ਇਸ ਮਹੀਨੇ ਇਹ ਚੌਥਾ ਡਰੋਨ ਹੈ, ਜਿਸ ਨੂੰ ਬੀਐਸਐਫ ਦੇ ਜਵਾਨਾਂ ਨੇ ਬਰਾਮਦ ਕੀਤਾ ਹੈ।
ਅੰਮ੍ਰਿਤਸਰ: ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਬੀਐਸਐਫ ਦੀ ਸਖ਼ਤੀ ਦੇ ਬਾਵਜੂਦ ਸ਼ਨੀਵਾਰ ਨੂੰ ਪਾਕਿਸਤਾਨ ਦਾ ਇੱਕ ਡਰੋਨ ਇੱਕ ਵਾਰ ਫਿਰ ਭਾਰਤੀ ਸਰਹੱਦ 'ਚ ਦਾਖ਼ਲ ਹੋਇਆ। ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਤਲਾਸ਼ੀ ਦੌਰਾਨ ਡਰੋਨ ਨੂੰ ਜ਼ਬਤ ਕਰ ਲਿਆ। ਡਰੋਨ ਦੇ ਨਾਲ ਹੀ ਬੀਐਸਐਫ ਨੇ 3.50 ਕਰੋੜ ਰੁਪਏ ਦੀ ਹੈਰੋਇਨ ਵੀ ਜ਼ਬਤ ਕੀਤੀ ਹੈ।
ਇਹ ਵੀ ਪੜ੍ਹੋ: ਮਹਾਰਾਸ਼ਟਰ: ਠਾਣੇ ਦੀ ਫੈਕਟਰੀ 'ਚ ਜ਼ਬਰਦਸਤ ਧਮਾਕਾ, ਦੋ ਲੋਕਾਂ ਦੀ ਮੌਤ
ਬੀਐਸਐਫ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਇਹ ਡਰੋਨ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਮਾਹਵਾ ਤੋਂ ਬਰਾਮਦ ਕੀਤਾ ਗਿਆ ਹੈ। ਇਸ ਡਰੋਨ ਨੇ ਦਿਨ ਵੇਲੇ ਭਾਰਤੀ ਸਰਹੱਦ ਵਿੱਚ ਘੁਸਪੈਠ ਕੀਤੀ ਪਰ ਕਿਸੇ ਨੇ ਇਸ ਨੂੰ ਡਿੱਗਦੇ ਦੇਖਿਆ ਅਤੇ ਬੀਐਸਐਫ ਨੂੰ ਸੂਚਿਤ ਕੀਤਾ ਗਿਆ।
ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਬਿਆਸ ਦਰਿਆ 'ਚ ਡੁੱਬਣ ਨਾਲ 2 ਬੱਚਿਆਂ ਦੀ ਹੋਈ ਮੌਤ
ਬੀਐਸਐਫ ਨੇ ਪੰਜਾਬ ਪੁਲਿਸ ਨਾਲ ਮਿਲ ਕੇ ਮਾਹਵਾ ਪਿੰਡ ਵਿੱਚ ਤਲਾਸ਼ੀ ਮੁਹਿੰਮ ਚਲਾਈ। ਜਿਸ ਵਿੱਚ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਡਰੋਨ ਨੂੰ ਜ਼ਬਤ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਹ ਛੋਟਾ ਡਰੋਨ ਹੈ, ਜਿਸ ਦੀ ਵਰਤੋਂ ਪਾਕਿਸਤਾਨੀ ਤਸਕਰਾਂ ਵੱਲੋਂ ਪਿਛਲੇ ਕੁਝ ਸਮੇਂ ਤੋਂ ਕੀਤੀ ਜਾ ਰਹੀ ਹੈ।
ਪਿਛਲੇ ਕੁਝ ਮਹੀਨਿਆਂ 'ਚ ਬੀ.ਐੱਸ.ਐੱਫ. ਦੇ ਜਵਾਨ ਪਾਕਿਸਤਾਨੀ ਡਰੋਨ ਨੂੰ ਡੇਗਣ 'ਚ ਸਫਲ ਰਹੇ ਹਨ। ਇਸ ਮਹੀਨੇ ਇਹ ਚੌਥਾ ਡਰੋਨ ਹੈ, ਜਿਸ ਨੂੰ ਬੀਐਸਐਫ ਦੇ ਜਵਾਨਾਂ ਨੇ ਬਰਾਮਦ ਕੀਤਾ ਹੈ। ਜਿਸ ਤੋਂ ਬਾਅਦ ਪਾਕਿਸਤਾਨੀ ਸਮੱਗਲਰਾਂ ਨੇ ਆਪਣੇ ਕੰਮ ਕਰਨ ਦੇ ਤਰੀਕੇ ਬਦਲ ਲਏ। ਪਾਕਿਸਤਾਨੀ ਤਸਕਰ ਹੁਣ ਹੈਰੋਇਨ ਦੀਆਂ ਛੋਟੀਆਂ ਖੇਪਾਂ ਨੂੰ ਛੋਟੇ ਡਰੋਨਾਂ ਵਿੱਚ ਬੰਨ੍ਹ ਕੇ ਭਾਰਤੀ ਸਰਹੱਦ ਵੱਲ ਭੇਜ ਰਹੇ ਹਨ ਪਰ ਬੀਐਸਐਫ ਵੀ ਜਵਾਬੀ ਕਾਰਵਾਈ ਕਰ ਰਹੀ ਹੈ।