ਪੰਜਾਬ CM ਵੱਲੋਂ KMS 2021-22 ਲਈ ਨਿਰਵਿਘਨ ਖਰੀਦ ਕਰਨ 'ਚ ਸੂਬੇ ਦੀ ਮਦਦ ਕਰਨ ਦੀ ਕੇਂਦਰ ਨੂੰ ਅਪੀਲ
Published : Sep 24, 2021, 6:02 pm IST
Updated : Sep 24, 2021, 6:02 pm IST
SHARE ARTICLE
Punjab CM Charanjit Channi and Sudhanshu Pandey
Punjab CM Charanjit Channi and Sudhanshu Pandey

ਝੋਨੇ ਦੀ ਖਰੀਦ ਨੂੰ ਲੈ ਕੇ ਵੀ ਹੋਈ ਵਿਸਥਾਰਿਤ ਵਿਚਾਰ-ਚਰਚਾ

 

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਾਉਣੀ ਦੇ ਮਾਰਕੀਟਿੰਗ ਸੀਜ਼ਨ 2021-22 ਲਈ ਨਕਦ ਕਰਜ਼ਾ ਹੱਦ (Cash Credit Limit) ਸਬੰਧੀ ਸੂਬੇ ਨੂੰ ਭਾਰਤੀ ਰਿਜ਼ਰਵ ਬੈਂਕ ਤੋਂ ਤੇਜ਼ੀ ਨਾਲ ਇਜਾਜ਼ਤ ਦਿਵਾਉਣ ਵਿਚ ਮਦਦ ਕੀਤੀ ਜਾਵੇ। ਸਾਉਣੀ ਦੇ ਆਉਂਦੇ ਸੀਜ਼ਨ ਨੂੰ ਲੈ ਕੇ ਮੁੱਖ ਮੰਤਰੀ ਨੇ ਆਪਣੇ ਦਫ਼ਤਰ ਵਿਖੇ ਕੇਂਦਰੀ ਖੁਰਾਕ ਤੇ ਜਨਤਕ ਵੰਡ ਸਕੱਤਰ ਸੁਧਾਂਸ਼ੂ ਪਾਂਡੇ (Sudhanshu Pandey) ਨਾਲ ਡੇਢ ਘੰਟਾ ਵਿਸਥਾਰਿਤ ਗੱਲਬਾਤ ਕੀਤੀ।

PHOTOPHOTO

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜ਼ਰੀ ਵਿਚ ਮੁੱਖ ਮੰਤਰੀ ਨਾਲ ਹੋਈ ਇਸ ਮੁਲਾਕਾਤ ਦੌਰਾਨ ਕੇਂਦਰੀ ਸਕੱਤਰ ਨੇ ਪੰਜਾਬ ਵੱਲੋਂ ਕੌਮੀ ਖੁਰਾਕ ਭੰਡਾਰ ਵਿਚ ਕਣਕ ਅਤੇ ਝੋਨੇ ਦੇ ਪਾਏ ਜਾ ਰਹੇ ਯੋਗਦਾਨ ਲਈ ਸ਼ਲਾਘਾ ਵੀ ਕੀਤੀ। ਝੋਨੇ ਦੀ ਮੌਜੂਦਾ ਖਰੀਦ ਨੂੰ ਪਿਛਲੇ ਨਿਯਮਾਂ ਅਨੁਸਾਰ ਨੇਪਰੇ ਚਾੜੇ ਜਾਣ ਦੀ ਮੁੱਖ ਮੰਤਰੀ ਵੱਲੋਂ ਕੀਤੀ ਬੇਨਤੀ ਨੂੰ ਮਨਜ਼ੂਰੀ ਦਿੰਦੇ ਹੋਏ ਪਾਂਡੇ ਨੇ ਉਨਾਂ ਨੂੰ ਦੱਸਿਆ ਕਿ ਭਾਰਤ ਸਰਕਾਰ ਵੱਲੋਂ 1 ਅਕਤੂਬਰ, 2021 ਨੂੰ ਸ਼ੁਰੂ ਹੋ ਰਹੇ ਝੋਨੇ ਦੇ ਸੀਜ਼ਨ ਦੌਰਾਨ ਸੂਬੇ ਵਿਚ ਮੌਜੂਦਾ ਨਿਯਮਾਂ ਅਨੁਸਾਰ ਝੋਨੇ ਦੀ ਖਰੀਦ ਦਾ ਫੈਸਲਾ ਪਹਿਲਾਂ ਹੀ ਕੀਤਾ ਜਾ ਚੁੱਕਿਆ ਹੈ।

 ਹੋਰ ਵੀ ਪੜ੍ਹੋ:  ਰਾਜਸੀ ਆਗੂਆਂ ਅਤੇ ਅਧਿਕਾਰੀਆਂ ਦੇੇ ਸੁਰੱਖਿਆ ਅਮਲੇ ਦੀ ਸਮੀਖਿਆ ਕਰਨ ਮੁੱਖ ਮੰਤਰੀ: ਅਮਨ ਅਰੋੜਾ

ਮੁੱਖ ਮੰਤਰੀ ਨੇ ਕੇਂਦਰੀ ਸਕੱਤਰ ਨੂੰ ਜਾਣਕਾਰੀ ਦਿੱਤੀ ਕਿ ਭਵਿੱਖ ਵਿਚ ਵੀ ਸੋਧੇ ਗਏ ਨਿਯਮਾਂ ਨੂੰ ਅੰਤਿਮ ਰੂਪ ਦਿੱਤੇ ਜਾਣ ਤੋਂ ਪਹਿਲਾਂ ਸਾਰੀਆਂ ਸਬੰਧਤ ਧਿਰਾਂ ਜਿਵੇਂ ਕਿ ਪੰਜਾਬ ਸਰਕਾਰ, ਕਿਸਾਨ, ਆੜਤੀਏ ਅਤੇ ਮਿੱਲਾਂ ਦੀਆਂ ਜੱਥੇਬੰਦੀਆਂ ਨੂੰ ਵਿਸ਼ਵਾਸ਼ ਵਿਚ ਲਿਆ ਜਾਵੇ, ਕਿਉਂ ਜੋ ਇੱਕਪਾਸੜ ਢੰਗ ਨਾਲ ਜ਼ਬਰਦਸਤੀ ਥੋਪੇ ਜਾਣ ਦਾ ਮਤਲਬ ਪੰਜਾਬ ਲਈ ਧੱਕਾ ਹੋਵੇਗਾ।

Charanjit Singh ChanniCharanjit Singh Channi

ਮੌਜੂਦਾ ਸੀਜ਼ਨ ਦੌਰਾਨ ਝੋਨੇ ਦੀ ਭਰਪੂਰ ਫਸਲ ਦੀ ਉਮੀਦ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਸਕੱਤਰ ਨੂੰ ਦੱਸਿਆ ਕਿ ਭਾਰਤ ਸਰਕਾਰ ਵੱਲੋਂ 170 ਲੱਖ ਮੀਟਰਿਕ ਟਨ ਦੀ ਖਰੀਦ ਦਾ ਟੀਚਾ ਮਿੱਥਿਆ ਗਿਆ ਹੈ, ਪਰ ਸੂਬੇ ਦੇ ਖੇਤੀਬਾੜੀ ਉਤਪਾਦਨ ਅਨੁਮਾਨਾਂ ਅਨੁਸਾਰ ਸਾਉਣੀ ਦੇ ਮਾਰਕੀਟਿੰਗ ਸੀਜ਼ਨ 2021-22 ਦੌਰਾਨ 191 ਲੱਖ ਮੀਟਰਿਕ ਟਨ ਝੋਨੇ ਦੀ ਆਮਦ ਹੋਣ ਦੀ ਆਸ ਹੈ, ਜਿਸ ਨੂੰ ਵੇਖਦਿਆਂ ਪੁਖਤਾ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਰਹੇ ਹਨ। ਉਨਾਂ ਕੇਂਦਰ ਸਰਕਾਰ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਰਿਮੋਟ ਸੈਂਸਿੰਗ ਅੰਕੜਿਆਂ ਤੋਂ ਹਾਸਿਲ ਖੇਤੀਬਾੜੀ ਦੇ ਉਤਪਾਦਨ ਟੀਚੇ ਦੇ ਅਨੁਸਾਰ ਨਿਰਵਿਘਨ ਖਰੀਦ ਯਕੀਨੀ ਬਣਾਈ ਜਾ ਸਕੇ।

 ਹੋਰ ਵੀ ਪੜ੍ਹੋ: ਭਾਰਤ 'ਚ ਇਹ ਰੇਲ ਮਾਰਗ ਮੰਜ਼ਿਲ ਨਾਲੋਂ ਵੀ ਹਨ ਵਧੇਰੇ ਖੂਬਸੂਰਤ, ਦਿਸਦੇ ਹਨ ਪਹਾੜਾਂ ਦੇ ਅਦਭੁਤ ਦ੍ਰਿਸ਼

ਸੂਬੇ ਦੇ ਗੋਦਾਮਾਂ ਵਿਚ ਜਮਾਂ ਅੰਨ ਪਦਾਰਥਾਂ ਦੀ ਸੁਸਤ ਆਵਾਜਾਈ ’ਤੇ ਚਿੰਤਾ ਜ਼ਾਹਿਰ ਕਰਦੇ ਹੋਏ ਮੁੱਖ ਮੰਤਰੀ ਨੇ ਕੇਂਦਰੀ ਸਕੱਤਰ ਨੂੰ ਕਿਹਾ ਕਿ ਫੌਰੀ ਤੌਰ ’ਤੇ ਰੇਲਵੇ ਅਥਾਰਿਟੀ ਨਾਲ ਸੰਪਰਕ ਕਰਕੇ ਇਹ ਗੋਦਾਮ ਖਾਲੀ ਕਰਵਾਏ ਜਾਣ ਤਾਂ ਜੋ ਤਾਜ਼ਾ ਝੋਨੇ/ਚੌਲ ਦੇ ਭੰਡਾਰਣ ਲਈ ਢੁਕਵੀਂ ਥਾਂ ਬਣਾਈ ਜਾ ਸਕੇ। ਇਸ ਮੁੱਦੇ ਸਬੰਧੀ ਕੇਂਦਰੀ ਸਕੱਤਰ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਰੇਲਵੇ ਬੋਰਡ ਦੇ ਚੇਅਰਮੈਨ ਨੇ ਪਹਿਲਾਂ ਹੀ 70-80 ਰੈਕ ਪੰਜਾਬ ਤੋਂ ਦੇਸ਼ ਭਰ ਵਿਖੇ ਲਿਜਾਣ ਲਈ ਇਜਾਜ਼ਤ ਦਿੱਤੀ ਹੋਈ ਹੈ। ਉਨਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਡਿਪਟੀ ਕਮਿਸ਼ਨਰਾਂ, ਸੀਨੀਅਰ ਖੇਤਰੀ ਪ੍ਰਬੰਧਕਾਂ (ਐਫ.ਸੀ.ਆਈ. ਪੰਜਾਬ ਖੇਤਰ) ਦਰਮਿਆਨ ਬਿਹਤਰ ਤਾਲਮੇਲ ਹੋਵੇ ਤਾਂ ਜੋ ਗੋਦਾਮਾਂ ਵਿਖੇ ਪਹਿਲਾਂ ਹੀ ਭਰੇ ਹੋਏ ਅੰਨ ਪਦਾਰਥਾਂ ਦੀ ਤੇਜ਼ੀ ਨਾਲ ਆਵਾਜਾਈ ਹੋ ਸਕੇ।

PHOTOPHOTO

ਕੇਂਦਰੀ ਸਕੱਤਰ ਵੱਲੋਂ ਸਾਰੀਆਂ ਸਰਕਾਰੀ ਵਾਜਿਬ ਮੁੱਲ ਦੀਆਂ ਦੁਕਾਨਾਂ ਵਿਖੇ ਹੋਰ ਗਤੀਵਿਧਿਆਂ ਜਿਵੇਂ ਕਿ ਬਿਜਲੀ ਤੇ ਟੈਲੀਫੋਨ ਦੇ ਬਿੱਲ ਇਕੱਠੇ ਕਰਨ, ਬੀਮਾ ਪ੍ਰੀਮੀਅਮ ਅਤੇ ਮੋਬਾਈਲ ਰੀਚਾਰਜ ਆਦਿ ਨੂੰ ਹੁਲਾਰਾ ਦੇਣ ਲਈ ਈ-ਪੋਸ (ਪੁਆਇੰਟ ਆਫ ਸੇਲ) ਮਸ਼ੀਨਾਂ ਸਥਾਪਤ ਕੀਤੇ ਜਾਣ ਦੀ ਤਜਵੀਜ਼ ਨੂੰ ਮਨਜ਼ੂਰ ਕਰਦਿਆਂ ਮੁੱਖ ਮੰਤਰੀ ਨੇ ਸਿਵਲ ਸਪਲਾਈ ਵਿਭਾਗ ਪੰਜਾਬ ਨੂੰ ਨਿਰਦੇਸ਼ ਦਿੱਤੇ ਕਿ ਇਸ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤੇ ਜਾਣ ਲਈ ਕੇਂਦਰ ਸਰਕਾਰ ਨਾਲ ਤਾਲਮੇਲ ਕੀਤੀ ਜਾਵੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਹ ਇਸ ਸਕੀਮ ਜਿਸ ਨਾਲ ਵਾਜਿਬ ਕੀਮਤ ਵਾਲੀਆਂ ਦੁਕਾਨਾਂ ਦੇ ਮਾਲਕਾਂ ਦੀ ਆਮਦਨ ਵਿਚ ਵਾਧਾ ਹੋਵੇਗਾ, ਦੀ ਸਮੀਖਿਆ ਕਰਨ ਲਈ ਛੇਤੀ ਹੀ ਨਿੱਜੀ ਤੌਰ ’ਤੇ ਮੀਟਿੰਗ ਲੈਣਗੇ।

ਹੋਰ ਪੜ੍ਹੋ: ਉੱਤਰ ਪ੍ਰਦੇਸ਼: ਪ੍ਰਯਾਗਰਾਜ ਵਿਚ ਹੋਇਆ ਦੋਹਰਾ ਕਤਲ, ਮਾਂ-ਧੀ ਦਾ ਵੱਢਿਆ ਗਲਾ, ਇਲਾਕੇ ’ਚ ਫੈਲੀ ਸਨਸਨੀ

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਵਿਚ ਬੀਤੇ 10 ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਇਹ ਉਮੀਦ ਹੈ ਕਿ ਅੱਗਲੇ 5-7 ਦਿਨਾਂ ਤੱਕ ਇਹ ਜਾਰੀ ਰਹੇਗਾ। ਕੁਦਰਤੀ ਕਾਰਨਾਂ ਕਰਕੇ ਇਹ ਉਮੀਦ ਹੈ ਕਿ ਵਾਢੀ ਦੇ ਸਮੇਂ ਗੁਣਵੱਤਾ ਨੂੰ ਲੈ ਕੇ ਕੁਝ ਮਸਲੇ ਪੇਸ਼ ਆ ਸਕਦੇ ਹਨ। ਇਸ ਲਈ ਮੁੱਖ ਮੰਤਰੀ ਨੇ ਜੇਕਰ ਲੋੜ ਹੋਵੇ ਤਾਂ ਕੇਂਦਰੀ ਸਕੱਤਰ ਨੂੰ ਨਿਯਮਾਂ ਵਿਚ ਢਿੱਲ ਦੇਣ ਦੀ ਬੇਨਤੀ ਕੀਤੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਐਗਰੋ-ਇੰਡਸਟਰੀ ਵੱਲ ਉਚੇਚਾ ਧਿਆਨ ਦਿੱਤਾ ਜਾਵੇ ਜਿਸ ਦੇ ਜਵਾਬ ਵਿਚ ਕੇਂਦਰੀ ਸਕੱਤਰ ਨੇ ਤਜਵੀਜ਼ ਰੱਖੀ ਕਿ ਭਾਰਤ ਸਰਕਾਰ ਵੱਲੋਂ ਰਾਈਸ ਬ੍ਰਾਨ ਉਦਯੋਗ ਦੀ ਮਦਦ ਕੀਤੀ ਜਾਵੇਗੀ ਤਾਂ ਜੋ ਚੌਲਾਂ ਦੇ ਵਾਧੂ ਉਤਪਾਦਨ ਦੀ ਖਪਤ ਸੂਬੇ ਵਿਚ ਹੀ ਹੋ ਸਕੇ। ਮੁੱਖ ਮੰਤਰੀ ਨੇ ਕੇਂਦਰੀ ਖੁਰਾਕ ਸਕੱਤਰ ਨੂੰ ਇਹ ਵੀ ਬੇਨਤੀ ਕੀਤੀ ਕਿ ਆਰਗੈਨਿਕ ਫਾਰਮਿੰਗ ਲਈ ਵਿਸ਼ੇਸ਼ ਸਕੀਮ ਸ਼ੁਰੂ ਕੀਤੀ ਜਾਵੇ ਤਾਂ ਜੋ ਚੌਲਾਂ ਅਤੇ ਕਣਕ ਦੇ ਫਸਲੀ ਚੱਕਰ ਦੀ ਥਾਂ ਵਾਤਾਵਰਣ ਪੱਖੀ ਖੇਤੀਬਾੜੀ ਢੰਗ ਤਰੀਕੇ ਅਮਲ ਵਿਚ ਲਿਆਂਦੇ ਜਾ ਸਕਣ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement