
ਦੋ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ
ਹੁਸ਼ਿਆਰਪੁਰ: ਹੁਸ਼ਿਆਰਪੁਰ ਚ ਵੱਡਾ ਹਾਦਸਾ ਵਾਪਰ ਗਿਆ ਹੈ। ਇਥੇ ਹੁਸ਼ਿਆਰਪੁਰ-ਜਲੰਧਰ ਮਾਰਗ 'ਤੇ ਸਥਿਤ ਅੱਡਾ ਨਸਰਾਲਾ ਵਿਖੇ ਸਵੇਰ ਗੈਸ ਪਲਾਟ ਵਿਚ ਗੈਸ ਸਿਲੰਡਰ ਫਟਣ ਕਾਰਨ ਵੱਡਾ ਧਮਾਕਾ ਹੋ ਗਿਆ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ 2 ਹੋਰ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਨਸਰਾਲਾ ਵਿਖੇ ਸਥਿਤ ਜੇ. ਕੇ. ਇੰਟਰਪ੍ਰਾਈਜਿਜ਼ ਜਿਥੇ ਸਿਲੰਡਰਾਂ 'ਚ ਗੈਸ ਭਰਕੇ ਸਪਲਾਈ ਕਰਨ ਦਾ ਕੰਮ ਕੀਤਾ ਜਾਂਦਾ ਹੈ। ਅੱਜ ਜਦੋਂ ਸਵੇਰੇ ਕਰਮਚਾਰੀ ਕੰਮ ਕਰ ਰਹੇ ਸੀ ਤਾਂ ਅਚਾਨਕ ਇਕ ਸਿਲੰਡਰ ਫਟ ਗਿਆ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 2 ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਚੌਂਕੀ ਨਸਰਾਲਾ ਦੇ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ।