ਆਪ੍ਰੇਸ਼ਨ ਲੋਟਸ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ 'ਤੇ ਰਾਜਪਾਲ ਵੱਲੋਂ ਕੀਤੀ ਕਾਰਵਾਈ 'ਮੰਦਭਾਗੀ ਤੇ ਨਿੰਦਣਯੋਗ': 'ਆਪ'
Published : Sep 24, 2022, 3:46 pm IST
Updated : Sep 24, 2022, 3:46 pm IST
SHARE ARTICLE
Aman Arora
Aman Arora

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰਾਜਪਾਲ 'ਤੇ ਭਾਜਪਾ ਅਤੇ ਕਾਂਗਰਸ ਨਾਲ ਮਿਲ ਕੇ 'ਆਪ' ਸਰਕਾਰ ਵਿਰੁੱਧ ਸਾਜ਼ਿਸ਼ ਰਚਣ ਦੇ ਲਗਾਏ ਦੋਸ਼

 

ਚੰਡੀਗੜ੍ਹ:ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਸੂਬਾ ਸਰਕਾਰ ਦੁਆਰਾ 27 ਸਤੰਬਰ ਨੂੰ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਵਿਚਲੇ ਕੰਮਾਂ ਦਾ ਵੇਰਵੇ ਮੰਗੇ ਜਾਣ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੰਦਭਾਗਾ ਅਤੇ ਨਿੰਦਣਯੋਗ ਕਰਾਰ ਦਿੱਤਾ ਹੈ। ਉਨ੍ਹਾਂ ਰਾਜਪਾਲ ’ਤੇ ਦੋਸ਼ ਲਾਇਆ ਕਿ ਉਹ ਪੰਜਾਬ ਵਿੱਚ ‘ਆਪ੍ਰੇਸ਼ਨ ਲੋਟਸ’ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਹਨ।

ਸ਼ਨੀਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਕਿਸੇ ਵੀ ਰਾਸ਼ਟਰਪਤੀ ਜਾਂ ਰਾਜਪਾਲ ਨੇ ਸੈਸ਼ਨ ਬੁਲਾਉਣ ਤੋਂ ਪਹਿਲਾਂ ਕਦੇ ਵੀ ਵਿਧਾਨਕ ਕੰਮਾਂ ਦੀ ਸੂਚੀ ਨਹੀਂ ਮੰਗੀ। ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਕਿਉਂਕਿ ਪੰਜਾਬ ਦੇ ਰਾਜਪਾਲ ਸਪੱਸ਼ਟ ਤੌਰ 'ਤੇ ਲੋਕਤੰਤਰੀ ਪ੍ਰਣਾਲੀ ਨੂੰ ਕਮਜ਼ੋਰ ਕਰਨ ਅਤੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਆਮ ਲੋਕਾਂ ਦੀ ਭਲਾਈ ਲਈ ਕੰਮ ਕਰਨ ਤੋਂ ਰੋਕਣ ਲਈ ਭਾਜਪਾ ਅਤੇ ਕਾਂਗਰਸ ਨਾਲ ਮਿਲ ਕੇ ਕੰਮ ਕਰ ਰਹੇ ਹਨ।

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਹਮਲਾ ਕਰਦਿਆਂ ਅਰੋੜਾ ਨੇ ਕਿਹਾ ਕਿ ਜਿੱਥੇ ਕਿਤੇ ਵੀ ਭਾਜਪਾ ਦੀ ਸਰਕਾਰ ਨਹੀਂ ਹੈ ਉੱਥੇ ਉਨ੍ਹਾਂ ਦੇ ਰਾਜਪਾਲ ਵਿਰੋਧੀ ਧਿਰ ਵਜੋਂ ਕੰਮ ਕਰ ਰਹੇ ਹਨ। ਉਹ ਸੱਤਾਧਾਰੀ ਸਰਕਾਰਾਂ ਨੂੰ ਕੰਮ ਕਰਨ ਤੋਂ ਰੋਕਣ ਲਈ ਅਤੇ ਆਪਣਾ ਘਟੀਆ ਰਾਜਨੀਤਿਕ ਏਜੰਡਾ ਲਾਗੂ ਕਰਨ ਲਈ ਅਜਿਹਾ ਕਰ ਰਹੇ ਹਨ। ਇਸੇ ਲਈ ਪੰਜਾਬ ਦੇ ਰਾਜਪਾਲ 'ਆਪ' ਸਰਕਾਰ ਨੂੰ ਵਾਰ-ਵਾਰ ਨੋਟਿਸ ਭੇਜ ਰਹੇ ਹਨ ਅਤੇ ਪਾਰਟੀ ਨੂੰ ਭਾਰਤ ਦੇ ਸੰਵਿਧਾਨ ਅਨੁਸਾਰ ਖੁੱਲ੍ਹ ਕੇ ਕੰਮ ਕਰਨ ਤੋਂ ਰੋਕ ਰਹੇ ਹਨ।

ਅਰੋੜਾ ਅਨੁਸਾਰ, “ਲੋਕਤੰਤਰ ਦਾ ਕਤਲ ਕਰਨ ਦੀ ਤਾਜ਼ਾ ਕੋਸ਼ਿਸ਼ ਇਹ ਹੈ ਕਿ ਭਾਜਪਾ ਦੇ ਇਸ਼ਾਰੇ 'ਤੇ ਗਵਰਨਰ ਦਫ਼ਤਰ ਨੇ 27 ਸਤੰਬਰ ਲਈ ਵਿਧਾਨਕ ਕੰਮਕਾਜ ਦੇ ਵੇਰਵੇ ਮੰਗੇ, ਜੋ ਪਹਿਲਾਂ ਕਦੇ ਨਹੀਂ ਹੋਇਆ। ਪਹਿਲਾਂ ਵੀ ਭਾਜਪਾ ਦੇ ਕਹਿਣ 'ਤੇ ਰਾਜਪਾਲ ਨੇ 22 ਸਤੰਬਰ ਨੂੰ ਬੁਲਾਏ ਸੈਸ਼ਨ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਰੱਦ ਕਰ ਦਿੱਤਾ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਇਸ ਸੈਸ਼ਨ ਵਿੱਚ ਆਪਰੇਸ਼ਨ ਲੋਟਸ ਦਾ ਪਰਦਾਫਾਸ਼ ਹੋਣਾ ਸੀ।"

ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਭਾਜਪਾ ਦੇ ਉਪ ਰਾਜਪਾਲ ‘ਆਪ’ ਨੂੰ ਕੰਮ ਕਰਨ ਤੋਂ ਰੋਕ ਰਹੇ ਹਨ ਅਤੇ ਹੁਣ ਪੰਜਾਬ ਵਿੱਚ ਭਾਜਪਾ ਨੇ ਇਹ ਕੰਮ ਰਾਜਪਾਲ ਨੂੰ ਸੌਂਪ ਦਿੱਤਾ ਹੈ। ਉਹ 'ਆਪ' ਦੀ ਵਧਦੀ ਲੋਕਪ੍ਰਿਅਤਾ ਤੋਂ ਡਰਦੇ ਹਨ ਅਤੇ ਪਾਰਟੀ ਨੂੰ ਲੋਕ ਪੱਖੀ ਮੁੱਦੇ ਉਠਾਉਣ ਤੋਂ ਕਿਸੇ ਵੀ ਤਰੀਕੇ ਨਾਲ ਰੋਕਣਾ ਚਾਹੁੰਦੇ ਹਨ। ਪਰ 'ਆਪ' ਪਾਰਟੀ ਲੋਕਤੰਤਰ ਦੀ ਰਾਖੀ ਲਈ ਕੰਮ ਕਰਨਾ ਜਾਰੀ ਰੱਖੇਗੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖੇ ਹਮਲੇ ਕਰਦਿਆਂ ਪੰਜਾਬ ਦੇ ਮੰਤਰੀ ਨੇ ਕਿਹਾ ਕਿ 2012 'ਚ ਜਦੋਂ ਮੋਦੀ ਗੁਜਰਾਤ ਦੇ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੇ ਤਤਕਾਲੀ ਰਾਜਪਾਲ 'ਤੇ ਕਾਂਗਰਸ ਨਾਲ ਮਿਲ ਕੇ ਉਨ੍ਹਾਂ ਦੀ ਸਰਕਾਰ ਵਿਰੁੱਧ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਸੀ ਅਤੇ ਹੁਣ ਭਾਜਪਾ ਵੀ ਦੇਸ਼ ਭਰ ਵਿੱਚ ਸੱਤਾਧਾਰੀ ਪਾਰਟੀਆਂ ਨੂੰ ਕੰਮ ਕਰਨ ਤੋਂ ਰੋਕਣ ਲਈ ਉਸੇ ਤਰ੍ਹਾਂ ਦੀ ਰਣਨੀਤੀ ਅਪਣਾ ਰਹੀ ਹੈ।

ਉਨ੍ਹਾਂ ਨੇ ਗਰੀਨ ਹਾਈਡ੍ਰੋਜਨ 'ਤੇ ਜਰਮਨੀ, ਬੈਲਜੀਅਮ ਅਤੇ ਨੀਦਰਲੈਂਡ ਵਿੱਚ ਹੋ ਰਹੇ ਗਿਆਨ ਵਟਾਂਦਰੇ ਲਈ ਵਿਦੇਸ਼ ਦੌਰੇ ਲਈ ਸਿਆਸੀ ਮਨਜ਼ੂਰੀ ਦੇਣ ਤੋਂ ਇਨਕਾਰ ਕਰਨ ਲਈ ਵੀ ਭਾਜਪਾ ਸਰਕਾਰ ਨੂੰ ਆੜੇ ਹੱਥੀਂ ਲਿਆ ਅਤੇ ਕਿਹਾ ਕਿ ਉਸ ਫੇਰੀ ਉਦੇਸ਼ ਪੰਜਾਬ ਵਿੱਚ ਨਿਵੇਸ਼ ਅਤੇ ਨਵੀਨਤਮ ਤਕਨਾਲੋਜੀਆਂ ਲੈ ਕੇ ਆਉਣਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement