
ਸਰਬੱਤ ਖ਼ਾਲਸਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਥਾਪੇ ਗਏ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਕਮੇਟੀ ਵੱਲੋਂ ਦੇਸ਼ ਦੇ ਰਾਸ਼ਟਰਪਤੀ ਪਾਸੋਂ
ਜਲੰਧਰ: ਸਰਬੱਤ ਖ਼ਾਲਸਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਥਾਪੇ ਗਏ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਕਮੇਟੀ ਵੱਲੋਂ ਦੇਸ਼ ਦੇ ਰਾਸ਼ਟਰਪਤੀ ਪਾਸੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਜ਼ਾ ਪੂਰੀ ਕਰ ਚੁੱਕੇ 22 ਸਿੱਖ ਰਾਜਸੀ ਕੈਦੀਆਂ ਨੂੰ ਧਾਰਾ 72 ਦੇ ਤਹਿਤ 550 ਸਾਲਾ ਪ੍ਰਕਾਸ਼ ਪੁਰਬ ਤੋਂ ਪਹਿਲਾਂ ਰਿਹਾਅ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ।
sgpc committee member
ਇਸ ਮੌਕੇ ਬੋਲਦਿਆਂ ਕਮੇਟੀ ਦੇ ਮੈਂਬਰ ਭਾਈ ਬਰਜਿੰਦਰ ਸਿੰਘ ਨੇ ਕਿਹਾ ਕਿ ਇਹ 22 ਸਿੱਖ ਕੈਦ 20 ਤੋਂ 30 ਸਾਲ ਤਕ ਦੀ ਸਜ਼ਾ ਭੁਗਤ ਚੁੱਕੇ ਹਨ ਅਤੇ ਜੇਲ੍ਹ ਵਿਚ ਇਨ੍ਹਾਂ ਦਾ ਵਿਵਹਾਰ ਵੀ ਚੰਗਾ ਹੈ ਤਾਂ ਫਿਰ ਇਨ੍ਹਾਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾ ਰਿਹਾ। ਜਦਕਿ ਕੁੱਝ ਸਮਾਂ ਪਹਿਲਾਂ ਉਮਰਕੈਦ ਦੀ ਸਜ਼ਾ ਵਾਲੇ 4 ਪੁਲਿਸ ਮੁਲਾਜ਼ਮਾਂ ਨੂੰ 2 ਤੋਂ 4 ਸਾਲ ਦੀ ਸਜ਼ਾ ਭੁਗਤਣ ਮਗਰੋਂ ਹੀ ਰਿਹਾਅ ਕਰ ਦਿੱਤਾ ਗਿਆ।
sgpc committee member
ਦੱਸ ਦਈਏ ਕਿ ਜੇਲ੍ਹਾਂ ਵਿਚ ਡੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਦੀ ਮੰਗ ਕਾਫ਼ੀ ਲੰਬੇ ਸਮੇਂ ਤੋਂ ਉਠਾਈ ਜਾ ਰਹੀ ਹੈ। ਕਈ ਸਿੱਖ ਜਥੇਬੰਦੀਆਂ ਇਸ ਨੂੰ ਲੈ ਕੇ ਰੋਸ ਪ੍ਰਦਰਸ਼ਨ ਵੀ ਕਰ ਚੁੱਕੀਆਂ ਹਨ। ਬਾਪੂ ਸੂਰਤ ਸਿੰਘ ਖ਼ਾਲਸਾ ਅਜੇ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ 'ਤੇ ਹਨ ਪਰ ਦੇਖਣਾ ਹੋਵੇਗਾ ਕਿ ਇਸ ਵਾਰ ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸਿੱਖਾਂ ਦੀ ਇਹ ਮੰਗ ਪੂਰੀ ਹੋ ਸਕੇਗੀ ਜਾਂ ਨਹੀਂ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ