ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 13.16 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
Published : Sep 24, 2024, 5:05 pm IST
Updated : Sep 24, 2024, 5:05 pm IST
SHARE ARTICLE
13.16 crore rupees released for backward classes and economically weaker sections: Dr. Baljit Kaur
13.16 crore rupees released for backward classes and economically weaker sections: Dr. Baljit Kaur

ਅਸ਼ੀਰਵਾਦ ਸਕੀਮ ਤਹਿਤ 19 ਜ਼ਿਲ੍ਹਿਆਂ ਦੇ 2581 ਲਾਭਪਾਤਰੀਆਂ ਨੂੰ ਦਿੱਤਾ ਲਾਭ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਰ੍ਹੇ ਦੌਰਾਨ 13.16 ਕਰੋੜ ਰੁਪਏ ਦੀ ਰਾਸ਼ੀ ਰਲੀਜ਼ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਬੀ.ਐਸ ਨਗਰ, ਸੰਗਰੂਰ ਅਤੇ ਮਲੇਰਕੋਟਲਾ ਦੇ ਸਾਲ 2023-24 ਅਤੇ ਸਾਲ 2024-25 ਦੀਆਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਦੀਆਂ ਦਰਖਾਸਤਾ ਜੋ ਕਿ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਹੋਈਆਂ ਸਨ, ਦੇ ਲਾਭਪਾਤਰੀਆਂ ਨੂੰ 13.16 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।  ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ 2581 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ  ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement