ਪੰਜਾਬ ਵਾਸੀਆਂ ਨੂੰ ਵਲੰਟੀਅਰਾਂ ਨੇ ਕੋਰੋਨਾ ਬਾਰੇ ਅਫ਼ਵਾਹਾਂ ਵਿਰੁੱਧ ਕੀਤਾ ਸੁਚੇਤ: ਰਾਣਾ ਸੋਢੀ
Published : Sep 24, 2020, 5:51 pm IST
Updated : Sep 24, 2020, 6:19 pm IST
SHARE ARTICLE
Rana Gurmit Singh Sodhi
Rana Gurmit Singh Sodhi

ਸੂਬੇ ਦੇ 9355 ਪਿੰਡਾਂ ਤੇ ਸ਼ਹਿਰਾਂ ਵਿੱਚ ਹਫ਼ਤਾਵਾਰੀ ਮੁਹਿੰਮ ਤਹਿਤ ਕਰਵਾਏ ਗਏ ਜਾਗਰੂਕਤਾ ਪ੍ਰੋਗਰਾਮ

ਚੰਡੀਗੜ੍ਹ, 24 ਸਤੰਬਰ: ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਦੌਰ ਵਿੱਚ ਲੋਕਾਂ ਨੂੰ ਬਿਮਾਰੀ ਤੋਂ ਬਚਾਅ ਦੇ ਤਰੀਕਿਆਂ ਬਾਰੇ ਅਤੇ ਅਫ਼ਵਾਹਾਂ ਖ਼ਿਲਾਫ਼ ਸੁਚੇਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਗਈ ਮੁਹਿੰਮ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਂਦਿਆਂ ਯੁਵਕ ਸੇਵਾਵਾਂ ਵਿਭਾਗ ਵੱਲੋਂ ਚਲਾਈ ਗਈ ਹਫ਼ਤਾਵਾਰੀ ਮੁਹਿੰਮ ਤਹਿਤ ਸੂਬੇ ਦੇ 9355 ਪਿੰਡਾਂ ਤੇ ਸ਼ਹਿਰਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ।

Punjab Government Punjab Government

ਖੇਡ ਮੰਤਰੀ ਨੇ ਦੱਸਿਆ ਕਿ ਇਸ ਮੁਹਿੰਮ ਵਿੱਚ ਸੂਬੇ ਭਰ ਦੇ 4488 ਯੂਥ ਕਲੱਬਾਂ, ਐਨ.ਐਸ.ਐਸ. ਯੂਨਿਟਾਂ ਅਤੇ ਰੈੱਡ ਰਿਬਨ ਕਲੱਬਾਂ ਨੇ ਭਾਗ ਲਿਆ, ਜਿਨ੍ਹਾਂ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਬਿਮਾਰੀ ਦੇ ਲੱਛਣ ਹੋਣ ਉਤੇ ਸਰਕਾਰੀ ਹਸਪਤਾਲਾਂ ਵਿੱਚ ਜਾ ਕੇ ਟੈਸਟ ਕਰਵਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੱਬਾਂ ਤੇ ਯੂਨਿਟਾਂ ਦੇ 90962 ਵਲੰਟੀਅਰਾਂ ਨੇ ਇਸ ਜਾਗਰੂਕਤਾ ਮੁਹਿੰਮ ਨੂੰ ਮਨੁੱਖਤਾ ਦੀ ਸੱਚੀ ਸੇਵਾ ਦੇ ਇਕ ਮਿਸ਼ਨ ਵਜੋਂ ਚਲਾਇਆ ਅਤੇ ਲੋਕਾਂ ਨੂੰ ਸਮਾਜਿਕ ਦੂਰੀ ਅਪਨਾਉਣ, ਮਾਸਕ ਪਾਉਣ ਅਤੇ ਹੱਥ ਧੋਣ ਜਾਂ ਸੈਨੇਟਾਈਜ਼ ਕਰਨ ਲਈ ਜਾਗਰੂਕ ਕੀਤਾ।

CoronavirusCorona Virus

ਇਸ ਤਹਿਤ ਵਲੰਟੀਅਰਾਂ ਵੱਲੋਂ ਲੋਕਾਂ ਨੂੰ ਕਿਤਾਬਚੇ ਤੇ ਪੋਸਟਰ ਵੰਡੇ ਗਏ ਅਤੇ ਸਿਹਤ ਵਿਭਾਗ ਦੇ ਕੋਰੋਨਾ ਨਾਲ ਨਜਿੱਠਣ ਦੇ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣੂੰ ਕਰਵਾਇਆ ਗਿਆ। ਵਲੰਟੀਅਰਾਂ ਦੀ ਸਰਗਰਮ ਭੂਮਿਕਾ ਯਕੀਨੀ ਬਣਾਉਣ ਲਈ ਵਿਭਾਗ ਦੇ ਜ਼ਿਲ੍ਹਿਆਂ ਦੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵੱਲੋਂ ਉਨ੍ਹਾਂ ਨਾਲ ਨਿਰੰਤਰ ਆਨਲਾਈਨ ਮੀਟਿੰਗਾਂ ਕੀਤੀਆਂ ਗਈਆਂ।

Rana SodhiRana Sodhi

ਰਾਣਾ ਸੋਢੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਵਲੰਟੀਅਰਾਂ ਨੇ ਪਿੰਡਾਂ ਵਿੱਚ ਘਰ-ਘਰ ਤੇ ਦੁਕਾਨਾਂ ਉਤੇ ਜਾ ਕੇ ਇਸ ਬਿਮਾਰੀ ਤੋਂ ਬਚਾਅ ਦੇ ਤਰੀਕੇ ਦੱਸੇ ਅਤੇ ਲੱਛਣ ਹੋਣ ਉਤੇ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਲੱਛਣ ਹੋਣ ਉਤੇ ਹਸਪਤਾਲ ਜਾ ਕੇ ਟੈਸਟ ਕਰਵਾਉ ਅਤੇ ਪਾਜ਼ੇਟਿਵ ਪਾਏ ਜਾਣ ਉਤੇ ਘਰਾਂ ਵਿੱਚ ਰਹਿ ਕੇ ਇਲਾਜ ਕੀਤਾ ਜਾ ਸਕਦਾ ਹੈ। ਉਨ੍ਹਾਂ ਬਿਮਾਰੀ ਦੌਰਾਨ ਇਕਾਂਤਵਾਸ ਹੋਣ ਲਈ ਕਿਹਾ ਤਾਂ ਕਿ ਇਸ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ। ਮੰਤਰੀ ਨੇ ਲੋਕਾਂ ਨੂੰ ਸੁਚੇਤ ਕੀਤਾ ਕਿ ਉਹ ਅਫ਼ਵਾਹਾਂ ਫੈਲਾਉਣ ਵਾਲਿਆਂ ਤੋਂ ਸਾਵਧਾਨ ਰਹਿ ਕੇ ਸਿਹਤ ਵਿਭਾਗ ਤੇ ਹੋਰ ਸਰਕਾਰੀ ਅਮਲੇ ਦੀਆਂ ਹਦਾਇਤਾਂ ਦਾ ਪਾਲਣ ਕਰਨ।

SHARE ARTICLE

ਏਜੰਸੀ

Advertisement

Punjab Weather Update: ਪੈ ਗਏ ਗੜ੍ਹੇ, ਭਾਰੀ ਮੀਂਹ ਨੇ ਮੌਸਮ ਕੀਤਾ ਠੰਢਾ, ਤੁਸੀਂ ਵੀ ਦੱਸੋ ਆਪਣੇ ਇਲਾਕੇ ਦਾ ਹਾਲ |

19 Apr 2024 4:31 PM

Barnala News: ਪੰਜਾਬ 'ਚ ਬਹੁਤ ਵੱਡਾ ਸਕੂਲੀ ਵੈਨ ਨਾਲ ਹਾਦਸਾ,14 ਜਵਾਕ ਹੋਏ ਜਖ਼ਮੀ, ਮਾਪੇ ਵੀ ਪਹੁੰਚ ਗਏ | LIVE

19 Apr 2024 4:12 PM

Chandigarh News: ਰੱਬਾ ਆਹ ਕਹਿਰ ਕਿਸੇ 'ਤੇ ਨਾਂਹ ਕਰੀਂ, ਸੁੱਤੇ ਪਰਿਵਾਰ ਤੇ ਡਿੱਗਿਆ ਲੈਂਟਰ, ਮਾਂ ਤਾਂ ਤੋੜ ਗਈ ਦਮ,

19 Apr 2024 3:52 PM

Ludhiana News: ਦਿਲ ਰੋ ਪੈਂਦਾ ਦਿਲਰੋਜ਼ ਦੇ ਮਾਪੇ ਦੇਖ ਕੇ..ਦਫ਼ਨ ਵਾਲੀ ਥਾਂ ਤੇ ਪਹੁੰਚ ਕੇ ਰੋ ਪਏ ਸਾਰੇ,ਤੁਸੀ ਵੀ....

19 Apr 2024 3:32 PM

Big Breaking: 'ਨਾ ਮਜੀਠੀਆ ਫੋਨ ਚੁਕਦੇ ਨਾ ਬਾਦਲ.. ਮੈਂ ਕਿਹੜਾ ਤਨਖਾਹ ਲੈਂਦਾ ਹਾਂ' ਤਲਬੀਰ ਗਿੱਲ ਨੇ ਫਿਰ ਦਿਖਾਏ....

19 Apr 2024 2:26 PM
Advertisement