
ਉਮਰਾਨੰਗਲ ਮੁੜ ਬਹਾਲੀ ਦੀ ਮੰਗ ਨੂੰ ਲੈ ਕੇ ਪਹੁੰਚੇ ਹਾਈ ਕੋਰਟ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਚੰਡੀਗੜ੍ਹ, 23 ਸਤੰਬਰ (ਨੀਲ ਭਲਿੰਦਰ ਸਿੰਘ) : ਮੁਅੱਤਲ ਚੱਲ ਰਹੇ ਪੰਜਾਬ ਪੁਲਿਸ ਦੇ ਇੰਸਪੈਕਟਰ ਜਨਰਲ ਪਰਮਰਾਜ ਸਿੰਘ ਉਮਰਾਨੰਗਲ ਅੱਜ ਅਪਣੀ ਮੁੜ ਬਹਾਲੀ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸ਼ਰਨ ਵਿੱਚ ਆ ਪਹੁੰਚੇ। ਹਾਈਕੋਕੋਰਟ ਬੈਂਚ ਨੇ ਉਨ੍ਹਾਂ ਦੀ ਪਟੀਸ਼ਨ ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਮੂਲ ਰੂਪ ਵਿੱਚ ਉਮਰਾਨੰਗਲ ਨੇ ਆਪਣੀ ਪਟੀਸ਼ਨ ਵਿੱਚ ਆਪਣੀ ਮੁਅੱਤਲੀ ਰੱਦ ਕਰਨ ਦੀ ਮੰਗ ਕੀਤੀ ਹੈ । 26 ਫਰਵਰੀ ਲੰਘੇ ਵਰ੍ਹੇ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਮੁਅੱਤਲੀ ਦੇ ਇਹ ਹੁਕਮ ਜਾਰੀ ਕੀਤੇ ਸਨ। ਦੱਸਣਯੋਗ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਿੱਚ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਸਿੱਖ ਸੰਗਤਾਂ ਦੇ ਚੱਲ ਰਹੇ ਰੋਸ ਵਿਖਾਵੇ ਮੌਕੇ ਪਰਮਰਾਜ ਸਿੰਘ ਉਮਰਾਨੰਗਲ ਉਚੇਚੇ ਤੌਰ ਤੇ ਲੁਧਿਆਣਾ ਤੋਂ ਕੋਟਕਪੂਰਾ ਭੇਜੇ ਗਏ ਸਨ।
image