ਤਿੰਨ ਮੁਲਜ਼ਮਾਂ ਨੂੰ ਪੁਲਿਸ ਪਹਿਲਾਂ ਹੀ ਕਰ ਚੁੱਕੀ ਹੈ ਗ੍ਰਿਫਤਾਰ
ਚੰਡੀਗੜ੍ਹ: ਆਰਮੀ, ਅਸਾਮ ਅਤੇ ਅਰੁਣਾਚਲ ਪੁਲਿਸ ਦੀ ਮਦਦ ਨਾਲ ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ਵਿੱਚ ਵੱਡੀ ਸਫਲਤਾ ਮਿਲੀ ਹੈ। ਦੋਸ਼ੀ ਫੌਜੀ ਜਵਾਨ ਸੰਜੀਵ ਸਿੰਘ ਨੂੰ ਅਰੁਣਾਚਲ ਪ੍ਰਦੇਸ਼ ਦੇ ਸੇਲਾ ਪਾਸ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਮੁਹਾਲੀ ਅਦਾਲਤ ਵਿੱਚ ਪੇਸ਼ ਕਰਨ ਲਈ ਐਲਡੀ ਸੀਜੇਐਮ ਬੋਮਡੀਲਾ ਤੋਂ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ।
ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬਹੁਤ ਹੀ ਚਲਾਕੀ ਨਾਲ ਇਹ ਫੌਜੀ ਜਵਾਨ ਸੰਜੀਵ ਸਿੰਘ ਲੜਕੀ ਤੋਂ ਵੀਡੀਓ ਮੰਗਵਾ ਕੇ ਬਲੈਕਮੇਲ ਕਰ ਰਿਹਾ ਸੀ, ਇਹ ਸਿਲਸਿਲਾ ਕਾਫੀ ਸਮੇਂ ਤੋਂ ਚੱਲ ਰਿਹਾ ਸੀ। ਪੰਜਾਬ ਪੁਲਿਸ ਦੋਸ਼ੀ ਨੂੰ ਸੋਮਵਾਰ ਨੂੰ ਮੋਹਾਲੀ ਕੋਰਟ ਵਿੱਚ ਪੇਸ਼ ਕਰੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਪੁਲਿਸ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਜਿਸ ਵਿੱਚ ਵੀਡੀਓ ਬਣਾਉਣ ਵਾਲੀ ਕੁੜੀ ਵੀ ਸ਼ਾਮਲ ਹੈ।