
ਭਾਜਪਾ ਦੇ ਇਸ਼ਾਰੇ 'ਤੇ ਨੱਚਣ ਵਾਲੇ 'ਪੱਕੇ ਮੋਦੀ ਭਗਤ' ਹਨ ਅਮਰਿੰਦਰ ਅਤੇ ਬਾਦਲ : ਚੀਮਾ
ਚੰਡੀਗੜ੍ਹ, 23 ਸਤੰਬਰ (ਨੀਲ ਭਲਿੰਦਰ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ 'ਪੱਕੇ ਮੋਦੀ ਭਗਤਾਂ' ਵਾਂਗ ਤਾਨਾਸ਼ਾਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ਼ਾਰਿਆਂ 'ਤੇ ਨੱਚਦੇ ਹਨ, ਕਿਉਂਕਿ ਵੱਡੇ ਪੱਧਰ ਦੇ ਭ੍ਰਿਸ਼ਟਾਚਾਰ, ਸ਼ਰਾਬ ਅਤੇ ਡਰੱਗ ਮਾਫ਼ੀਆ, ਈਡੀ ਅਤੇ ਇਨਕਮ ਟੈਕਸ, ਵਿਦੇਸ਼ੀ ਬੈਂਕ ਖਾਤੇ ਅਤੇ ਵਿਦੇਸ਼ੀ ਮਹਿਮਾਨਾਂ ਕਾਰਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਦੀਆਂ ਅਨੇਕ ਕਮਜ਼ੋਰੀਆਂ ਕਰ ਕੇ ਇਨ੍ਹਾਂ ਦੋਵੇਂ ਪ੍ਰਵਾਰਾਂ ਦੀ ਘੰਡੀ ਮੋਦੀ ਦੇ ਹੱਥ 'ਚ ਹੈ।
ਇਹੋ ਕਾਰਨ ਹੈ ਕਿ ਨਰਿੰਦਰ ਮੋਦੀ ਸਰਕਾਰ ਅਮਰਿੰਦਰ ਸਿੰਘ ਅਤੇ ਬਾਦਲਾਂ ਨੂੰ ਪੰਜਾਬ ਵਿਰੁਧ ਹੀ ਹਥਿਆਰ ਵਜੋਂ ਵਰਤਦੀ ਆ ਰਹੀ ਹੈ।
ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਹਿਲਾਂ ਬਾਦਲਾਂ ਨੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੀ ਮਹੀਨਿਆਂ ਬੱਧੀ ਜ਼ੋਰਦਾਰ ਵਕਾਲਤ ਕਰਕੇ ਕਿਸਾਨੀ ਦੀ ਪਿੱਠ 'ਚ ਛੁਰੇ ਮਾਰੇ ਅਤੇ ਹੁਣ ਮੋਦੀ ਸਰਕਾਰ ਦੇ ਇਸ਼ਾਰੇ 'ਤੇ ਕਿਸਾਨਾਂ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਦੀਆਂ ਟੁੱਚੀਆਂ ਕੋਸ਼ਿਸ਼ਾਂ 'ਚ ਜੁਟੇ ਹੋਏ ਹਨ। ਇਸ ਕਰ ਕੇ 25 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਵਲੋਂ ਦਿਤੇ ਗਏ ਪੰਜਾਬ ਬੰਦ ਦੇ ਸੱਦੇ ਦੇ ਬਰਾਬਰ ਬਾਦਲਾਂ ਨੇ 25 ਸਤੰਬਰ ਨੂੰ ਹੀ 'ਚੱਕਾ ਜਾਮ' ਦਾ ਡਰਾਮਾ ਐਲਾਨ ਦਿਤਾ ਹੈ। ਕਿਸਾਨੀ ਸੰਘਰਸ਼ ਦੇ ਸਮਾਨ-ਅੰਤਰ (ਬਰਾਬਰ) ਬਾਦਲਾਂ ਵਲੋਂ ਇਹ ਡਰਾਮਾ ਮੋਦੀ ਸਰਕਾਰ ਦੇ ਇਸ਼ਾਰੇ 'ਤੇ ਕੀਤਾ ਜਾ ਰਿਹਾ ਹੈ, ਤਾਕਿ ਕਿਸੇ ਤਰੀਕੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਦੀ ਲਾਮਬੰਦੀ ਨੂੰ ਤੋੜਿਆ ਜਾਵੇ। ਉਨ੍ਹਾਂ ਸਵਾਲ ਕੀਤਾ ਕੀ ਇਹ ਪਾਖੰਡ 25 ਸਤੰਬਰ ਨੂੰ ਹੀ ਜ਼ਰੂਰੀ ਹੈ ਅਤੇ ਅੱਗੇ ਪਿੱਛੇ ਕਿਉਂ ਨਹੀਂ ਹੋ ਸਕਦਾ? ਇਸ ਮੌਕੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸੂਬਾ ਖ਼ਜ਼ਾਨਚੀ ਸ੍ਰੀਮਤੀ ਨੀਨਾ ਮਿੱਤਲ, ਪਾਰਟੀ ਆਗੂ ਗੋਬਿੰਦਰ ਮਿੱਤਲ ਅਤੇ ਦਿਨੇਸ਼ ਚੱਢਾ ਮੌਜੂਦ ਸਨ।
ਹਰਪਾਲ ਸਿੰਘ ਚੀਮਾ ਨੇ ਹਰਸਿਮਰਤ ਕੌਰ ਨੂੰ 'ਡਰਾਮਾ ਕੁਇਨ' ਕਰਾਰ ਦਿੰਦੇ ਹੋਏ ਕਿਹਾ ਕਿ ਅਸਤੀਫ਼ੇ ਵਾਲੇ ਡਰਾਮੇ ਦੇ ਬਾਵਜੂਦ ਬਾਦਲ ਅੱਜ ਵੀ ਕੇਂਦਰ ਸਰਕਾਰ ਦਾ ਹਿੱਸਾ ਹਨ ਅਤੇ ਮੋਦੀ ਦੇ ਏਜੰਟ ਵਜੋਂ ਕੰਮ ਕਰ ਰਹੇ ਹਨ।
ਸੂਬੇ ਦੀਆਂ ਸਾਰੀਆਂ ਸਿਆਸੀ ਧਿਰਾਂ, ਸਮਾਜਕ ਅਤੇ ਧਾਰਮਕ ਸੰਸਥਾਵਾਂ ਸਮੇਤ ਸੂਬੇ ਦੇ ਸਾਰੇ ਵਰਗਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੋਦੀ ਸਰਕਾਰ ਦੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਵਿimageਰੁੱਧ ਕਿਸਾਨੀ ਸੰਘਰਸ਼ ਦਾ ਸਾਥ ਦੇਣ ਅਤੇ 25 ਸਤੰਬਰ ਦੇ ਬੰਦ ਨੂੰ ਕਾਮਯਾਬ ਬਣਾਉਣ।