ਆਮ ਆਦਮੀ ਵਲੋਂ 'ਆਮ ਆਦਮੀ ਕਲੀਨਿਕਾਂ' ਨੂੰ ਭਰਵਾਂ ਹੁੰਗਾਰਾ
Published : Sep 24, 2022, 6:50 am IST
Updated : Sep 24, 2022, 6:50 am IST
SHARE ARTICLE
image
image

ਆਮ ਆਦਮੀ ਵਲੋਂ 'ਆਮ ਆਦਮੀ ਕਲੀਨਿਕਾਂ' ਨੂੰ ਭਰਵਾਂ ਹੁੰਗਾਰਾ

 


ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਤਰਜੀਹੀ ਪ੍ਰੋਗਰਾਮ, ਆਮ ਆਦਮੀ ਕਲੀਨਿਕਾਂ ਨੂੰ ਸੂਬੇ ਭਰ ਵਿਚ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਨਾਲ ਹੁਣ ਤਕ ਇਨ੍ਹਾਂ ਕਲੀਨਿਕਾਂ 'ਤੇ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 1.82 ਲੱਖ ਨੂੰ ਪਾਰ ਕਰ ਗਈ ਹੈ, ਜਦਕਿ ਵੱਧ ਤੋਂ ਵੱਧ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਐਸ.ਏ.ਐਸ.ਨਗਰ ਨੇ ਹੋਰ ਜ਼ਿਲਿ੍ਹਆਂ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਤਾਜ਼ੇ ਪ੍ਰਾਪਤ ਅੰਕੜਿਆਂ ਅਨੁਸਾਰ, ਐਸ.ਏ.ਐਸ.ਨਗਰ ਵਿਚ ਹੁਣ ਤਕ ਕੁੱਲ 25990 ਮਰੀਜ਼ ਅਪਣਾ ਇਲਾਜ ਕਰਵਾ ਚੁਕੇ ਹਨ ਅਤੇ 2811 ਲੈਬ ਟੈਸਟ ਕੀਤੇ ਜਾ ਚੁਕੇ ਹਨ ਜਦਕਿ ਜ਼ਿਲ੍ਹਾ ਲੁਧਿਆਣਾ ਨੇ 21384 ਮਰੀਜ਼ਾਂ ਅਤੇ 2343 ਕਲੀਨਿਕਲ ਟੈਸਟਾਂ ਨਾਲ 23 ਜ਼ਿਲਿ੍ਹਆਂ ਵਿਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ | ਇਸੇ ਤਰ੍ਹਾਂ ਜ਼ਿਲ੍ਹਾ ਬਠਿੰਡਾ ਨੇ 16889 ਮਰੀਜ਼ਾਂ ਅਤੇ 2243 ਕਲੀਨਿਕਲ ਟੈਸਟਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ |  ਇਸ ਤੋਂ ਇਲਾਵਾ, ਰਾਜ ਭਰ ਵਿਚ ਕੁੱਲ 23402 ਕਲੀਨਿਕਲ ਟੈਸਟਾਂ ਦੇ ਨਾਲ 15 ਅਗਸਤ ਤੋਂ 17 ਸਤੰਬਰ, 2022 ਤੱਕ ਮਰੀਜ਼ਾਂ ਦੀ ਗਿਣਤੀ 1,82,325 ਤਕ ਜਾ ਅਪੜੀ ਹੈ |
ਮੁਫ਼ਤ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਸਰਕਾਰ ਦੀ ਮੁਢਲੇ ਕੰਮਾਂ ਵਿਚ ਸ਼ਾਮਲ ਹੋਣ ਨਾਲ ਆਮ ਆਦਮੀ ਕਲੀਨਿਕਾਂ ਨੂੰ  ਲੋਕਾਂ ਦਾ ਭਰਵਾਂ ਹੁੰਗਾਰਾ ਮਿਲਣਾ ਸਰਕਾਰ ਦੀ ਥੋੜੇ ਸਮੇਂ ਵਿਚ ਬਹੁਤੀ ਕਾਰਜਕੁਸ਼ਲਤਾ ਨੂੰ   ਦਰਸਾਉਂਦਾ ਹੈ |
ਸਰਕਾਰ ਵਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸੂਬੇ ਦੀ ਸਮੁੱਚੀ ਸਿਹਤ ਸੰਭਾਲ ਪ੍ਰਣਾਲੀ ਨੂੰ ਮੁੜ ਸੁਰਜੀਤ ਕਰ ਕੇ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨੇੜਲੀਆਂ ਥਾਵਾਂ 'ਤੇ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਮੁਹਈਆ ਕਰਵਾਈਆਂ ਜਾਣ | ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਸਿਹਤ ਸੰਭਾਲ ਖੇਤਰ ਵਿਚ ਕ੍ਰਾਂਤੀ ਲਿਆ ਰਿਹਾ ਹੈ | ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ 98 ਕਿਸਮ ਦੀਆਂ ਦਵਾਈਆਂ ਅਤੇ 41 ਕਿਸਮ ਦੇ ਟੈਸਟ ਮੁਫ਼ਤ ਮੁਹਈਆ ਕਰਵਾਏ ਜਾ ਰਹੇ ਹਨ | ਇਨ੍ਹਾਂ ਕਲੀਨਿਕਾਂ ਤੋਂ 90 ਫ਼ੀ ਸਦੀ ਮਰੀਜ਼ਾਂ ਨੂੰ ਇਲਾਜ ਦੀਆਂ ਮਿਆਰੀ ਸਹੂਲਤਾਂ ਮਿਲ ਰਹੀਆਂ ਹਨ, ਜਿਸ ਨਾਲ ਹਸਪਤਾਲਾਂ 'ਤੇ ਬੋਝ ਘਟੇਗਾ |

SHARE ARTICLE

ਏਜੰਸੀ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement