ਮੋਦੀ ਦੇ ਗੋਡੇ ਟੇਕਣ ਤੱਕ ਕਿਸਾਨਾਂ ਦੇ ਹੱਕ 'ਚ ਜਾਰੀ ਰੱਖਾਂਗੇ ਸੰਘਰਸ਼ - ਭਗਵੰਤ ਮਾਨ
Published : Sep 24, 2020, 4:57 pm IST
Updated : Sep 24, 2020, 4:57 pm IST
SHARE ARTICLE
Bhagwant Mann
Bhagwant Mann

ਕੇਂਦਰ ਦੇ ਕਾਲੇ ਕਾਨੂੰਨਾਂ ਵਿਰੁੱਧ 'ਆਪ' ਨੇ ਕੀਤੇ ਪੰਜਾਬ ਭਰ 'ਚ ਰੋਸ ਪ੍ਰਦਰਸ਼ਨ

ਤਾਨਾਸ਼ਾਹੀ ਵਿਰੁੱਧ ਕਾਰਗਰ ਹਥਿਆਰ ਸਾਬਤ ਹੋਣਗੇ ਗ੍ਰਾਮ ਸਭਾਵਾਂ ਦੇ ਮਤੇ-ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 24 ਸਤੰਬਰ 2020 - ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਦੀ ਐਨਡੀਏ (ਅਕਾਲੀ-ਭਾਜਪਾ) ਸਰਕਾਰ ਵੱਲੋਂ ਤਾਨਾਸ਼ਾਹੀ ਤਰੀਕੇ ਨਾਲ ਥੋਪੇ ਜਾ ਰਹੇ ਖੇਤੀ ਬਾਰੇ ਕਾਲੇ-ਕਾਨੂੰਨਾਂ ਵਿਰੁੱਧ ਸਾਰੇ 117 ਵਿਧਾਨ ਸਭਾ ਹਲਕਿਆਂ 'ਚ ਰੋਸ ਪ੍ਰਦਰਸ਼ਨ ਕੀਤੇ।

Harpal Cheema Harpal Cheema

ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਦੇਸ਼ ਖ਼ਾਸ ਕਰਕੇ ਪੰਜਾਬ ਦੇ ਕਿਸਾਨ ਅਤੇ ਖੇਤੀ ਨਾਲ ਜੁੜੇ ਸਾਰੇ ਵਰਗ ਮੋਦੀ ਸਰਕਾਰ ਦੀ ਅਜਿਹੀ ਤਾਨਾਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਨਗੇ, ਕਿਉਂਕਿ ਜਿਸ ਧੌਂਸ ਨਾਲ ਖੇਤੀ ਨਾਲ ਸੰਬੰਧਿਤ ਤਿੰਨੋਂ ਆਰਡੀਨੈਂਸਾਂ ਨੂੰ ਲੋਕ ਸਭਾ ਅਤੇ ਰਾਜ ਸਭਾ 'ਚ ਪਾਸ ਕਰਵਾਇਆ ਹੈ, ਇਹ ਨਾ ਸਿਰਫ਼ ਲੋਕਤੰਤਰ ਬਲਕਿ ਕਿਸਾਨਾਂ ਸਮੇਤ ਖੇਤੀ ਨਾਲ ਜੁੜੇ ਸਾਰੇ ਧੰਦਿਆਂ-ਕਿੱਤਿਆਂ ਨੂੰ ਤਬਾਹ ਕਰਕੇ ਰੱਖ ਦੇਣਗੇ।

PM Narinder ModiPM Narinder Modi

ਭਗਵੰਤ ਮਾਨ ਨੇ ਕਿਹਾ ਕਿ ਜਦੋਂ ਤੱਕ ਪ੍ਰਧਾਨ ਮੰਤਰੀ ਮੋਦੀ ਨੂੰ ਇਹ ਘਾਤਕ ਕਾਨੂੰਨ ਵਾਪਸ ਲੈਣ ਲਈ ਮਜਬੂਰ ਨਹੀਂ ਕਰ ਦਿੱਤਾ ਉਦੋਂ ਤੱਕ ਸੜਕਾਂ ਤੋਂ ਲੈ ਕੇ ਸੰਸਦ ਤੱਕ ਸੰਘਰਸ਼ ਜਾਰੀ ਰਹੇਗਾ। ਭਗਵੰਤ ਮਾਨ ਨੇ ਪਾਰਟੀ ਦੇ ਆਗੂਆਂ ਅਤੇ ਵਲੰਟੀਅਰਾਂ ਸਮੇਤ ਸਾਰੀਆਂ ਸਿਆਸੀ ਧਿਰਾਂ, ਸਮਾਜਿਕ ਅਤੇ ਧਾਰਮਿਕ ਸੰਗਠਨਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਸੰਗਠਨਾਂ ਵੱਲੋਂ 25 ਸਤੰਬਰ ਨੂੰ ਐਲਾਨੇ ਪੰਜਾਬ ਬੰਦ ਦੀ ਮਿਸਾਲੀਆ ਸਫਲਤਾ ਲਈ ਹਰ ਪੱਖੋਂ ਸਹਿਯੋਗ ਕਰਨ।

Sukhbir Singh Badal- Parkash Singh BadalSukhbir Singh Badal- Parkash Singh Badal

ਭਗਵੰਤ ਮਾਨ ਨੇ 25 ਸਤੰਬਰ ਨੂੰ ਹੀ ਬਾਦਲਾਂ ਵੱਲੋਂ ਐਲਾਨੇ ਚੱਕਾ ਜਾਮ ਪ੍ਰੋਗਰਾਮ ਨੂੰ ਡਰਾਮਾ ਕਰਾਰ ਦਿੰਦੇ ਹੋਏ ਕਿਹਾ ਕਿ ਇਹ ਸਭ ਮੋਦੀ ਦੇ ਇਸ਼ਾਰੇ 'ਤੇ ਕਿਸਾਨਾਂ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਸਾਜ਼ਿਸ਼ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਲੇ ਕਾਨੂੰਨਾਂ ਵਿਰੁੱਧ ਪੰਚਾਇਤਾਂ ਵੱਲੋਂ ਗ੍ਰਾਮ ਸਭਾ ਰਾਹੀਂ ਪਾਸ ਕੀਤੇ ਮਤੇ ਕਿਸਾਨਾਂ ਅਤੇ ਪੰਜਾਬ ਨੂੰ ਬਚਾਉਣ ਲਈ ਇੱਕ ਕਾਰਗਰ ਹਥਿਆਰ ਸਾਬਤ ਹੋਣਗੇ, ਕਿਉਂਕਿ ਲੋਕਤੰਤਰ 'ਚ ਗ੍ਰਾਮ ਸਭਾ ਦੀ ਬਹੁਤ ਵੱਡੀ ਤਾਕਤ ਹੈ, ਜਿਸ ਨੂੰ ਕੋਈ ਚੁਨੌਤੀ ਨਹੀਂ ਦੇ ਸਕਦਾ।

Bhagwant MannBhagwant Mann

ਇਸ ਲਈ ਸਾਰੇ ਪੰਜਾਬ ਦੀਆਂ ਪੰਚਾਇਤਾਂ ਵਿਸ਼ੇਸ਼ ਏਜੰਡੇ ਤਹਿਤ ਗ੍ਰਾਮ ਸਭਾਵਾਂ ਸੱਦ ਕੇ ਕੇਂਦਰ ਸਰਕਾਰ ਦੇ ਇਨ੍ਹਾਂ ਕਾਲੇ ਕਾਨੂੰਨਾਂ ਨਾਮਨਜ਼ੂਰ ਅਤੇ ਰੱਦ ਕਰ ਦੇਣ।
ਇਸ ਦੇ ਨਾਲ ਹੀ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਗ੍ਰਾਮ ਸਭਾਵਾਂ ਵੱਲੋਂ ਪਾਸ ਕੀਤੇ ਮਤੇ ਭਵਿੱਖ ਦੌਰਾਨ ਸੁਪਰੀਮ ਕੋਰਟ ਤੱਕ ਅਹਿਮ ਦਸਤਾਵੇਜ਼ਾਂ ਵਜੋਂ ਕੰਮ ਆਉਣਗੇ। ਉਨ੍ਹਾਂ ਕਿਹਾ ਕਿ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਜੇਕਰ ਗ੍ਰਾਮ ਸਭਾਵਾਂ ਰਾਹੀਂ ਮੋਦੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਦੀਆਂ ਹਨ ਤਾਂ ਇਹ ਮੁਹਿੰਮ ਪੂਰੇ ਮੁਲਕ 'ਚ ਸ਼ੁਰੂ ਹੋ ਜਾਵੇਗੀ।

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement