ਘਰ-ਘਰ ਜਾ ਕੇ ਵੈਕਸੀਨ ਲਾਉਣ ਨੂੰ ਦਿਤੀ ਮਨਜ਼ੂਰੀ
Published : Sep 24, 2021, 12:25 am IST
Updated : Sep 24, 2021, 12:25 am IST
SHARE ARTICLE
image
image

ਘਰ-ਘਰ ਜਾ ਕੇ ਵੈਕਸੀਨ ਲਾਉਣ ਨੂੰ ਦਿਤੀ ਮਨਜ਼ੂਰੀ

ਨਵੀਂ ਦਿੱਲੀ, 23 ਸਤੰਬਰ : ਸਰਕਾਰ ਨੇ ਵੀਰਵਾਰ ਨੂੰ ਐਲਾਨ ਕੀਤੀ ਕਿ ਅਪਾਹਜ ਅਤੇ ਉਹ ਲੋਕ ਜੋ ਤੁਰਣ ਫਿਰਣ ਤੋਂ ਅਸਮਰੱਥ ਹਨ ਉਨ੍ਹਾਂ ਨੂੰ ਘਰਾਂ ਵਿਚ ਹੀ ਕੋਵਿਡ-19 ਦਾ ਟੀਕਾ ਲਗਾਇਆ ਜਾਵੇਗਾ। ਦੇਸ਼ ’ਚ ਕੋਰੋਨਾ ਦੇ ਨਵੇਂ ਮਾਮਲਿਆਂ ’ਚ ਲਗਾਤਾਰ ਗਿਰਾਵਟ ਆ ਰਹੀ ਹੈ। ਵੈਕਸੀਨੇਸ਼ਨ ਦਾ ਅੰਕੜਾ ਵੀ 83 ਕਰੋੜ ਤੋਂ ਪਾਰ ਹੋ ਗਿਆ ਹੈ। ਇਸ ਦੌਰਾਨ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਘਰ-ਘਰ ਵੈਕਸੀਨੇਸ਼ਨ ਲਾਉਣ ਦੀ ਆਗਿਆ ਦੇ ਦਿਤੀ ਹੈ। ਇਸ ਲਈ ਗਾਈਡਲਾਈਨਜ਼ ਵੀ ਜਾਰੀ ਕਰ ਦਿਤੀ ਗਈ ਹੈ। ਨੀਤੀ ਆਯੋਗ ਦੇ ਮੈਂਬਰ ਡਾ. ਵੀਕੇ ਪਾਲ ਨੇ ਵੀਰਵਾਰ ਨੂੰ ਇਸ ਦੀ ਜਾਣਕਾਰੀ ਦਿਤੀ। ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਲੋਕਾਂ ਲਈ ਘਰ ’ਚ ਟੀਕਾਕਰਨ ਸ਼ੁਰੂ ਕਰ ਰਹੇ ਹਾਂ, ਜੋ ਸੈਂਟਰ ’ਤੇ ਜਾਣ ’ਚ ਸਮਰੱਥ ਨਹੀਂ ਹਨ। ਇਸ ਲਈ ਐਡਵਾਇਜ਼ਰੀ ਜਾਰੀ ਕਰ ਦਿਤੀ ਗਈ ਹੈ। ਆਦੇਸ਼ ’ਚ ਕਿਹਾ ਗਿਆ ਹੈ ਕਿ ਵੈਕਸੀਨੇਸ਼ਨ ਸੈਂਟਰ ’ਤੇ ਜਾਣ ’ਚ ਅਸਮਰੱਥ ਲੋਕਾਂ ਨੂੰ ਟੀਕਾ ਲਾਉਣਾ ਯਕੀਨੀ ਬਣਾਇਆ ਜਾਵੇ। ਸਾਰੇ ਰਾਜ ਅਤੇ ਕੇਂਦਰ ਸ਼ਾਸਤ ਸੂਬੇ ਇਸ ਲਈ ਖ਼ਾਸ ਇੰਤਜ਼ਾਮ ਕਰਨ।
ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਦਸਿਆ ਕਿ ਕੁੱਝ ਰਾਜਾਂ ’ਚ ਵੈਕਸੀਨੇਸ਼ਨ ’ਤੇ ਜ਼ਬਰਦਸਤ ਕੰਮ ਹੋਇਆ ਹੈ। ਇਸ ਕਾਰਨ 18 ਸਾਲ ਤੋਂ ਜ਼ਿਆਦਾ ਉਮਰ ਦੇ 66 ਫ਼ੀ ਸਦੀ ਲੋਕਾਂ ਨੂੰ ਕੋਰੋਨਾ ਦੀ ਘੱਟੋ-ਘੱਟ ਇਕ ਡੋਜ਼ ਲੱਗ ਚੁਕੀ ਹੈ। 23 ਫ਼ੀ ਸਦੀ ਨੂੰ ਦੋਵੇਂ ਡੋਜ਼ ਲੱਗ ਚੁੱਕੀਆਂ ਹਨ।
ਛੇ ਰਾਜਾਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਅਪਣੀ 100 ਫ਼ੀ ਸਦੀ ਆਬਾਦੀ ਨੂੰ ਪਹਿਲੀ ਡੋਜ਼ ਲਗਾ ਦਿਤੀ ਹੈ। ਇਨ੍ਹਾਂ ’ਚ ਲਕਸ਼ਦ੍ਵੀਪ, ਚੰਡੀਗੜ੍ਹ, ਗੋਆ, ਹਿਮਾਚਲ ਪ੍ਰਦੇਸ਼, ਅੰਡਮਾਨ ਅਤੇ ਨਿਕੋਬਾਰ ਦ੍ਵੀਪ ਸਮੂਹ ਅਤੇ ਸਿੱਕਮ ਸ਼ਾਮਲ ਹਨ। ਚਾਰ ਰਾਜਾਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ’ਚ 90 ਫ਼ੀ ਸਦੀ ਤੋਂ ਜ਼ਿਆਦਾ ਆਬਾਦੀ ਨੂੰ ਪਹਿਲੀ ਡੋਜ਼ ਲਾਈ ਗਈ ਹੈ। ਇਨ੍ਹਾਂ ’ਚ ਦਾਦਰਾ ਅਤੇ ਨਗਰ ਹਵੇਲੀ, ਕੇਰਲ, ਲੱਦਾਖ਼ ਅਤੇ ਉੱਤਰਾਖੰਡ ਹਨ।        (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement