
ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਡਾ. ਅਨਮੋਲ ਰਤਨ ਸਿੱਧੂ ਹੋ ਸਕਦੇ ਹਨ।
ਚੰਡੀਗੜ੍ਹ: ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਅਧਿਕਾਰੀ ਨੂੰ ਬਦਲਣ ਦਾ ਸਿਲਸਿਲਾ ਵੱਡੇ ਪੱਧਰ ’ਤੇ ਜਾਰੀ ਹੈ। ਇਸ ਦੌਰਾਨ ਬੀਤੇ ਦਿਨ ਖ਼ਬਰ ਆਈ ਸੀ ਕਿ ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਹੋਣਗੇ ਪਰ ਹੁਣ ਚਰਚਾ ਛਿੜੀ ਹੈ ਕਿ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਡਾ. ਅਨਮੋਲ ਰਤਨ ਸਿੱਧੂ ਹੋ ਸਕਦੇ ਹਨ। ਹਾਲਾਂਕਿ ਇਸ ਬਾਰੇ ਕੋਈ ਅਧਿਕਾਰਕ ਸੂਚਨਾ ਨਹੀਂ ਆਈ ਹੈ ਪਰ ਕੁਝ ਹੀ ਸਮੇਂ ਵਿਚ ਇਸ ਦਾ ਐਲਾਨ ਹੋ ਸਕਦਾ ਹੈ।
Senior advocate DS Patwalia
ਹੋਰ ਪੜ੍ਹੋ: ਸਰਕਾਰ ਨੇ 56 'ਸੀ-295' ਫੌਜੀ ਆਵਾਜਾਈ ਜਹਾਜ਼ਾਂ ਦੀ ਖਰੀਦ ਲਈ Airbus ਨਾਲ ਕੀਤਾ ਸਮਝੌਤਾ
ਦੱਸ ਦਈਏ ਕਿ ਅਨਮੋਲ ਰਤਨ ਸਿੱਧੂ ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਨ। ਇਸ ਤੋਂ ਇਲਾਵਾ ਕਿਹਾ ਜਾ ਰਿਹਾ ਹੈ ਕਿ ਉਹਨਾਂ ਦਾ ਪਿਛੋਕੜ ਕਾਂਗਰਸ ਨਾਲ ਸਬੰਧਤ ਹੈ। ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਤੁਰੰਤ ਬਾਅਦ ਅਤੁਲ ਨੰਦਾ ਵਲੋਂ ਅਸਤੀਫਾ ਦਿੱਤਾ ਗਿਆ ਸੀ। ਇਸ ਦੇ ਚਲਦਿਆਂ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਜਾਵੇਗਾ।