ਮੂਲ ਨਾਨਕਸ਼ਾਹੀ ਕੈਲੰਡਰ ਸਰਦਾਰ ਪਾਲ ਸਿੰਘ ਪੁਰੇਵਾਲ ਜੀ ਦੀ ਯਾਦ ਨੂੰ ਹਮੇਸ਼ਾ ਤਾਜ਼ਾ ਰਖੇਗਾ
Published : Sep 24, 2022, 6:46 am IST
Updated : Sep 24, 2022, 6:46 am IST
SHARE ARTICLE
image
image

ਮੂਲ ਨਾਨਕਸ਼ਾਹੀ ਕੈਲੰਡਰ ਸਰਦਾਰ ਪਾਲ ਸਿੰਘ ਪੁਰੇਵਾਲ ਜੀ ਦੀ ਯਾਦ ਨੂੰ ਹਮੇਸ਼ਾ ਤਾਜ਼ਾ ਰਖੇਗਾ


ਖਾਲੜਾ 23 ਸਤੰਬਰ (ਗੁਰਪ੍ਰੀਤ ਸਿੰਘ ਸ਼ੈਡੀ) : ਸਿੱਖ ਕੌਮ ਦੀ ਅਡਰੀ ਪਹਿਚਾਣ ਮੂਲ ਨਾਨਕਸ਼ਾਹੀ ਕੈਲੰਡਰ ਦੇ ਰਚੇਤਾ ਸ. ਪਾਲ ਸਿੰਘ ਜੀ ਪੁਰੇਵਾਲ ਪਿਛਲੀ ਰਾਤ ਇਸ ਫਾਨੀ ਸੰਸਾਰ ਨੂੰ  ਅਲਵਿਦਾ ਕਹਿ ਗਏ ਹਨ, ਭਾਵੇਂ ਉਹ ਸਰੀਰਕ ਤੌਰ ਤੇ ਨਹੀਂ ਰਹੇ ਪਰ ਉਹਨਾਂ ਵੱਲੋਂ ਕੀਤੀ ਅਣਥੱਕ ਮਿਹਨਤ ਨੂੰ  ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦਸਤੂਰ ਏ ਦਸਤਾਰ ਲਹਿਰ ਜਥੇਬੰਦੀ ਦੇ ਕਨਵੀਨਰ ਸੰਦੀਪ ਸਿੰਘ ਖਾਲੜਾ ਨੇ ਕੀਤਾ  | ਉਨ੍ਹਾਂ ਕਿਹਾ ਕਿ ਸਰਦਾਰ ਪਾਲ ਸਿੰਘ ਪੁਰੇਵਾਲ ਜੀ ਵਲੋਂ ਤਿਆਰ ਕੀਤਾ ਗਿਆ ਕੈਲੰਡਰ 2003 ਦੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਦੇ ਨਾਲ ਰਿਲੀਜ਼ ਕੀਤਾ ਗਿਆ ਸੀ ਪਰ ਡੇਰੇਦਾਰਾਂ ਵੱਲੋਂ ਜਿਨ੍ਹਾਂ ਨੂੰ  ਇਹ ਕਾਰਜ ਪਸੰਦ ਨਹੀਂ ਸੀ ਉਨ੍ਹਾਂ ਨੇ ਸਰਦਾਰ ਪਾਲ ਸਿੰਘ ਪੁਰੇਵਾਲ ਦੀ ਕੀਤੀ ਇਸ ਕਰੜੀ ਮਿਹਨਤ ਅਤੇ ਘਾਲਣਾ ਦਾ ਵਿਰੋਧ ਕੀਤਾ | ਅਗਰ ਇਹ ਹੀ ਕੰਮ ਪੁਰੇਵਾਲ ਜੀ ਵਲੋਂ ਕਿਸੇ ਹੋਰ ਵਾਸਤੇ ਕੀਤਾ ਗਿਆ ਹੁੰਦਾ ਤਾਂ ਉਨ੍ਹਾਂ ਨੇ ਪੁਰੇਵਾਲ ਜੀ ਨੂੰ  ਹੱਥਾਂ ਤੇ ਚੁੱਕਣਾ ਸੀ ਸਰਦਾਰ ਨਰਿੰਦਰ ਸਿੰਘ ਘੋਤੜਾ , ਭਾਈ ਗੁਰਚਰਨ ਸਿੰਘ ਗੁਰਾਇਆ , ਸਰਦਾਰ ਅਵਤਾਰ ਸਿੰਘ ਸਟੁਟਗਾਰਟ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੀਤੀ ਗਈ ਅਣਥੱਕ ਮਿਹਨਤ ਨੂੰ  ਅਜਾਈਾ ਨਹੀਂ ਜਾਣ ਦਿੱਤਾ ਜਾਵੇਗਾ ਅੱਜ ਪੰਥਕ ਸੋਚ ਅਤੇ ਪੰਥ ਪ੍ਰਤੀ ਦਰਦ ਰੱਖਣ ਵਾਲੇ ਪੰਥ ਦਰਦੀ ਮੂਲ ਨਾਨਕਸ਼ਾਹੀ ਕੈਲੰਡਰ ਨੂੰ  ਪੂਰਾ ਸਹਿਯੋਗ ਦੇ ਰਹੇ ਹਨ ਵਿਦੇਸ਼ਾਂ ਦੇ ਵਿਚ ਗੁਰਦੁਆਰਿਆਂ ਚ ਸਾਰੇ ਦਿਹਾੜੇ ਮੂਲ ਨਾਨਕਸ਼ਾਹੀ ਕੈਲੰਡਰ ਦੇ ਅਨੁਸਾਰ ਹੀ ਮਨਾਏ ਜਾ ਰਹੇ ਹਨ ਅਤੇ ਹਰ ਸਾਲ ਨਵੇਂ ਰੂਪ ਵਿੱਚ ਮੂਲ ਨਾਨਕਸ਼ਾਹੀ ਕੈਲੰਡਰ ਤਿਆਰ ਕਰਕੇ ਸੰਗਤਾਂ ਦੀ ਝੋਲੀ ਵਿਚ ਪੈਂਦਾ ਰਹੇਗਾ ਜਿਸ ਨਾਲ ਸਰਦਾਰ ਪਾਲ ਸਿੰਘ ਪੁਰੇਵਾਲ ਉਨ੍ਹਾਂ ਦੀ ਯਾਦ ਅਤੇ ਕੀਤੀ ਹੋਈ ਮਿਹਨਤ ਸਿੱਖ ਕੌਮ ਵਿੱਚ ਸਦੀਵੀ ਕਾਇਮ ਰਹੇਗੀ | ਇਸ ਮੌਕੇ ਪ੍ਰਚਾਰਕ ਨਿਰਮਲ ਸਿੰਘ ਸੁਰ ਸਿੰਘ, ਗਿਆਨੀ ਸੁਖਵਿੰਦਰ ਸਿੰਘ ਦਦੇਹਰ, ਭਾਈ ਚਮਕੌਰ ਸਿੰਘ ਸਭਰਾ, ਕੁਲਵਿੰਦਰ ਸਿੰਘ ਸਭਰਾ , ਭਾਈ ਜਗਜੀਤ ਸਿੰਘ ਅਹਿਮਦਪੁਰ, ਭਾਈ ਗੁਰਮੇਜ ਸਿੰਘ ਮਾਲੂਵਾਲ ਆਦਿ ਨੇ ਵੀ ਕਿਹਾ ਕਿ ਮੂਲ ਨਾਨਕਸ਼ਾਹੀ ਕੈਲੰਡਰ ਨੂੰ  ਪੂਰੀ ਤਨਦੇਹੀ ਦੇ ਨਾਲ ਘਰ ਘਰ ਪਹੁੰਚਾਉਣ ਦੇ ਉਪਰਾਲੇ ਕੀਤੇ ਜਾਣਗੇ |

 

SHARE ARTICLE

ਏਜੰਸੀ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement