ਲੁਧਿਆਣਾ ਪੁਲਿਸ ਦੀ ਕਾਰਵਾਈ: ਲੁੱਟਮਾਰ ਕਰਨ ਵਾਲੇ 3 ਲੋਕਾਂ ਨੂੰ ਕੀਤਾ ਗ੍ਰਿਫਤਾਰ
Published : Sep 24, 2022, 5:58 pm IST
Updated : Sep 24, 2022, 5:58 pm IST
SHARE ARTICLE
photo
photo

ਟੈਲੀਕਾਮ ਕਰਮਚਾਰੀਆਂ ਤੋਂ ਲੁੱਟੇ ਸਨ 52500 ਰੁਪਏ

 

ਲੁਧਿਆਣਾ: ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਰੌਣੀ ਵਿੱਚ ਦਿਨ-ਦਿਹਾੜੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਬਦਮਾਸ਼ਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਬਦਮਾਸ਼ਾਂ ਨੇ ਟੈਲੀਕਾਮ ਕੰਪਨੀ ਦੇ ਦੋ ਕਰਮਚਾਰੀਆਂ ਤੋਂ 52,500 ਰੁਪਏ ਦੀ ਨਕਦੀ ਲੁੱਟ ਲਈ ਸੀ। ਉਹਨਾਂ 'ਤੇ ਦਾਤਰ ਨਾਲ ਹਮਲਾ ਕੀਤਾ ਗਿਆ।

ਸੰਤੋਸ਼ ਸਿੰਗਲਾ ਕਮਿਊਨੀਕੇਸ਼ਨ ਦੀ ਜੀਓ ਟੈਲੀਕਾਮ ਕੰਪਨੀ ਦੇ ਕਰਮਚਾਰੀ ਕੁਲਵਿੰਦਰ ਸਿੰਘ ਅਤੇ ਮੇਜਰ ਸਿੰਘ 19 ਸਤੰਬਰ ਦੀ ਦੁਪਹਿਰ ਨੂੰ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਪੈਸੇ ਇਕੱਠੇ ਕਰਕੇ ਪਿੰਡ ਰੌਣੀ ਰਾਹੀਂ ਪਿੰਡ ਜਰਗ ਨੂੰ ਜਾ ਰਹੇ ਸਨ। ਰੌਣੀ ਤੇ ਜ਼ਰਗ ਇਕ ਪਾਸੇ ਬਾਈਕ ਲਗਾ ਕੇ ਫਰੈਸ਼ ਹੋਣ ਲੱਗੇ। ਇਸ ਦੌਰਾਨ ਬਾਈਕ 'ਤੇ ਤਿੰਨ ਨਕਾਬਪੋਸ਼ ਬਦਮਾਸ਼ ਆਏ। ਬਦਮਾਸ਼ਾਂ ਨੇ ਆਉਂਦੇ ਹੀ ਤੇਜ਼ਧਾਰ ਦਾਤ ਨਾਲ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਨੌਜਵਾਨਾਂ ਕੋਲੋਂ 52,500 ਰੁਪਏ, ਵੀਵੋ ਕੰਪਨੀ ਦਾ ਮੋਬਾਈਲ, ਆਧਾਰ ਕਾਰਡ ਅਤੇ ਹੋਰ ਜ਼ਰੂਰੀ ਦਸਤਾਵੇਜ਼ ਖੋਹ ਲਏ। ਇਸ ਤੋਂ ਬਾਅਦ ਬਦਮਾਸ਼ ਇਕ ਪਲ 'ਚ ਫਰਾਰ ਹੋ ਗਏ।

ਪੀੜਤ ਲੋਕਾਂ ਨੇ ਤੁਰੰਤ ਰਾਹਗੀਰਾਂ ਦੀ ਮਦਦ ਨਾਲ ਲੁੱਟ ਦੀ ਵਾਰਦਾਤ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਚੌਕੀ ਰੌਣੀ ਦੇ ਇੰਚਾਰਜ ਸਤਪਾਲ ਸਿੰਘ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਗਈ। ਪੁਲਿਸ ਨੇ ਇਸ ਮਾਮਲੇ ਵਿੱਚ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ ਅਤੇ ਛਾਪੇਮਾਰੀ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।

ਮੁਲਜ਼ਮ ਦਾ ਇੱਕ ਸਾਥੀ ਅਜੇ ਫਰਾਰ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਜਗਦੀਪ ਸਿੰਘ ਉਰਫ ਮਨੀ, ਗੁਰਜੀਤ ਸਿੰਘ ਉਰਫ ਬੱਬੂ, ਸਰਬਜੀਤ ਸਿੰਘ ਉਰਫ ਕਾਲਾ ਵਜੋਂ ਹੋਈ ਹੈ। ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਤਿੰਨਾਂ ਨੂੰ ਦੋ ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement