ਪੰਜਾਬ ਬਦਲਵੀਆਂ ਫ਼ਸਲਾਂ ਲਈ ਤਿਆਰ ਪਰ ਕੇਂਦਰ ਸਰਕਾਰ ਫ਼ਸਲਾਂ ਦਾ ਲਾਹੇਵੰਦ ਭਾਅ ਦੇਵੇ : ਮੁੱਖ ਮੰਤਰੀ
Published : Sep 24, 2022, 6:45 am IST
Updated : Sep 24, 2022, 6:45 am IST
SHARE ARTICLE
image
image

ਪੰਜਾਬ ਬਦਲਵੀਆਂ ਫ਼ਸਲਾਂ ਲਈ ਤਿਆਰ ਪਰ ਕੇਂਦਰ ਸਰਕਾਰ ਫ਼ਸਲਾਂ ਦਾ ਲਾਹੇਵੰਦ ਭਾਅ ਦੇਵੇ : ਮੁੱਖ ਮੰਤਰੀ

 

ਲੁਧਿਆਣਾ, 23 ਸਤੰਬਰ (ਆਰ.ਪੀ.ਸਿੰਘ, ਸੁਖਵਿੰਦਰ ਸਿੰਘ ਗਿੱਲ) : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਪਾਣੀ ਦੇ ਗੰਭੀਰ ਸੰਕਟ ਦੇ ਹੱਲ ਲਈ ਕਿਸਾਨਾਂ ਨੂੰ  ਪਾਣੀ ਦੀ ਵਧ ਖਪਤ ਵਾਲੀਆਂ ਫਸਲਾਂ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਭਾਰਤ ਸਰਕਾਰ ਨੂੰ  ਇਨ੍ਹਾਂ ਫ਼ਸਲਾਂ 'ਤੇ ਲਾਹੇਵੰਦ ਭਾਅ ਦੇਣ ਦੀ ਲੋੜ 'ਤੇ ਜ਼ੋਰ ਦਿਤਾ | ਇਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ 'ਕਿਸਾਨੀ, ਜਵਾਨੀ ਤੇ ਪੌਣ-ਪਾਣੀ ਬਚਾਈਏ, ਆਓ 'ਰੰਗਲਾ ਪੰਜਾਬ' ਬਣਾਈਏ' ਦੇ ਨਾਅਰੇ ਨਾਲ ਅੱਜ ਸ਼ੁਰੂ ਹੋਏ ਦੋ-ਰੋਜ਼ਾ ਕਿਸਾਨ ਮੇਲੇ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇਸੰਜ਼ ਯੂਨੀਵਰਸਿਟੀ ਦੇ ਪਸ਼ੂ ਪਾਲਣ ਮੇਲੇ ਦੇ ਉਦਘਾਟਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਝੋਨੇ ਦੇ ਬਦਲ ਵਜੋਂ ਸੂਰਜਮੁਖੀ, ਦਾਲਾਂ ਤੇ ਮੱਕੀ ਵਰਗੀਆਂ ਫ਼ਸਲਾਂ ਬੀਜਣ ਲਈ ਤਿਆਰ ਹਨ ਪਰ ਕੇਂਦਰ ਸਰਕਾਰ ਝੋਨੇ ਦੇ ਬਰਾਬਰ ਮੁਨਾਫੇ ਵਜੋਂ ਇਨ੍ਹਾਂ ਫਸਲਾਂ ਉਤੇ ਲਾਹੇਵੰਦ ਭਾਅ ਦੇਵੇ ਤਾਂ ਕਿ ਸੂਬੇ ਵਿਚ ਪਾਣੀ ਦੇ ਸੰਕਟ ਦੇ ਮੰਡਰਾ ਰਹੇ ਬੱਦਲ ਹੋਰ ਗਹਿਰੇ ਨਾ ਹੋਣ |
ਭਗਵੰਤ ਮਾਨ ਨੇ ਕਿਹਾ, Tਸਾਡੇ ਕਿਸਾਨ ਵੀ ਦਿਨੋ-ਦਿਨ ਪਾਣੀ ਦੇ ਡਿੱਗ ਰਹੇ ਪੱਧਰ ਅਤੇ ਝੋਨੇ ਦੀ ਪਰਾਲੀ ਨਾਲ ਪਲੀਤ ਹੁੰਦੇ ਵਾਤਾਵਰਣ ਤੋਂ ਬਹੁਤ ਚਿੰਤਤ ਹਨ ਪਰ ਉਹ ਅਪਣੀ ਆਮਦਨ ਖੁੱਸਣ ਦੇ ਡਰ ਤੋਂ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਬਾਹਰ ਨਹੀਂ ਨਿਕਲ ਰਹੇ | ਪੰਜਾਬ ਦੀ ਸੋਨੇ ਵਰਗੀ ਧਰਤੀ ਏਨੀ ਜਰਖੇਜ਼ ਹੈ ਕਿ ਇੱਥੇ ਕੁਝ ਵੀ ਬੀਜਿਆ ਹੋਇਆ ਪੁੰਗਰ ਜਾਂਦਾ ਹੈ | ਪਾਣੀ ਦੇ ਗੰਭੀਰ ਸੰਕਟ ਨੂੰ  ਅਸੀਂ ਅੱਖੋਂ-ਪਰੋਖੇ ਨਹੀਂ ਕਰ ਸਕਦੇ ਕਿਉਂਕਿ ਖਾੜੀ ਮੁਲਕ ਅਪਣੀ ਧਰਤੀ ਵਿਚੋਂ ਜਿੰਨੀ ਡੂੰਘਾਈ 'ਚੋਂ ਤੇਲ ਕੱਢ ਰਹੇ ਹਨ, ਅਸੀਂ ਇੱਥੇ ਉਨੀ ਡੂੰਘਾਈ 'ਚੋਂ ਪਾਣੀ ਕੱਢ ਰਹੇ ਹਾਂ ਜੋ ਸਾਡੇ ਲਈ ਖਤਰੇ ਦੀ ਘੰਟੀ ਹੈ | ਚੌਲ ਪੰਜਾਬੀਆਂ ਦੀ ਮੁੱਖ ਖੁਰਾਕ ਨਹੀਂ ਹੈ ਪਰ ਇਕ ਕਿਲੋ ਚੌਲ ਪੈਦਾ ਕਰਨ ਲਈ 4000 ਲਿਟਰ ਤੱਕ ਪਾਣੀ ਦੀ ਖਪਤ ਕੀਤੀ ਜਾ ਰਹੀ ਹੈ ਜਿਸ ਕਰਕੇ ਸਾਨੂੰ ਹੋਰ ਫਸਲਾਂ ਅਪਣਾਉਣੀਆਂ ਹੀ ਪੈਣਗੀਆਂ |U
    ਦੇਸ਼ ਨੂੰ  ਅਨਾਜ ਪੱਖੋਂ ਸਵੈ-ਨਿਰਭਰ ਬਣਾਉਣ ਲਈ ਪੰਜਾਬ ਦੇ ਯੋਗਦਾਨ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਦੇਸ਼ ਵਾਸੀ ਅਨਾਜ ਦੀ ਕਮੀ ਕਾਰਨ ਦੋ ਡੰਗ ਦੀ ਰੋਟੀ ਤੋਂ ਵੀ ਮੁਥਾਜ ਸਨ ਤਾਂ ਉਸ ਵੇਲੇ ਪੰਜਾਬ ਦੇ ਕਿਸਾਨਾਂ ਨੇ 'ਹਰੀ ਕ੍ਰਾਂਤੀ' ਰਾਹੀਂ ਦੇਸ਼ ਦੇ ਅੰਨ-ਭੰਡਾਰ ਨੱਕੋ-ਨੱਕ ਭਰ ਦਿੱਤੇ ਅਤੇ ਇੱਥੋਂ ਤੱਕ ਕਿ ਇਸ ਲਈ ਪੰਜਾਬ ਨੂੰ  ਆਪਣੇ ਬਹੁਮੁੱਲੇ ਕੁਦਰਤੀ ਸਰੋਤਾਂ ਪਾਣੀ, ਹਵਾ ਅਤੇ ਧਰਤੀ ਨੂੰ  ਕੀਮਤ ਚੁਕਾਉਣੀ ਪਈ | ਹੁਣ ਜਦੋਂ ਉੜੀਸਾ, ਛੱਤੀਸਗੜ੍ਹ, ਤੇਲੰਗਾਨਾ ਵਰਗੇ ਸੂਬੇ ਝੋਨੇ ਦੀ ਖੇਤੀ ਕਰਨ ਲੱਗ ਪਏ ਤਾਂ ਪੰਜਾਬ ਦੇ ਝੋਨੇ ਨੂੰ  ਐਮ.ਐਸ.ਪੀ. ਉਤੇ ਖਰੀਦਣ ਤੋਂ ਹੱਥ ਪਿੱਛੇ ਖਿੱਚਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੋਲੰਬੀਆ ਤੇ ਮੋਜੰਮਬੀਕ ਵਰਗੇ ਮੁਲਕਾਂ ਤੋਂ ਹਰੇਕ ਸਾਲ 120 ਬਿਲੀਅਨ ਡਾਲਰ ਦੀ ਕੀਮਤ ਦੀਆਂ ਦਾਲਾਂ ਦੀ ਦਰਾਮਦ ਕਰਦੀ ਹੈ ਜਦਕਿ ਦੂਜੇ ਪਾਸੇ ਪੰਜਾਬ ਦੇ ਕਿਸਾਨ ਦਾਲਾਂ ਦੀ ਕਾਸ਼ਤ ਕਰਨੀਆਂ ਚਾਹੁੰਦੇ ਹਨ ਪਰ ਉਨ੍ਹਾਂ ਨੂੰ  ਕੇਂਦਰ ਸਰਕਾਰ ਢੁਕਵਾਂ ਸਮਰਥਨ ਮੁੱਲ ਦੇਣ ਲਈ ਤਿਆਰ ਨਹੀਂ | ਇਸ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਕ-ਦੋ ਦਿਨ ਵਿੱਚ ਪਰਾਲੀ ਦੀ ਸਮੱਸਿਆ ਲਈ ਵੱਡਾ ਫੈਸਲਾ ਲਿਆ ਜਾ ਰਿਹਾ ਹੈ ਤਾਂ ਕਿ ਝੋਨਾ ਵੱਢਣ ਤੋਂ ਬਾਅਦ ਪਰਾਲੀ ਨੂੰ  ਅੱਗ ਲਾਉਣ ਨਾਲ ਪੈਦਾ ਹੁੰਦੀ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਅਸਲ ਵਿਚ ਤਾਂ ਕੇਂਦਰ ਸਰਕਾਰ ਨੂੰ  ਪਰਾਲੀ ਦਾ ਢੁਕਵਾਂ ਪ੍ਰਬੰਧ ਕਰਨਾ ਚਾਹੀਦਾ ਹੈ ਕਿਉਂਕਿ ਪੰਜਾਬ ਦੇ ਕਿਸਾਨ ਦੇਸ਼ ਲਈ ਚੌਲ ਪੈਦਾ ਕਰਦੇ ਹਨ | ਉਨ੍ਹਾਂ ਕਿਹਾ ਕਿ ਚੌਲ ਦਾ ਕੇਂਦਰ ਦੇ ਭੰਡਾਰ ਵਿਚ ਚਲਾ ਜਾਂਦਾ ਹੈ ਪਰ ਪਰਾਲੀ ਸਾੜਨ ਮੌਕੇ ਕਿਸਾਨਾਂ ਉਤੇ ਸਖਤੀ ਕਰਨ ਲਈ ਸੂਬੇ ਨੂੰ  ਕਹਿ ਦਿੱਤਾ ਜਾਂਦਾ |
    ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਕਾਰੀਆਂ ਅਤੇ ਖੇਤੀ ਮਾਹਿਰਾਂ ਨੂੰ  ਨਵੀਆਂ ਤਕਨੀਕਾਂ ਅਤੇ ਚੁਣੌਤੀਆਂ ਬਾਰੇ ਕਿਸਾਨਾਂ ਨੂੰ  ਜਾਣੂੰ ਕਰਵਾਉਣ ਲਈ ਖੁਦ ਉਨ੍ਹਾਂ ਕੋਲ ਪਹੁੰਚ ਕਰਨ ਦੇ ਆਦੇਸ਼ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਵਿਚ ਰੁੱਝੇ ਕਿਸਾਨ ਕੋਲ ਖੇਤੀ ਸੰਸਥਾਵਾਂ ਕੋਲ ਪਹੁੰਚ ਕਰਕੇ ਨਵੀਆਂ ਖੋਜਾਂ ਤੇ ਤਕਨੀਕਾਂ ਬਾਰੇ ਸਿੱਖਣ ਦਾ ਸਮਾਂ ਨਹੀਂ ਹੁੰਦਾ ਜਿਸ ਕਰਕੇ ਖੇਤੀ ਮਾਹਿਰਾਂ ਨੂੰ  ਹੀ ਖੇਤਾਂ ਵੱਲ ਰੁਖ ਕਰਨਾ ਪਵੇਗਾ ਤਾਂ ਕਿ ਕਿਸਾਨ ਆਧੁਨਿਕ ਅਤੇ ਅਗਾਂਹਵਧੂ ਖੇਤੀ ਢੰਗ-ਤਰੀਕਿਆਂ ਨੂੰ  ਅਪਣਾ ਕੇ ਹੋਰ ਤਰੱਕੀ ਕਰ ਸਕਣ | ਉਨ੍ਹਾਂ ਕਿਹਾ, Tਸਾਡੇ ਕਿਸਾਨਾਂ ਦੀ ਮਿਹਨਤ ਵਿਚ ਕੋਈ ਕਮੀ ਨਹੀਂ ਹੈ, ਕਮੀ ਤਾਂ ਇਸ ਗੱਲ ਵਿਚ ਹੈ ਕਿ ਉਨ੍ਹਾਂ ਨੂੰ  ਮੁਸੀਬਤ ਮੌਕੇ ਸਮੇਂ ਸਿਰ ਸੇਧ ਨਹੀਂ ਮਿਲਦੀ | ਇਸ ਕਰਕੇ ਸਾਨੂੰ ਸਮੱਸਿਆਵਾਂ ਅਤੇ ਉਸ ਦੇ ਹੱਲ ਦਰਮਿਆਨ ਫਰਕ ਘਟਾਉਣਾ ਹੋਵੇਗਾ ਜੋ ਖੇਤੀ ਮਾਹਿਰਾਂ ਅਤੇ ਕਿਸਾਨਾਂ ਦੇ ਆਪਸੀ ਤਾਲਮੇਲ ਨਾਲ  ਹੀ ਸੰਭਵ ਹੋ ਸਕਦਾ ਹੈ |U     ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਬੱਝਵੀਂ ਆਮਦਨ ਹੋਣ ਕਰਕੇ ਨਵੇਂ ਖੇਤੀ ਤਰਜਬੇ ਕਰਨ ਦਾ ਜੋਖਮ ਨਹੀਂ ਉਠਾ ਸਕਦਾ ਜਿਸ ਕਰਕੇ ਖੇਤੀਬਾੜੀ ਯੂਨੀਵਰਸਿਟੀ ਨੂੰ  ਆਪਣੀ ਜ਼ਮੀਨ ਵਿਚ ਨਵੀਆਂ ਖੋਜਾਂ ਅਤੇ ਤਜਰਬੇ ਅਪਣਾ ਕੇ ਮਿਸਾਲ ਪੇਸ਼ ਕਰਨੀ ਚਾਹੀਦੀ ਹੈ | ਮੁੱਖ ਮੰਤਰੀ ਨੇ ਨੌਜਵਾਨਾਂ ਨੂੰ  ਵੀ ਖੇਤੀ ਖੇਤਰ ਵਿਚ ਨਵੇਂ ਬਦਲਾਅ ਲਿਆਉਣ ਦਾ ਸੱਦਾ ਦਿੱਤਾ |
    ਡੇਅਰੀ ਧੰਦੇ ਨੂੰ  ਹੋਰ ਪ੍ਰਫੁੱਲਤ ਕਰਨ ਲਈ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ 'ਵੇਰਕਾ' ਦਾ ਹੋਰ ਵਿਸਥਾਰ ਕਰ ਰਹੀ ਹੈ ਕਿਉਂਕਿ ਵੇਰਕਾ ਦੇ ਉਤਪਾਦ ਪੂਰੇ ਦੁਨੀਆ ਵਿਚ ਮਸ਼ਹੂਰ ਹਨ ਜਿਸ ਕਰਕੇ ਕਿਸਾਨਾਂ ਦੀ ਆਮਦਨ ਵਿਚ ਹੋਰ ਵਾਧਾ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਪਠਾਨਕੋਟ ਦੀ ਲੀਚੀ ਅਤੇ ਅਬੋਹਰ ਦੇ ਕਿਨੂੰ ਦਾ ਸਹੀ ਮੰਡੀਕਰਨ ਵੀ ਕੀਤਾ ਜਾਵੇਗਾ ਤਾਂ ਕਿ ਉਤਪਾਦਕਾਂ ਨੂੰ  ਹੋਰ ਵਿੱਤੀ ਲਾਭ ਮਿਲੇ |
    ਵਿਆਹ ਸਮਾਗਮਾਂ ਉਤੇ ਖਰਚੇ ਘਟਾਉਣ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵਿਆਹਾਂ ਉਤੇ ਵਿੱਤੋਂ ਵੱਧ ਖਰਚੇ ਨਾਲ ਪਰਿਵਾਰ ਦੇ ਆਰਥਿਕ ਹਾਲਾਤ ਡਾਵਾਂਡੋਲ ਹੋ ਜਾਂਦੇ ਹਨ ਜਦਕਿ ਅਜਿਹੇ ਸਮਾਗਮ ਸਾਦਗੀ ਨਾਲ ਕੀਤੇ ਜਾਣੇ ਚਾਹੀਦੇ ਹਨ |
    ਨਸ਼ਿਆਂ ਨਾਲ ਪੰਜਾਬ ਦੀ ਬਰਬਾਦ ਹੋਈ ਨੌਜਵਾਨੀ ਬਾਰੇ ਚਿੰਤਾ ਜ਼ਾਹਰ ਕਰਦਿਆਂ ਭਗਵੰਤ ਮਾਨ ਨੇ ਸਖਤ ਲਹਿਜ਼ੇ ਵਿਚ ਕਿਹਾ ਕਿ ਸਾਨੂੰ ਥੋੜ੍ਹਾ ਜਿਹਾ ਵਕਤ ਦਿਓ, ਅਸੀਂ ਨਸ਼ੇ ਵੇਚਣ ਵਾਲਿਆਂ ਨੂੰ  ਕਿਸੇ ਵੀ ਕੀਮਤ ਉਤੇ ਬਖਸ਼ਾਂਗੇ ਨਹੀਂ | ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਹੁਤ ਗੰਭੀਰਤਾ ਨਾਲ ਇਸ ਪਾਸੇ ਕੰਮ ਕਰ ਰਹੀ ਹੈ ਅਤੇ ਛੇਤੀ ਹੀ ਨਤੀਜੇ ਸਾਹਮਣੇ ਆਉਣਗੇ |
    ਇਸ ਮੌਕੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਖੇਤੀ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਅਹਿਮ ਯੋਗਦਾਨ ਉਤੇ ਚਾਨਣਾ ਪਾਉਂਦੇ ਹੋਏ ਕਿਸਾਨਾਂ ਨੂੰ  ਇਸ ਯੂਨੀਵਰਸਿਟੀ ਤੋਂ ਸਮੇਂ-ਸਮੇਂ ਸਿਰ ਸੇਧ ਲੈਂਦੇ ਰਹਿਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰ ਦੇ ਅਦਾਰੇ ਪਨਸੀਡ ਵੱਲੋਂ ਕਣਕ ਦਾ ਮਿਆਰੀ ਬੀਜ ਕਿਸਾਨਾਂ ਨੂੰ  ਮੁਹੱਈਆ ਕਰਵਾਇਆ ਜਾਵੇਗਾ ਤਾਂ ਕਿ ਫਸਲ ਦਾ ਵੱਧ ਤੋਂ ਵੱਧ ਝਾੜ ਲਿਆ ਜਾ ਸਕੇ | ਉਨ੍ਹਾਂ ਨੇ ਕਿਸਾਨਾਂ ਨੂੰ  ਇਸ ਵਾਰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਛੇਤੀ ਹੀ ਇਸ ਸਮੱਸਿਆ ਦਾ ਠੋਸ ਹੱਲ ਕੱਢ ਰਹੀ ਹੈ |
    


ਇਸ ਮੌਕੇ ਮੁੱਖ ਮੰਤਰੀ ਨੇ ਅਗਾਂਹਵਧੂ ਕਿਸਾਨਾਂ ਨੂੰ  ਉਨ੍ਹਾਂ ਦੇ ਖੇਤੀ ਖੇਤਰ ਵਿਚ ਵਿਲੱਖਣ ਯੋਗਦਾਨ ਲਈ ਸਨਮਾਨਿਤ ਕੀਤਾ | ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਇੰਦਰਜੀਤ ਸਿੰਘ ਨੇ ਮੁੱਖ ਮੰਤਰੀ ਦਾ ਸਨਮਾਨ ਕੀਤਾ |

SHARE ARTICLE

ਏਜੰਸੀ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement