
ਕਈ ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
ਮੁਹਾਲੀ: ਡੇਰਾਬੱਸੀ ਨੇੜੇ ਰਿਹਾਇਸ਼ੀ ਇਲਾਕੇ 'ਚ ਵੀਰਵਾਰ ਸਵੇਰੇ ਉਸਾਰੀ ਅਧੀਨ ਇੱਕ 2 ਮੰਜ਼ਲਾ ਇਮਾਰਤ ਅਚਾਨਕ ਢਹਿ-ਢੇਰੀ ਹੋ ਗਈ। ਇਮਾਰਤ ਦੇ ਮਲਬੇ ਹੇਠ 4 ਮਜ਼ਦੂਰਾਂ ਦੇ ਦੱਬੇ ਹੋਣ ਖ਼ਦਸ਼ਾ ਜਤਾਇਆ ਜਾ ਰਿਹਾ ਸੀ ਬਾਅਦ ਵਿੱਚ ਮਿਲੀਆਂ ਖਬਰਾਂ ਅਨੁਸਾਰ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਮਾਰਤ ਡਿੱਗਣ ਦੀ ਸੂਚਨਾ ਦੇ ਦਿੱਤੀ ਗਈ,
2 storey building collapsed
ਪਰ ਅਧਿਕਾਰੀ ਮੌਕੇ 'ਤੇ ਨਹੀਂ ਪੁੱਜੇ ਅਤੇ ਲੋਕ ਆਪਣੇ ਪੱਧਰ 'ਤੇ ਮਲਬੇ ਹੇਠਾਂ ਫਸੇ ਲੋਕਾਂ ਨੂੰ ਬਾਹਰ ਕੱਢਣ ਦੀ ਜੱਦੋ-ਜਹਿਦ ਕਰਨ ਲੱਗ ਪਏ। ਜਾਣਕਾਰੀ ਮੁਤਾਬਕ ਇੱਕ ਵਿਅਕਤੀ ਵਲੋਂ ਆਪਣੇ ਪੁਰਾਣੇ ਘਰ ਨੂੰ ਤੋੜ ਕੇ ਦੁਕਾਨਾਂ ਬਣਾਈਆਂ ਜਾ ਰਹੀਆਂ ਸਨ, ਜਿਸ ਦਾ ਅਚਾਨਕ ਲੈਂਟਰ ਡਿੱਗ ਪਿਆ।