'ਪੰਜਾਬ ਨੂੰ ਪ੍ਰਮੁੱਖ ਮੰਡੀ ਐਲਾਨ ਕੇ ਸੂਬੇ 'ਚ ਕੇਂਦਰ ਦੀ ਕਾਰਵਾਈ ਨੂੰ ਅਸਫ਼ਲ ਬਣਾਇਆ ਜਾਵੇ'
Published : Sep 24, 2020, 4:28 am IST
Updated : Sep 24, 2020, 4:28 am IST
SHARE ARTICLE
image
image

'ਪੰਜਾਬ ਨੂੰ ਪ੍ਰਮੁੱਖ ਮੰਡੀ ਐਲਾਨ ਕੇ ਸੂਬੇ 'ਚ ਕੇਂਦਰ ਦੀ ਕਾਰਵਾਈ ਨੂੰ ਅਸਫ਼ਲ ਬਣਾਇਆ ਜਾਵੇ'

ਚੰਡੀਗੜ੍ਹ, 23 ਸਤੰਬਰ (ਤੇਜਿੰਦਰ ਫ਼ਤਿਹਪੁਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਸਾਰੇ ਪੰਜਾਬ ਨੂੰ ਖੇਤੀਬਾੜੀ ਜਿਣਸਾਂ ਲਈ ਪ੍ਰਮੁੱਖ ਮੰਡੀ ਘੋਸ਼ਤ ਕਰਨ ਤਾਂ ਜੋ ਕੇਂਦਰ ਸਰਕਾਰ ਦੇ ਖੇਤੀਬਾੜੀ ਮੰਡੀਕਰਨ ਬਾਰੇ ਤਾਜ਼ਾ ਐਕਟ ਸੂਬੇ ਵਿਚ ਲਾਗੂ ਹੀ ਨਾ ਹੋਣ।
ਬਾਦਲ ਨੇ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਕਿਹਾ ਕਿ ਇਹ ਸੱਭ ਤੋਂ ਸਰਵੋਤਮ, ਛੇਤੀ ਅਮਲ ਵਿਚ ਲਿਆਉਣ ਵਾਲੀ ਤੇ ਸੱਭ ਤੋਂ ਪ੍ਰਭਾਵਸ਼ਾਲੀ ਵਿਧੀ ਹੈ ਜਿਸ ਰਾਹੀਂ ਪੰਜਾਬ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਨੂੰ ਪੰਜਾਬ ਵਿਚ ਲਾਗੂ ਹੋਣ ਤੋਂ ਰੋਕ ਸਕਦਾ ਹੈ ਤੇ ਇਹ ਬਿੱਲ/ਐਕਟ ਪੰਜਾਬ ਵਿਚ ਪ੍ਰਮੁੱਖ ਮੰਡੀ 'ਤੇ ਲਾਗੂ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਇਸ ਲਈ ਅਸੀਂ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਬਿਨਾਂ ਦੇਰੀ ਦੇ ਉਹ ਕਾਰਵਾਈ ਕਰੇ।
ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਇਹ ਤਾਕਤ ਹੈ ਕਿ ਉਹ ਸਾਰੇ ਸੂਬੇ ਨੂੰ ਪ੍ਰਮੁੱਖ ਮੰਡੀ, ਉਪ ਮੰਡੀ ਜਾਂ ਫਿਰ ਮਾਰਕੀਟ ਉਪ ਮੰਡੀ ਐਲਾਨੇ। ਉਨ੍ਹਾਂ ਕਿਹਾ ਕਿ ਮੌਜੂਦਾ ਐਕਟ ਦੀਆਂ ਵਿਵਸਥਾਵਾਂ ਤਹਿਤ ਕੇਂਦਰ ਸਰਕਾਰ ਨੇ ਅਜਿਹੀਆਂ ਮੰਡੀਆਂ ਜਾਂ ਕਾਨੂੰਨ ਅਨੁਸਾਰ ਐਲਾਨੀਆਂ ਮੰਡੀਆਂ ਨੂੰ ਅਜਿਹੇ ਐਕਟਾਂ ਤੋਂ ਛੋਟ ਦਿਤੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸਮੁੱਚੇ ਰਾਜ ਨੂੰ ਪ੍ਰਮੁੱਖ ਮੰਡੀ ਐਲਾਨਿਆ ਜਾਵੇ ਤਾਂ ਜੋ ਕੇਂਦਰ ਸਰਕਾਰ ਦੇ ਐਕਟ ਆਪਣੇ ਆਪ ਹੀ ਬੇਮਾਇਨਾ ਹੋ ਜਾਣ। ਉਹਨਾਂ ਕਿਹਾ ਕਿ ਅਜਿਹੀ ਵਿਵਸਥਾ ਤਹਿਤ ਜੋ ਪ੍ਰਾਈਵੇਟ ਕੰਪਨੀਆਂ ਮੰਡੀ ਵਿਚ ਦਾਖਲ ਹੋਣਗੀਆਂ,  'ਤੇ ਵੀ ਇਹ ਰਾਜ ਸਰਕਾਰ ਦੇ ਐਕਟ ਲਾਗੂ ਹੋਣਗੇ। ਬਾਦਲ ਨੇ ਕਿਹਾ ਕਿ ਬੀਤੇ ਸਮੇਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਇਹ ਸੋਧਾਂ ਖਾਰਜ ਕਰਨ ਵਿਚ ਅਸਫ਼ਲ ਰਹਿਣ ਕਾਰਨ ਅਕਾਲੀ ਦਲ ਨੇ ਫ਼ੈਸਲਾ ਕੀਤਾ ਹੈ ਕਿ ਜਦੋਂ ਵੀ ਸੂਬੇ ਵਿਚ ਇਸਦੀ ਸਰਕਾਰ ਆਉਂਦੀ ਹੈ ਤਾਂ ਫਿਰ ਇਹ ਸੋਧਾਂ ਖਾਰਜ ਕੀਤੀਆਂ ਜਾਣਗੀਆਂ। ਸ੍ਰੀ ਬਾਦਲ ਨੇ ਇਹ ਤਜਵੀਜ਼ ਪਾਰਟੀ ਵਲੋਂ ਪ੍ਰਧਾਨ ਨੂੰ ਤਿੰਨ ਖੇਤੀਬਾੜੀ ਬਿੱਲਾਂ  'ਤੇ ਸਹੀ ਨਾ ਪਾਉਣ ਦੀ ਕੀਤੀ ਹਦਾਇਤ ਤੋਂ ਬਾਅਦ ਹੋਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਚਾਹੁੰਦਾ ਹੈ ਕਿ ਇਸ ਐਕਟ ਦੀਆਂ ਖਤਰਨਾਕ ਵਿਵਸਥਾਵਾਂ ਲਾਗੂ ਹੋਣ ਤੋਂ ਪਹਿਲਾਂ ਹੀ ਖਾਰਜ ਹੋਣੀਆਂ ਚਾਹੀਦੀਆਂ ਹਨ। ਉਹਨਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਕੈਪਟਨ ਅਮਰਿੰਦਰ ਸਿੰਘ ਅਜਿਹਾ ਤੁਰੰਤ ਕਰਨ ਤਾਂ ਜੋ ਕਿਸੇ ਵੀ ਤਰੀਕੇ ਦੀ ਤਕਨੀਕੀ ਜਾਂ ਕਾਨੂੰਨੀ ਅੜਚਣ ਇਸਦੇ ਰਾਹ ਵਿਚ ਨਾ ਆ ਸਕੇ ਤੇ ਅਜਿਹਾ ਕਰਨਾ ਸਮੇਂ ਦੀ ਬਰਬਾਦੀ ਵੀ ਹੋਵੇਗਾ।
ਸ੍ਰੀ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਕਦੈ ਵੀ ਇਹ ਐਕਟ ਪੰਜਾਬ ਵਿਚ ਲਾਗੂ ਨਹੀਂ ਹੋਣ ਦੇਵੇਗਾ। ਉਹਨਾਂ ਕਿਹਾ ਕਿ ਭਾਵੇਂ ਸਾਨੂੰ ਜੋ ਵੀ ਕਦਮ ਚੁੱਕਣੇ ਪਏ,ਅਸੀਂ ਚੁੱਕਾਂਗੇ। ਉਹਨਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਇਹ ਨਾ ਕੀਤਾ ਤਾਂ ਫਿਰ  ਉਹ ਪੰਜਾਬ ਦੇ ਕਿਸਾਨਾਂ ਦੀ ਪ੍ਰਾਈਵੇਟ ਕਾਰਪੋਰੇਟ ਸੈਕਟਰ ਵੱਲੋਂ ਖੁੱਲਢੀ ਲੁੱਟ ਦੀ ਇਜਾਜ਼ਤ ਦੇਣਗੇ। ਉਹਨਾਂ ਹਿਕਾ ਕਿ ਉਹਨਾਂ ਨੂੰ ਅੱਜ ਹੀ ਇਹ ਸੋਧਿਆ ਹੋਇਆ ਮੰਡੀਕਰਣ ਬਿੱਲ ਰੱਦ ਕਰਨਾ ਚਾਹੀਦਾ ਹੈ ਤਾਂ ਤਾਂ ਜੋ ਕੇਂਦਰ ਸਰਕਾਰ ਨੂੰ ਪੰਜਾਬ ਵਿਚ ਆਪਣੇ ਕਾਨੂੰਨ ਲਾਗੂ ਕਰਨ ਦਾ ਕੋਈ ਮੌਕਾ ਨਾ ਮਿਲ ਸਕੇ।
ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਤੇ ਕਿਸਾਨਾਂ ਦੀਆਂ ਅਪੀਲਾਂ ਨਾ ਸੁਣੀਆਂ ਤਾਂ ਫਿਰ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਸਰਕਾਰ ਬਣਨ 'ਤੇ ਸਭ ਤੋਂ ਪਹਿਲਾਂ ਇਹ ਕਦਮ ਚੁੱਕੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ  ਮੁੱਖ ਮੰਤਰੀ ਨੂੰ ਇਹ ਵੀ ਕਿਹਾ ਕਿ ਉਹ ਏ ਪੀ ਐਮ ਸੀ ਐਕਟ ਵਿਚ ਇਹਨਾਂ ਸੋਧਾਂ ਨੂੰ  ਤੁਰੰਤ ਖਾਰਜ ਕਰਨ। ਉਹਨਾਂ ਕਿਹਾ ਕਿ ਜੇਕਰ ਇਹਨਾਂ ਸੋਧਾਂ ਵਿਚ ਅਜਿਹੀਆਂ ਵਿਵਸਥਾਵਾਂ ਹਨ  ਜੋ ਰਾਜ ਸਰਕਾਰ ਦੇ ਸੋਧੇ ਹੋਏ ਕਾਨੂੰਨ ਵਿਚ ਸ਼ਾਮਲ ਹਨ, ਜਿਹਨਾਂ ਦਾ ਕੈਪਟਨ ਅਮਰਿੰਦਰ ਸਿੰਘ ਵਿਰੋਧ ਕਰ ਰਹੇ ਹਨ। ਉਹਨਾਂ ਕਿਹਾ ਕਿ ਹਾਲਾਤ ਬਹੁਤ ਅਜੀਬ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪਹਿਲਾਂ ਅਜਿਹੇ ਐਕਟ ਆਪਣੇ ਹੀ ਸੂਬੇ ਵਿਚ ਲਾਗੂ ਕਰਨਾ ਚਾਹੁੰਦਾ ਹੈ  ਜਿਹਨਾਂ ਦੇ ਉਹ ਕੇਂਦਰੀ ਕਾਨੂੰਨ ਵਿਚ ਵਿਰੋਧ ਕਰ ਰਿਹਾ ਹੈ। ਉਹਨਾਂ ਕਿਹਾ ਕਿ ਸਿਰਫ ਫਰਕ ਇਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਤੇ ਕੇਂਦਰ ਸਰਕਾਰ ਦੇ ਐਕਟ ਵਿਚ ਇਹੀ ਫਰਕ ਹੈ ਕਿ ਸੰਸਦ ਵੱਲੋਂ ਪਾਸ ਕੀਤਾ ਗਿਆ ਐਕਟ ਸਾਰੇ ਦੇਸ਼ ਵਿਚ ਲਾਗੂ ਹੁੰਦਾ ਹੈ ਜਦਕਿ ਅਮਰਿੰਦਰ ਸਿੰਘ ਵੱਲੋਂ ਪਾਸ ਐਕਟ ਸਿਰਫ ਉਹਨਾਂ ਦੇ ਸੂਬੇ ਵਿਚ ਹੀ ਲਾਗੂ ਹੁੰਦਾ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਇਹ ਸਪਸ਼ਟ ਕਰਨਾ ਚਾਹੀਦਾ ਹੈ ਕਿ ਪੰਜਾਬ ਵਿਚ ਕਿਸਾਨਾਂ ਦੀਆਂ ਆਤਮ ਹੱਤਿਆਵਾਂ ਕਿਉਂ ਜਾਰੀ ਹਨ ਤੇ ਉਸਨੇ ਐਕਟ ਰੱਦ ਕਿਉਂ ਨਹੀਂ ਕੀਤਾ। ਉਹਨਾਂ ਕਿਹਾ ਕਿ ਜੇਕਰ ਅਮਰਿੰਦਰ ਸਿੰਘ ਇਹਨਾਂ ਸੋਧਾਂ ਨੂੰ ਖਾਰਜ ਨਹੀਂ ਕਰਦਾ ਤਾਂ ਫਿਰ ਇਸ ਨਾਲ ਸਾਬਤ ਹੋ ਜਾਵੇਗਾ ਕਿ ਉਹ ਕਿਸ ਪੱਧਰ 'ਤੇ ਕੇਂਦਰਸ ਸਰਕਾਰ ਨਾਲ ਰਲਿਆ ਹੋਇਆ ਹੈ।

imageimage

SHARE ARTICLE

ਏਜੰਸੀ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement