
ਭਲਕੇ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਰੂਪ ਵਿਚ ਲਾਗੂ ਕਰਨ ਦਾ ਸੱਦਾ
ਚੰਡੀਗੜ੍ਹ - ਰਾਜ ਸਭਾ ਅਤੇ ਲੋਕ ਸਭਾ ਵਿਚ ਵਿਰੋਧੀ ਪਾਰਟੀਆਂ ਦੇ ਭਾਰੀ ਹੰਗਾਮੇ ਵਿਚਾਲੇ ਖੇਤੀ ਨਾਲ ਜੁੜੇ ਤਿੰਨ ਬਿੱਲ ਪਾਸ ਹੋ ਚੁੱਕੇ ਹਨ। ਇਹਨਾਂ ਬਿੱਲਾਂ ਦੇ ਖਿਲਾਫ਼ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਪ੍ਰਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਦੇ ਨਾਲ-ਨਾਲ ਵਿਰੋਧੀ ਪਾਰਟੀਆਂ ਵੀ ਆਰਡੀਨੈਂਸ ਦਾ ਲਗਾਤਾਰ ਵਿਰੋਧ ਕਰ ਰਹੀਆਂ ਹਨ।
Farmers Protest
ਤੇ ਅੱਜ ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਥਾਵਾਂ 'ਤੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਸੀਨੀਅਰ ਆਗੂ ਡਾ: ਰਵਜੋਤ ਸਿੰਘ ਅਤੇ ਗੁਰਵਿੰਦਰ ਸਿੰਘ ਪਾਬਲਾ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ’ਚ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਸਾਹਮਣੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਡਾ: ਰਵਜੋਤ ਸਿੰਘ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਨੇ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਅੰਦਰ-ਖਾਤੇ ਪਹਿਲਾਂ ਸਮਰਥਨ ਕੀਤਾ ਹੈ ਤੇ ਹੁਣ ਭਾਰੀ ਵਿਰੋਧ ਹੋਣ ’ਤੇ ਕਿਸਾਨਾਂ ਦੇ ਹੱਕ ’ਚ ਬਿਆਨ ਦਿੱਤੇ ਜਾ ਰਹੇ ਹਨ।
AAP
ਇਸ ਦੇ ਨਾਲ ਹੀ ਦੱਸ ਦਈਏ ਕਿ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਾ: ਬਲਦੇਵ ਸਿੰਘ ਦੀ ਅਗਵਾਈ ਹੇਠ ਵਰਕਰਾਂ ਨੇ ਕਿਸਾਨ ਵਿਰੋਧੀ ਆਰਡੀਨੈਂਸਾਂ ਖਿਲਾਫ਼ ਸਥਾਨਕ ਕੋਟਕਪੂਰਾ ਚੌਂਕ 'ਚ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਦੇ ਨਾਲ ਹੀ ਦੱਸ ਦਈਏ ਕਿ ਆਮ ਆਦਮੀ ਪਾਰਟੀ ਦੀ ਸਥਾਨਕ ਇਕਾਈ ਵੱਲੋਂ ਫਿਰੋਜ਼ਪੁਰ ਵਿਖੇ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਸਮੂਹ ਪੰਜਾਬੀਆਂ ਨੂੰ 25 ਸਤੰਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਰੂਪ ਵਿਚ ਲਾਗੂ ਕਰਨ ਦਾ ਸੱਦਾ ਦਿੱਤਾ।
Protest Against Government
ਆਪ ਦੇ ਜਿਲ੍ਹਾ ਆਗੂ ਰਣਬੀਰ ਸਿੰਘ ਭੁੱਲਰ ਦੀ ਅਗਵਾਈ ਵਿਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਸਲੋਗਨ ਬੋਰਡ ਹੱਥ ਵਿਚ ਫੜ੍ਹ ਕੇ ਅਤੇ ਬਾਂਹਾਂ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਚੱਲੇ ਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਆਪ ਪਾਰਟੀ ਵਰਕਰਾਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਖੇਤੀ ਆਰਡੀਨੈਂਸ ਦੀਆਂ ਕਾਪੀਆਂ ਸਾੜੀਆਂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਫੂਕਿਆ ਗਿਆ। ਇਸ ਉਪਰੰਤ ਰਾਸ਼ਟਰਪਤੀ ਨੂੰ ਕਿਸਾਨ ਮਾਰੂ ਬਿੱਲਾਂ 'ਤੇ ਦਸਤਖ਼ਤ ਨਾ ਕਰਨ ਦੀ ਅਪੀਲ ਨੁਮਾ ਮੰਗ ਪੱਤਰ ਜ਼ਿਲਾ ਪ੍ਰਸ਼ਾਸ਼ਨ ਨੂੰ ਸੌਂਪਿਆ ਗਿਆ।