
25 ਨੂੰ ਪੰਜਾਬ ਬੰਦ ਕੀਤਾ ਜਾਵੇਗਾ।
ਪੰਜਾਬ ਵਿਚ ਵੱਡੇ ਪੱਧਰ ‘ਤੇ ਕਿਸਾਨ ਵਿਰੋਧੀ ਬਿਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਇਲਦੇ ਨਾਲ ਹੀ ਕਿਸਾਨਾਂ ਨੇ 24, 25, 26 ਨੂੰ ਸਮੁੱਚੇ ਪੰਜਾਬ 'ਚ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ ਅਤੇ 25 ਨੂੰ ਪੰਜਾਬ ਬੰਦ ਕੀਤਾ ਜਾਵੇਗਾ।
Bibi Jagir Kaur
ਦੱਸ ਦੇਈੇਏ ਕਿ ਖੇਤੀ ਬਿਲਾਂ ਦੇ ਵਿਰੋਧ ਵਿਚ ਅਕਾਲੀ ਦਲ ਵੱਲੋਂ ਵੀ 25 ਸਤੰਬਰ ਨੂੰ ਪੰਜਾਬ ਵਿਚ ਤਿੰਨ ਘੰਟੇ ਲਈ ਚੱਕਾ ਜਾਮ ਕੀਤਾ ਜਾਵੇਗਾ ਇਹ ਗੱਲ ਇਸਤਰੀ ਅਕਾਲੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੱਲਬਾਤ ਕਰਦਿਆਂ ਕਹੀ।
Farmers Protest
ਉਨ੍ਹਾਂ ਕਿਹਾ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਹਲਕੇ ਦੇ ਵਰਕਰਾਂ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਨ੍ਹਾਂ ਬਿੱਲਾਂ ਨੂੰ ਪਾਸ ਕਰਕੇ ਕਿਸਾਨਾਂ ਨਾਲ ਧ੍ਰੋਹ ਕਮਾਇਆ ਹੈ।
Bibi Jagir Kaur
ਇਸ ਦੀ ਮਿਸਾਲ ਕਿਧਰੇ ਵੀ ਨਹੀਂ ਮਿਲੇਗੀ। ਇਤਿਹਾਸ ਗਵਾਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨ ਹਿਤੈਸ਼ੀ ਪਾਰਟੀ ਹੈ। ਹਰਸਿਮਰਤ ਕੌਰ ਬਾਦਲ ਨੇ ਬਿਲਾ ਦੇ ਵਿਰੋਧ 'ਚ ਕੇਂਦਰ ਦੀ ਕੈਬਨਿਟ ਤੋਂ ਅਸਤੀਫ਼ਾ ਦੇ ਕੇ ਸਾਬਤ ਕਰ ਦਿੱਤਾ ਹੈ।
Harsimrat Kaur Badal
ਇਹ ਅਹੁਦਾਰੀਆ ਬਾਅਦ 'ਚ ਪਹਿਲਾਂ ਦੇਸ਼ ਦਾ 'ਅੰਨਦਾਤਾ' ਬਚਾਇਆ ਜਾਵੇਗਾ। ਦੱਸ ਦੇਈਏ ਕਿ ਖੇਤੀ ਆਰਡੀਨੈਂਸ ਦੇ ਚਲਦੇ ਹਰਸਿਮਰਤ ਕੌਰ ਬਾਦਲ ਨੇ ਆਪਣੇ ਆਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਤੇ ਖੇਤੀਬਾੜੀ ਸਬੰਧੀ ਆਰਡੀਨੈਂਸ ਵਿਰੁੱਧ ਕੇਂਦਰ ਸਰਕਾਰ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪਹਿਲੀ ਵਾਰ ਨਤਮਸਤਕ ਹੋਣ ਪਹੁੰਚ ਰਹੇ ਹਰਸਿਮਰਤ ਕੌਰ ਬਾਦਲ ਦੇ ਸਵਾਗਤ ਲਈ ਸ੍ਰੀ ਮੁਕਤਸਰ ਸਾਹਿਬ ਤੋਂ ਵੱਡੀ ਗਿਣਤੀ 'ਚ ਅਕਾਲੀ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਦੀ ਅਗਵਾਈ 'ਚ ਕਾਫ਼ਲਾ ਰਵਾਨਾ ਹੋ ਗਿਆ ਹੈ।