14 ਦਿਨ ਦੇ ਜੁਡੀਸ਼ੀਅਲ ਰਿਮਾਂਡ ’ਤੇ ਗੈਂਗਸਟਰ ਲਾਰੈਂਸ ਬਿਸ਼ਨੋਈ
Published : Sep 24, 2022, 7:05 pm IST
Updated : Sep 24, 2022, 7:05 pm IST
SHARE ARTICLE
Lawrence Bishnoi
Lawrence Bishnoi

ਲਾਰੈਂਸ ਨੂੰ ਸ਼ਹਿਰ ਦੇ ਬਾਹਰ ਥਾਣਾ ਕੈਂਟ ਦੀ ਵਿਸ਼ੇਸ਼ ਅਦਾਲਤ ਵਿਚ ਪੇਸ਼ ਕੀਤਾ ਗਿਆ।

ਬਠਿੰਡਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਅਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਬਠਿੰਡਾ ਦੀ ਵਿਸ਼ੇਸ਼ ਅਦਾਲਤ 'ਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਉਸ ਨੂੰ ਜੁਡੀਸ਼ੀਅਲ ਰਿਮਾਂਡ 'ਤੇ ਬਠਿੰਡਾ ਜੇਲ੍ਹ ਭੇਜ ਦਿੱਤਾ ਹੈ। ਲਾਰੈਂਸ ਦੀ ਪੇਸ਼ੀ ਮੌਕੇ ਪੁਲਿਸ ਨੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਸਨ, ਅਦਾਲਤੀ ਕੰਪਲੈਕਸ ਵਿਚ ਸੈਂਕੜੇ ਪੁਲਿਸ ਮੁਲਾਜ਼ਮ ਤਾਇਨਾਤ ਸਨ। ਲਾਰੈਂਸ ਨੂੰ ਸ਼ਹਿਰ ਦੇ ਬਾਹਰ ਥਾਣਾ ਕੈਂਟ ਦੀ ਵਿਸ਼ੇਸ਼ ਅਦਾਲਤ ਵਿਚ ਪੇਸ਼ ਕੀਤਾ ਗਿਆ।

ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 12 ਦਿਨਾਂ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਸ਼ਨੀਵਾਰ ਨੂੰ ਜ਼ਿਲ੍ਹਾ ਅਦਾਲਤ 'ਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਬਿਸ਼ਨੋਈ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ। ਗੈਂਗਸਟਰ ਬਿਸ਼ਨੋਈ ਦਾ ਪੁਲਿਸ ਰਿਮਾਂਡ ਲੈਣ ਲਈ ਜਲੰਧਰ ਪੁਲਿਸ ਵੀ ਅਦਾਲਤ ਦੇ ਬਾਹਰ ਪਹੁੰਚੀ ਸੀ ਪਰ ਜਲੰਧਰ ਪੁਲਿਸ ਨੂੰ ਗੈਂਗਸਟਰ ਦਾ ਪੁਲਿਸ ਰਿਮਾਂਡ ਨਹੀਂ ਮਿਲਿਆ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement