ਸੁਲਤਾਨਪੁਰ ਲੋਧੀ 'ਚ ਬਿਆਸ ਦਰਿਆ 'ਚ ਡੁੱਬਣ ਨਾਲ 2 ਬੱਚਿਆਂ ਦੀ ਹੋਈ ਮੌਤ

By : GAGANDEEP

Published : Sep 24, 2023, 8:13 am IST
Updated : Sep 24, 2023, 8:13 am IST
SHARE ARTICLE
photo
photo

ਗੁਰਬੀਰ ਸਿੰਘ ਤੇ ਸਮਰ ਵਜੋਂ ਹੋਈ ਮ੍ਰਿਤਕ ਬੱਚਿਆਂ ਦੀ ਪਹਿਚਾਣ

 

ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਦੇ ਨਜ਼ਦੀਕੀ ਪਿੰਡ ਰਾਮਪੁਰ ਗੌਰਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਬਿਆਸ ਦਰਿਆ ਵਿੱਚ ਡੁੱਬਣ ਨਾਲ ਦੋ ਬੱਚਿਆਂ ਦੀ ਮੌਤ ਹੋ ਗਈ । ਬੱਚਿਆਂ ਦੀ ਪਹਿਚਾਣ ਗੁਰਬੀਰ ਸਿੰਘ ਪੁਤਰ ਸਤਨਾਮ ਸਿੰਘ ਤੇ ਸਮਰ ਪੁਤਰ ਰਾਮ ਸਿੰਘ ਵਜੋਂ ਹੋਈ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਪਿੰਡ ਸਾਂਗਰਾ ਦੇ ਸਰਪੰਚ ਜਗਦੀਪ ਸਿੰਘ ਨੇ ਦੱਸਿਆ ਕਿ ਮੰਡ ਬਾਊਪੁਰ ਵਿਖੇ ਚੱਲ ਰਹੀ ਬੰਨ੍ਹ ਬੰਨ੍ਹਣ ਦੀ ਸੇਵਾ ਦੌਰਾਨ ਪਿੰਡ ਰਾਮਪੁਰ ਗੌਰੇ ਦੇ ਨਿਵਾਸੀ ਪਰਿਵਾਰਾਂ ਦੇ 2 ਮਾਸੂਮ ਬੱਚੇ ਜਿਨ੍ਹਾਂ ਦੀ ਉਮਰ ਅਜੇ 8 -10 ਸਾਲ ਦੇ ਕਰੀਬ ਸੀ। ਉਹ ਖੇਡਦੇ-ਖੇਡਦੇ ਬਿਆਸ ਦਰਿਆ ਦੇ ਪਾਣੀ ਵਿਚ ਡਿੱਗ ਪਏ।

ਇਹ ਵੀ ਪੜ੍ਹੋ: ਅਕਾਲੀ ਦਲ ਨੂੰ ਪੰਥਕ ਦੀ ਬਜਾਏ ਪੰਜਾਬੀ ਪਾਰਟੀ ਬਣਾਉਣ ਮਗਰੋਂ ਪੰਥਕ ਸੋਚ ਵਾਲੀ ਅਖ਼ਬਾਰ ਵੀ ਕੋਈ ਨਾ ਰਹਿ ਜਾਏ...

ਜਿਨ੍ਹਾਂ ਨੂੰ ਨਜ਼ਦੀਕ ਸੇਵਾ ਕਰਦੇ ਲੋਕਾਂ ਨੇ ਤੁਰੰਤ ਬਾਹਰ ਕੱਢਿਆ ਅਤੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਲਿਆਂਦਾ ਗਿਆ ਜਿਥੇ ਡਾਕਟਰਾਂ ਵੱਲੋਂ ਬੱਚਿਆਂ ਨੂੰ ਮ੍ਰਿਤਕ ਐਲਾਨ ਕਰ ਦਿਤਾ ਗਿਆ। ਬੱਚਿਆਂ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਸੀ। ਬੱਚਾ ਗੁਰਬੀਰ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਇੱਕ ਬੱਚਾ ਅਕਾਲ ਅਕੈਡਮੀ ਸਕੂਲ ਵਿੱਤ ਪੜ੍ਹਦਾ ਸੀ। ਇਸ ਵਾਪਰੀ ਮੰਦਭਾਗੀ ਘਟਨਾ ਨਾਲ ਮੰਡ ਖੇਤਰ ਦੇ ਲੋਕਾਂ ਵਿੱਚ ਭਾਰੀ ਸੋਗ ਪਾਇਆ ਜਾ ਰਿਹਾ ਹੈ ।

ਇਹ ਵੀ ਪੜ੍ਹੋ: ਬੱਚਿਆਂ ਦੀ ਜ਼ਿਆਦਾ ਮਿੱਠਾ ਖਾਣ ਦੀ ਆਦਤ ਨੂੰ ਇਨ੍ਹਾਂ ਤਰੀਕਿਆਂ ਨਾਲ ਘਟਾਉ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement