ਕਿਸਾਨ ਵਿਰੋਧੀ ਖੇਤੀਬਾੜੀ ਬਿੱਲਾਂ ਖ਼ਿਲਾਫ਼ ਆਖ਼ਰੀ ਦਮ ਤੱਕ ਲੜੇਗੀ ਪੰਜਾਬ ਸਰਕਾਰ- ਮਨਪ੍ਰੀਤ ਸਿੰਘ ਬਾਦਲ
Published : Sep 24, 2020, 6:33 pm IST
Updated : Sep 24, 2020, 6:33 pm IST
SHARE ARTICLE
Manpreet Badal
Manpreet Badal

ਕਿਸਾਨਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਹਰੇਕ ਕਦਮ ਦਾ ਕਰਾਂਗੇ ਡਟ ਕੇ ਵਿਰੋਧ

ਚੰਡੀਗੜ੍ਹ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਿਸਾਨਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਹਮੇਸ਼ਾ ਪ੍ਰਤੀਬੱਧ ਰਹਿਣ ਦਾ ਭਰੋਸਾ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਕਿਸਾਨ ਵਿਰੋਧੀ ਖੇਤੀਬਾੜੀ ਬਿੱਲਾਂ ਖ਼ਿਲਾਫ਼ ਉਹ ਆਖ਼ਰੀ ਦਮ ਤੱਕ ਲੜਨਗੇ।  
 ਅੱਜ ਇਥੇ ਪ੍ਰੈੱਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਨੇ ਕਿਹਾ ਕਿ ਖੇਤੀ ਆਰਡੀਨੈਂਸ, ਜੋ ਹਾਲ ਹੀ ਵਿੱਚ ਸੰਸਦ ਵਿੱਚ ਪਾਸ ਕੀਤੇ ਗਏ ਹਨ, ਦਾ ਮੁੱਖ ਮਕਸਦ ਕਿਸਾਨਾਂ ਨੂੰ ਘੱਟੋ ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੇ ਸੁਰੱਖਿਆ ਕਵਚ ਤੋਂ ਵਿਹੂਣੇ ਕਰਨਾ ਅਤੇ ਦੇਸ਼ ਦੇ ਅੰਨਦਾਤਾ ਨੂੰ ਬਰਬਾਦ ਕਰਨਾ ਹੈ।

Captain Amarinder SinghCaptain Amarinder Singh

ਉਨਾਂ ਕਿਹਾ ਕਿ ਇਹ ਬਿੱਲ ਕੇਵਲ ਕਿਸਾਨਾਂ ਨੂੰ ਹੀ ਨਹੀਂ ਬਲਕਿ ਸਾਰੇ ਪੰਜਾਬੀਆਂ ਨੂੰ ਬੁਰੀ ਤਰਾਂ ਪ੍ਰਭਾਵਿਤ ਕਰਨਗੇ। ਸੰਕਟ ਦੀ ਇਸ ਘੜੀ ਵਿੱਚ ਸਾਰੇ ਪੰਜਾਬੀਆਂ ਨੂੰ ਸਮਝਦਾਰੀ ਤੋਂ ਕੰਮ ਲੈਣ ਦੀ ਅਪੀਲ ਕਰਦਿਆਂ ਸ. ਬਾਦਲ ਨੇ ਕਿਹਾ ਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਅਤੇ ਕਿਸੇ ਵੀ ਜਬਰ, ਵਧੀਕੀ ਅਤੇ ਬੇਇਨਸਾਫ਼ੀ ਖ਼ਿਲਾਫ਼ ਸੰਘਰਸ਼ ਵਿੱਚ ਅਡੋਲ ਰਹਿਣ ਦੀ ਬਖਸ਼ਿਸ਼ ਹੈ।

Farmers ProtestFarmers Protest

ਕਿਸਾਨਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਦਮਾਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਪੰਜਾਬ ਸਰਕਾਰ ਵੱਲੋਂ ਭਾਜਪਾ ਦੀ ਅਗਵਾਲੀ ਵਾਲੀ ਕੇਂਦਰ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਦਾ ਡਟ ਕੇ ਵਿਰੋਧ ਕਰੇਗੀ। ਉਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਕਿਸੇ ਨੂੰ ਵੀ ਕਿਸਾਨਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

Narendra ModiNarendra Modi

ਸ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਇਹ ਖੇਤੀਬਾੜੀ ਬਿੱਲ ਕਿਸਾਨਾਂ ਨੂੰ ਘੱਟੋ ਘੱਟ ਸਮਰਥਨ ਮੁੱਲ ਦੇ ਰੂਪ ਵਿੱਚ ਮਿਲੇ ਸੁਰੱਖਿਆ ਕਵਰ ਤੋਂ ਵਾਂਝਾ ਕਰ ਦੇਣਗੇ। ਉਨਾਂ ਅੱਗੇ ਕਿਹਾ ਕਿ ਹਾਲ ਹੀ ਵਿੱਚ ਮੋਦੀ ਸਰਕਾਰ ਵੱਲੋਂ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ 50 ਰੁਪਏ ਦੇ ਵਾਧੇ ਦਾ ਐਲਾਨ ਕੀਤਾ ਗਿਆ ਹੈ, ਜੋ ਕਿ ਪਿਛਲੇ ਇਕ ਦਹਾਕੇ ਦਾ ਸਭ ਤੋਂ ਘੱਟ (ਮਹਿਜ਼ 2.6 ਫੀਸਦੀ) ਹੈ।

Central governmentCentral government

 ਉਨਾਂ ਕਿਹਾ ਕਿ ਖੇਤੀਬਾੜੀ ਲਾਗਤ ਅਤੇ ਮੁੱਲ ਕਮਿਸ਼ਨ (ਸੀ.ਏ.ਸੀ.ਪੀ.) ਨੇ ਖੁਰਾਕੀ ਵਸਤਾਂ ਦੀ 8.4 ਫੀਸਦੀ ਮਹਿੰਗਾਈ ਦੇ ਮੱਦੇਨਜ਼ਰ ਘੱਟੋ ਘੱਟ ਸਮਰਥਨ ਮੁੱਲ ਵਿੱਚ 6 ਫੀਸਦੀ ਵਾਧੇ ਦੀ ਸਿਫਾਰਸ਼ ਕੀਤੀ ਸੀ। ਇਸ ਤੋਂ ਸੰਕੇਤ ਮਿਲਦਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਘੱਟੋ ਘੱਟ ਸਮਰਥਨ ਮੁੱਲ ਦੇਣ ਤੋਂ ਪੈਰ ਪਿਛਾਂਹ ਖਿੱਚ ਰਹੀ ਹੈ।

MSPMSP

ਕਿਸਾਨਾਂ ਲਈ ਘੱਟੋ ਘੱਟ ਸਮਰਥਨ ਮੁੱਲ ਦੀ ਮਹੱਤਤਾ ਉੱਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਅੰਨਦਾਤਾ ਦੀ ਭਲਾਈ ਯਕੀਨੀ ਬਣਾਉਣ ਤੋਂ ਇਲਾਵਾ ਐਮ.ਐਸ.ਪੀ. ਸੂਬੇ ਦੇ ਵਿਕਾਸ ਦਾ ਅਹਿਮ ਜ਼ਰੀਆ ਹੈ। ਉਨਾਂ ਕਿਹਾ ਕਿ ਪੰਜਾਬ ਵਿੱਚ ਹਰ ਸਾਲ 70,000 ਕਰੋੜ ਰੁਪਏ ਦੇ ਅਨਾਜ ਦੀ ਖਰੀਦ ਹੁੰਦੀ ਹੈ, ਜਿਸ ਤੋਂ ਸੂਬੇ ਨੂੰ 3900 ਕਰੋੜ ਰੁਪਏ ਸਾਲਾਨਾ ਮੰਡੀ ਫੀਸ ਮਿਲਦੀ ਹੈ। ਇਸ ਰਾਸ਼ੀ ਨਾਲ ਸੂਬੇ ਦੀਆਂ 65000 ਕਿਲੋਮੀਟਰ ਲਿੰਕ ਸੜਕਾਂ, ਪੁਲਾਂ, ਮੰਡੀਆਂ ਅਤੇ ਹੋਰ ਬੁਨਿਆਦੀ ਢਾਂਚੇ ਦੀ ਸੰਭਾਲ ਅਤੇ ਮੁਰੰਮਤ ਕੀਤੀ ਜਾਂਦੀ ਹੈ। 

Manpreet BadalManpreet Badal

ਭਾਜਪਾ ਸਰਕਾਰ ਦੇ ਪੰਜਾਬ ਵਿਰੋਧੀ ਪੈਂਤੜੇ ਦੀਆਂ ਤਿੰਨ ਉਦਾਹਰਣਾਂ ਦਾ ਹਵਾਲਾ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਹਮੇਸ਼ਾ ਕੇਂਦਰ ਦੇ ਇਸ ਮਤਰੇਏ ਰਵੱਈਏ ਦਾ ਸਾਹਮਣਾ ਕਰਨਾ ਪਿਆ ਹੈ। ਉਨਾਂ ਕਿਹਾ ਕਿ ਪਹਾੜੀ ਸੂਬਿਆਂ ਨੂੰ ਵਿਸ਼ੇਸ਼ ਟੈਕਸ ਰਿਆਇਤਾਂ ਦੇਣ, ਜੀਐਸਟੀ ਲਾਗੂ ਕਰਨ ਅਤੇ ਹੁਣ ਇਨਾਂ ਖੇਤੀਬਾੜੀ ਬਿੱਲਾਂ ਨੇ ਪੰਜਾਬ ਦੇ ਅਰਥਚਾਰੇ ਦੀ ਰੀੜ ਦੀ ਹੱਡੀ ਤੋੜ ਦਿੱਤੀ ਹੈ। ਸ. ਬਾਦਲ ਨੇ ਕਿਹਾ ਕਿ ਇਹ ਉਸ ਤੋਂ ਵੱਡੀ ਸਿਤਮਜ਼ਰੀਫੀ ਹੈ ਕਿ ਇਨਾਂ ਪੰਜਾਬ ਵਿਰੋਧੀ ਨੀਤੀਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਭਾਜਪਾ ਦਾ ਹਿਮਾਇਤੀ ਰਿਹਾ ਹੈ।

Sukhbir Badal And Harsimrat Badal Sukhbir Badal And Harsimrat Badal

ਇਸ ਮੁੱਦੇ ’ਤੇ ਮਗਰਮੱਛ ਦੇ ਹੰਝੂ ਵਹਾਉਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸੁਖਬੀਰ ਲੋਕਾਂ ਨੂੰ ਜਵਾਬਦੇਹ ਹੈ ਕਿ ਉਹ ਕਿਉਂ ਭਾਜਪਾ ਦੇ ਹਰ ਪੰਜਾਬ ਵਿਰੋਧੀ ਪੈਂਤੜੇ ਵਿੱਚ ਭਾਈਵਾਲ ਹਨ? ਉਨਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਨੇ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਇੱਕ ਸ਼ਬਦ ਤੱਕ ਨਹੀਂ ਬੋਲਿਆ। ਵਿੱਤ ਮੰਤਰੀ ਸ. ਬਾਦਲ ਨੇ ਕਿਹਾ ਕਿ ਸੁਖਬੀਰ ਯਾਦ ਰੱਖੇ ਕਿ ਅਜਿਹੇ ਭਾਵੁਕ ਮੁੱਦੇ ’ਤੇ ਜਾਂ ਤਾਂ ਪ੍ਰਧਾਨ ਮੰਤਰੀ ਦੇ ਪੈਰੀਂ ਪੈ ਜਾਣ ਜਾਂ ਫਿਰ ਕਰੜੇ ਵਿਰੋਧ ’ਤੇ ਉਤਾਰੂ ਹੋ ਜਾਣ। ਤੁਸੀਂ ਸਿਰਫ਼ ਕਿਸਾਨਾਂ ਦੇ ਹੱਕ ਵਿੱਚ ਹੋਣ ਦਾ ਢਕਵੰਜ ਰਚ ਰਹੇ ਹੋ।

Captain Amarinder SinghCaptain Amarinder Singh

ਵਿੱਤ ਮੰਤਰੀ ਨੇ ਕਿਹਾ ਕਿ ਕਾਂਗਰਸ ਹਮੇਸ਼ਾਂ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਸੂਬੇ ਦੇ ਪਾਣੀਆਂ ਦੀ ਰਾਖੀ ਕੀਤੀ ਅਤੇ ਹੁਣ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ ਅਤੇ ਲੋੜ ਪੈਣ ’ਤੇ ਹਰ ਸੰਭਵ ਕਦਮ ਚੁੱਕਣਗੇ। ਸ. ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਕਿਸਾਨੀ ਵਿਰੋਧੀ ਖੇਤੀਬਾੜੀ ਬਿੱਲਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇਗੀ।

Manpreet Badal Manpreet Badal

ਵਿੱਤ ਮੰਤਰੀ ਨੇ ਕਿਹਾ ਕਿ ਜਿਥੇ ਸੂਬੇ ਵਿਚ ਹਰਿਆਲੀ ਅਤੇ ਚਿੱਟੀ ਕ੍ਰਾਂਤੀ ਲਿਆਉਣ ਵਿੱਚ ਕਾਂਗਰਸ ਸਰਕਾਰ ਦੀ ਮੁੱਖ ਭੂਮਿਕਾ ਰਹੀ ਹੈ, ਉਥੇ ਅਕਾਲੀ-ਭਾਜਪਾ ਗੱਠਜੋੜ ਨੇ ਹਮੇਸ਼ਾਂ ਸ਼ਾਂਤੀ, ਖੁਸ਼ਹਾਲੀ ਅਤੇ ਸੂਬੇ ਦੀ ਤਰੱਕੀ ਨੂੰ ਠੱਲ ਪਾਈ ਹੈ। ਉਨਾਂ ਕਿਹਾ ਕਿ ਕਾਂਗਰਸ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸ. ਬਾਦਲ ਨੇ ਕਿਹਾ ਕਿ ਇਹ ਉੱਚਿਤ ਸਮਾਂ ਹੈ ਜਦੋਂ ਪੰਜਾਬੀਆਂ ਨੂੰ ਪੰਜਾਬੀ ਪੱਖੀ ਅਤੇ ਪੰਜਾਬੀ ਵਿਰੋਧੀ ਤਾਕਤਾਂ ਵਿਚਲੇ ਅੰਤਰ ਪਛਾਨਣਾ ਪਵੇਗਾ।

Central government Central government

ਕੇਂਦਰ ਸਰਕਾਰ ਵੱਲੋਂ ਬਣਾਈ ਗਈ ਉੱਚ ਪੱਧਰੀ ਕਮੇਟੀ ਦੇ ਵੇਰਵੇ ਮੀਡੀਆ ਨੂੰ ਜਾਰੀ ਕਰਦਿਆਂ ਵਿੱਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਹ ਕਮੇਟੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਕਾਇਮ ਕੀਤੀ ਗਈ ਸੀ। ਪਹਿਲੀ ਮੀਟਿੰਗ ਵਿੱਚ ਪੰਜਾਬ ਨੂੰ ਬੁਲਾਇਆ ਹੀ ਨਹੀਂ ਗਿਆ ਪਰ ਜਦੋਂ ਪੰਜਾਬ ਵੱਲੋਂ ਕਮੇਟੀ ਤੋਂ ਬਾਹਰ ਰੱਖਣ ਦੇ ਕਦਮ ਦਾ ਵਿਰੋਧ ਕੀਤਾ ਗਿਆ ਤਾਂ ਸੂਬੇ ਨੂੰ ਕਮੇਟੀ ਵਿੱਚ ਸ਼ਾਮਲ ਕਰ ਲਿਆ ਗਿਆ। ਸ. ਬਾਦਲ ਨੇ ਕਿਹਾ ਕਿ ਦੂਜੀ ਅਤੇ ਤੀਜੀ ਮੀਟਿੰਗ ਵਿੱਚ ਖੇਤੀ ਆਮਦਨ ਵਧਾਉਣ ਤੋਂ ਇਲਾਵਾ ਕਿਸੇ ਏਜੰਡੇ ਬਾਰੇ ਵਿਚਾਰ ਵਟਾਂਦਰਾ ਨਹੀਂ ਕੀਤਾ ਗਿਆ।

SHARE ARTICLE

ਏਜੰਸੀ

Advertisement

Punjab Weather Update: ਪੈ ਗਏ ਗੜ੍ਹੇ, ਭਾਰੀ ਮੀਂਹ ਨੇ ਮੌਸਮ ਕੀਤਾ ਠੰਢਾ, ਤੁਸੀਂ ਵੀ ਦੱਸੋ ਆਪਣੇ ਇਲਾਕੇ ਦਾ ਹਾਲ |

19 Apr 2024 4:31 PM

Barnala News: ਪੰਜਾਬ 'ਚ ਬਹੁਤ ਵੱਡਾ ਸਕੂਲੀ ਵੈਨ ਨਾਲ ਹਾਦਸਾ,14 ਜਵਾਕ ਹੋਏ ਜਖ਼ਮੀ, ਮਾਪੇ ਵੀ ਪਹੁੰਚ ਗਏ | LIVE

19 Apr 2024 4:12 PM

Chandigarh News: ਰੱਬਾ ਆਹ ਕਹਿਰ ਕਿਸੇ 'ਤੇ ਨਾਂਹ ਕਰੀਂ, ਸੁੱਤੇ ਪਰਿਵਾਰ ਤੇ ਡਿੱਗਿਆ ਲੈਂਟਰ, ਮਾਂ ਤਾਂ ਤੋੜ ਗਈ ਦਮ,

19 Apr 2024 3:52 PM

Ludhiana News: ਦਿਲ ਰੋ ਪੈਂਦਾ ਦਿਲਰੋਜ਼ ਦੇ ਮਾਪੇ ਦੇਖ ਕੇ..ਦਫ਼ਨ ਵਾਲੀ ਥਾਂ ਤੇ ਪਹੁੰਚ ਕੇ ਰੋ ਪਏ ਸਾਰੇ,ਤੁਸੀ ਵੀ....

19 Apr 2024 3:32 PM

Big Breaking: 'ਨਾ ਮਜੀਠੀਆ ਫੋਨ ਚੁਕਦੇ ਨਾ ਬਾਦਲ.. ਮੈਂ ਕਿਹੜਾ ਤਨਖਾਹ ਲੈਂਦਾ ਹਾਂ' ਤਲਬੀਰ ਗਿੱਲ ਨੇ ਫਿਰ ਦਿਖਾਏ....

19 Apr 2024 2:26 PM
Advertisement