਬਾਦਲਾਂ ਦੀ ਸਿਆਸੀ ਤੌਰ 'ਤੇ ਡਿਗ ਚੁੱਕੀ ਸਾਖ ਨੂੰ ਮੁੜ ਉਭਾਰਨਾ ਚਾਹੁੰਦੇ ਹਨ, ਜ਼ਿਮਨੀ ਚੋਣਾਂ ਤੋਂ ਠੀਕ ਪਹਿਲਾਂ ਅਜਿਹੇ ਬਿਆਨ ਦਾ ਇੱਕ ਮਕਸਦ ਇਹ ਵੀ ਹੈ।

Bhagwant MannBhagwant Mann

ਭਗਵੰਤ ਮਾਨ ਨੇ ਕੈਪਟਨ ਵੱਲੋਂ ਪੰਜਾਬ ਨੂੰ ਇੱਕ ਨੰਬਰ ਸੂਬਾ ਬਣਾਉਣ ਤੱਕ ਸਿਆਸਤ ਨਾ ਛੱਡਣ ਦੇ ਦਾਅਵੇ ਦੀ ਖਿੱਲੀ ਉਡਾਉਂਦਿਆਂ ਕਿਹਾ, ''ਕੈਪਟਨ ਸਾਹਿਬ ਜਦੋਂ ਤੱਕ ਪੰਜਾਬ ਦੀ ਸੱਤਾ 'ਤੇ ਤੁਸੀਂ ਕਾਬਜ਼ ਰਹੋਗੇ ਉਦੋਂ ਤੱਕ ਪੰਜਾਬ ਖ਼ੁਸ਼ਹਾਲੀ ਦੇ ਮਾਮਲੇ 'ਚ ਕਦੇ ਵੀ ਨੰਬਰ ਇੱਕ ਸੂਬਾ ਨਹੀਂ ਬਣ ਸਕਦਾ।'' ਭਗਵੰਤ ਮਾਨ ਅਨੁਸਾਰ ਪੰਜਾਬ ਦਾ ਭਵਿੱਖ ਕੈਪਟਨ ਤੇ ਬਾਦਲ ਪਰਿਵਾਰਾਂ ਤੋਂ ਮੁਕਤ ਸੱਤਾ 'ਚ ਹੈ। ਆਮ ਆਦਮੀ ਪਾਰਟੀ ਇਸ ਦਾ ਇਕਲੌਤਾ ਬਦਲ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM
Advertisement