550 ਸਾਲਾ ਪ੍ਰਕਾਸ਼ ਪੁਰਬ ਮੌਕੇ ’ਤੇ ਸਰਕਾਰੀ ਹਸਪਤਾਲਾਂ ਦਾ ਕੀਤਾ ਜਾ ਰਿਹੈ ਆਧੁਨਿਕੀਕਰਨ : ਸਿੱਧੂ
Published : Sep 24, 2019, 6:23 pm IST
Updated : Sep 24, 2019, 6:25 pm IST
SHARE ARTICLE
Modernization of hospitals in Sultanpur Lodhi, Dera Baba Nanak, Batala & Kapurthala :  Balbir Singh Sidhu
Modernization of hospitals in Sultanpur Lodhi, Dera Baba Nanak, Batala & Kapurthala : Balbir Singh Sidhu

ਲਗਭਗ 30 ਕਰੋੜ ਦੀ ਲਾਗਤ ਨਾਲ ਹਸਪਤਾਲਾਂ ਦਾ ਆਧੁਨਿਕਰਨ ਕੀਤਾ ਜਾ ਰਿਹੈ

ਚੰਡੀਗੜ੍ਹ : ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ 'ਤੇ ਚੱਲਣ ਵਾਲੇ ਲੜੀਵਾਰ ਸਮਾਗਮਾਂ ਨੂੰ ਧਿਆਨ ਵਿਚ ਰਖਦੇ ਹੋਏ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ, ਬਟਾਲਾ ਅਤੇ ਕਪੂਰਥਲਾ ਦੇ ਹਸਪਤਾਲਾਂ ਦਾ ਆਧੁਨਿਕਣ ਦਾ ਕੰਮ ਵੱਡੇ ਪੱਧਰ 'ਤੇ ਚੱਲ ਰਿਹਾ ਹੈ। ਇਸ ਬਾਰੇ ਸਿਹਤ ਤੇ ਪਰਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ’ਤੇ ਚੱਲਣ ਵਾਲੇ ਸਮਾਗਮ ਵਿਚ ਪੂਰੇ ਵਿਸ਼ਵ ਤੋਂ ਲੱਖਾਂ-ਕਰੋੜਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ। ਜਿਸ ਨੂੰ ਧਿਆਨ ਵਿਚ ਰਖਦੇ ਹੋਏ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ’ਤੇ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ, ਬਟਾਲਾ ਅਤੇ ਕਪੂਰਥਲਾ ਦੇ ਹਸਪਤਾਲਾਂ ਵਿਖੇ ਸੰਗਤਾਂ ਨੂੰ ਹਰ ਤਰਾਂ ਦੀਆਂ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਭਗ 30 ਕਰੋੜ ਦੀ ਲਾਗਤ ਨਾਲ ਹਸਪਤਾਲਾਂ ਦਾ ਆਧੁਨਿਕਰਨ ਕੀਤਾ ਜਾ ਰਿਹਾ ਹੈ।

Modernization of hospitals Modernization of hospitals

ਸਿਹਤ ਮੰਤਰੀ ਨੇ ਦਸਿਆ ਕਿ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਮਾਗਮ ਨਾਲ ਸਬੰਧਤ ਸਾਰੇ ਸਰਕਾਰੀ ਹਸਪਤਾਲਾਂ ਵਿਚ ਵੱਖ-ਵੱਖ ਤਰ੍ਹਾਂ ਦੇ ਇਕਊਪਮੈਂਟ ਜਿਵੇਂ ਕਿ ਵੈਂਟੀਲੇਟਰ, ਆਈ.ਸੀ.ਯੂ., ਐਕਸ-ਰੇ ਮਸ਼ੀਨਾਂ, ਈ.ਸੀ.ਜੀ, ਅਲਟਰਾਸਾਊਂਡ ਮਸ਼ੀਨਾਂ ਅਤੇ ਰੇਡੀਊਗਰਾਫੀ ਮਸ਼ੀਨਾਂ ਆਦਿ ਮੁਹੱਈਆ ਕਰਵਾਈਆਂ ਜਾ ਰਹੀ ਹਨ। ਉਨ੍ਹਾਂ ਦਸਿਆ ਕਿ ਇਸ ਤੋਂ ਇਲਾਵਾ ਤੁਰੰਤ ਐਮਰਜੈਂਸੀ ਸੇਵਾਵਾਂ ਉਪਲਬਧ ਕਰਵਾਉਣ ਲਈ 12 ਅਡਵਾਂਸ ਲਾਈਫ ਸੂਪੋਰਟ ਐਂਬੂਲੈਂਸਾਂ ਵੀ ਮੁਹੱਈਆ ਕਰਵਾਈਆ ਜਾਣਗੀਆਂ।

Modernization of hospitalsModernization of hospitals

ਬਲਬੀਰ ਸਿੰਘ ਨੇ ਦਸਿਆ ਕਿ ਇਨ੍ਹਾਂ ਸਰਕਾਰੀ ਹਸਪਤਾਲਾਂ ਦੀਆਂ ਇਮਾਰਤਾਂ ਨੂੰ ਦਾ ਪੁਨਰ-ਨਿਰਮਾਣ ਤੇ ਸੁੰਦਰੀਕਰਨ ਵੀ ਕੀਤਾ ਜਾ ਰਿਹਾ ਹੈ। ਸੁਲਤਾਨਪੁਰ ਲੋਧੀ ਅਤੇ ਜਿਲਾ ਕਪੂਰਥਲਾ ਦੇ ਹਸਪਤਾਲਾਂ ਵਿਖੇ ਆਈ.ਸੀ.ਯੂ ਸੈਂਟਰ ਵੀ ਸਥਾਪਤ ਕੀਤੇ ਗਏ ਹਨ।  ਉਨ੍ਹਾਂ ਦਸਿਆ ਕਿ ਸਮਾਗਮਾਂ ਨਾਲ ਸਬੰਧਤ ਹਰ ਇਲਾਕੇ ਵਿਚ ਸ਼ਰਧਾਲੂਆਂ ਨੂੰ ਯਕੀਨੀ ਤੌਰ ’ਤੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸਿਹਤ ਵਿਭਾਗ ਵਲੋਂ ਮਾਈਕਰੋਪਲਾਨ ਬਣਾਇਆ ਗਿਆ ਹੈ ਜਿਸ ਤਹਿਤ ਰੂਪ-ਰੇਖਾ ਤਿਆਰ ਕਰ ਕੇ ਵਿਸ਼ੇਸ਼ ਮੋਬਾਈਲ ਟੀਮਾਂ ਦੀ ਤੈਨਾਤੀ ਕੀਤੀ ਜਾਵੇਗੀ।

Balbir Singh SidhuBalbir Singh Sidhu

ਉਨ੍ਹਾਂ ਦਸਿਆ ਕਿ ਇਨ੍ਹਾਂ ਟੀਮਾਂ ਵਿਚ ਇਕ ਮੈਡੀਕਲ ਅਫਸਰ, ਫਾਰਮਸਿਸਟ, ਨਰਸ ਆਦਿ ਮੁੱਖ ਤੌਰ 'ਤੇ ਸ਼ਾਮਲ ਕੀਤੇ ਜਾਣਗੇ ਅਤੇ ਲੋੜ ਅਨੁਸਾਰ ਹਸਪਤਾਲ ਵਿਖੇ ਬਣਾਏ ਗਏ ਕੰਟਰੋਲ ਰੂਮ ਨੂੰ ਰਿਪੋਰਟਿੰਗ ਕਰਨਗੇ। ਉਨਾਂ ਦੱਸਿਆ ਕਿ ਹਸਪਤਾਲਾਂ ਵਿਚ ਵੱਡੇ ਪੱਧਰ ’ਤੇ ਮੈਡੀਕਲ ਅਫਸਰਾਂ ਦੀ ਡਿਊਟੀ ਲਗਾਈ ਗਈ ਹੈ ਤਾਂ ਜੋ ਓ.ਪੀ.ਡੀ. ਤੇ ਆਈ.ਪੀ.ਡੀ. ਸੇਵਾਵਾਂ ਲੈਣ ਲਈ ਮਰੀਜਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਦਸਿਆ ਕਿ ਇਨ੍ਹਾਂ ਹਸਪਤਾਲਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਣੀ ਰੋਜ਼ਾਨਾ ਕੀਤੀ ਜਾ ਰਹੀ ਹੈ ਅਤੇ ਅਕਤੂਬਰ ਦੇ ਦੂਜੇ ਹਫਤੇ ਤੱਕ ਸਾਰੇ ਹਸਪਤਾਲਾਂ ਦਾ ਕੰਮ ਮਕੁੰਮਲ ਕਰ ਲਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM
Advertisement