ਬਠਿੰਡਾ STF ਟੀਮ ਦਾ ਵੱਡਾ ਐਕਸ਼ਨ, ਨਸ਼ਾ ਤਸਕਰ ਦੀ ਜਾਇਦਾਦ ਕੀਤੀ ਜ਼ਬਤ
Published : Sep 24, 2024, 4:33 pm IST
Updated : Sep 24, 2024, 4:33 pm IST
SHARE ARTICLE
Bathinda STF team's big action, drug smuggler's property seized
Bathinda STF team's big action, drug smuggler's property seized

2020 ਵਿੱਚ ਹੈਰੋਇਨ ਸਮੇਤ ਕੀਤਾ ਸੀ ਗ੍ਰਿਫ਼ਤਾਰ

ਬਠਿੰਡਾ: STF ਬਠਿੰਡਾ ਰੇਂਜ ਨੇ ਨਸ਼ਾ ਤਸਕਰ ਬੂਟਾ ਸਿੰਘ ਦੀ ਜਾਇਦਾਦ ਨੂੰ ਸੀਲ ਕਰ ਦਿੱਤਾ ਹੈ। ਐਸਟੀਐਫ ਰੇਂਜ ਬਠਿੰਡਾ ਦੇ ਡੀਐਸਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਰਮਜੀਤ ਕੌਰ ਅਤੇ ਬੂਟਾ ਸਿੰਘ ਨੂੰ ਐਸਟੀਐਫ ਟੀਮ ਨੇ 2020 ਵਿੱਚ 262 ਗ੍ਰਾਮ ਹੈਰੋਇਨ ਸਮੇਤ ਫੜਿਆ ਸੀ।

ਉਨ੍ਹਾਂ ਨੇ ਦੱਸਿਆ ਹੈ ਕਿ ਖ਼ਿਲਾਫ਼ ਥਾਣਾ ਨੰਦਗੜ੍ਹ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਕਤ ਮਾਮਲੇ 'ਚ ਦੋਸ਼ੀ ਸਮੱਗਲਰ ਦੀ ਜਾਇਦਾਦ ਨੂੰ ਜ਼ਬਤ ਕਰਨ ਲਈ ਸਮਰੱਥ ਅਧਿਕਾਰੀ ਨੂੰ ਦਿੱਲੀ ਭੇਜਿਆ ਗਿਆ ਸੀ। ਉਕਤ ਮਾਮਲੇ 'ਚ ਮਨਜ਼ੂਰੀ ਮਿਲਣ ਤੋਂ ਬਾਅਦ ਸੁਰਖਪੀਰ ਰੋਡ ਨਿਵਾਸੀ ਬੂਟਾ ਸਿੰਘ ਦੀ ਜਾਇਦਾਦ ਨੂੰ ਫਰੀਜ਼ ਕਰ ਦਿੱਤਾ ਗਿਆ ਅਤੇ ਉਨ੍ਹਾਂ ਦੇ ਘਰ ਦੇ ਬਾਹਰ ਫਰੀਜ਼ ਕਰਨ ਦਾ ਨੋਟਿਸ ਲਗਾ ਦਿੱਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement