
ਸੋਨੇ-ਚਾਂਦੀ ਦੀਆਂ ਕੀਮਤਾਂ ਵਿਚ ਆਈ ਭਾਰੀ ਗਿਰਾਵਟ
ਨਵੀਂ ਦਿੱਲੀ, 23 ਸਤੰਬਰ : ਜਿਥੇ ਖ਼ਰੀਦਦਾਰ ਸੋਨੇ ਦੇ ਉਤਰਾਅ-ਚੜ੍ਹਾਅ 'ਤੇ ਨਜ਼ਰ ਰੱਖ ਰਹੇ ਹਨ, ਉਥੇ ਹੀ ਚਾਂਦੀ ਦੀਆਂ ਕੀਮਤਾਂ ਵਿਚ ਭਾਰੀ ਗਿਰਾਵਟ ਆਈ ਹੈ। ਬੀਤੇ ਦਿਨ ਸਰਾਫ਼ਾ ਬਾਜ਼ਾਰ ਵਿਚ ਚਾਂਦੀ ਦੀਆਂ ਕੀਮਤਾਂ 5700 ਰੁਪਏ ਤਕ ਡਿੱਗ ਗਈਆਂ ਹਨ। ਅਮਰੀਕੀ ਡਾਲਰ ਦੀ ਮਜ਼ਬੂਤੀ ਦੇ ਕਾਰਨ, ਗਲੋਬਲ ਬਾਜ਼ਾਰਾਂ ਵਿਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਭਾਰੀ ਗਿਰਾਵਟ ਆਈ ਹੈ। ਗਲੋਬਲ ਕਾਰਨਾਂ ਕਰ ਕੇ ਘਰੇਲੂ ਸਰਾਫ਼ਾ ਬਾਜ਼ਾਰਾਂ ਵਿਚ ਸੋਨੇ ਅਤੇ ਚਾਂਦੀ ਦੀ ਕੀਮਤ ਵਿਚ ਵੀ ਵੱਡੀ ਗਿਰਾਵਟ ਦਰਜ ਕੀਤੀ ਗਈ।
image