Punjab News: ‘ਜ਼ੀਰੋ ਬਿੱਲ’ ਖ਼ਾਤਰ ਖਪਤਕਾਰਾਂ ਨੇ ਇੱਕੋ ਘਰ ’ਚ ਲਗਵਾਏ ਦੋ-ਦੋ ਮੀਟਰ
Published : Sep 24, 2024, 9:49 am IST
Updated : Sep 24, 2024, 9:49 am IST
SHARE ARTICLE
For the sake of 'zero bill', consumers installed two meters in the same house
For the sake of 'zero bill', consumers installed two meters in the same house

Punjab News: 2022-23 ਤੋਂ ਜੁਲਾਈ 24 ਤੱਕ ਪੰਜਾਬ 'ਚ 7.29 ਲੱਖ ਘਰੇਲੂ ਬਿਜਲੀ ਦੇ ਨਵੇਂ ਕੁਨੈਕਸ਼ਨ ਲੱਗੇ

 

Punjab News: ਪੰਜਾਬ ਦੇ ਬਿਜਲੀ ਦਫ਼ਤਰਾਂ ’ਚ ਹਰ ਰੋਜ਼ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਹਜ਼ਾਰਾਂ ਦਰਖਾਸਤਾਂ ਪੁੱਜ ਰਹੀਆਂ ਹਨ, ‘ਜ਼ੀਰੋ ਬਿੱਲਾਂ’ ਖ਼ਾਤਰ ਖਪਤਕਾਰ ਇੱਕੋ ਘਰ ’ਚ ਦੋ-ਦੋ ਬਿਜਲੀ ਦੇ ਮੀਟਰ ਲਗਵਾ ਰਹੇ ਹਨ।

ਪੰਜਾਬ ਸਰਕਾਰ ਨੇ 1 ਜੁਲਾਈ 2022 ਤੋਂ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਫ਼ੈਸਲਾ ਲਾਗੂ ਕੀਤਾ ਸੀ, ਜਿਨ੍ਹਾਂ ਘਰਾਂ ਦੀ ਬਿਜਲੀ ਦੀ ਖਪਤ ਤਿੰਨ ਸੌ ਯੂਨਿਟ ਤੋਂ ਜ਼ਿਆਦਾ ਸੀ, ਉਨ੍ਹਾਂ ਮੁਫ਼ਤ ਦੀ ਬਿਜਲੀ ਲਈ ਇੱਕੋ ਘਰ ਦੀ ਚਾਰਦੀਵਾਰੀ ਅੰਦਰ ਇੱਕ-ਇੱਕ ਹੋਰ ਬਿਜਲੀ ਕੁਨੈਕਸ਼ਨ ਚਾਲੂ ਕਰਾ ਲਿਆ ਹੈ। ਅਜਿਹਾ ਕਰ ਕੇ ਬਹੁਤੇ ਪਰਿਵਾਰਾਂ ਨੇ ਇੱਕੋ ਘਰ ’ਚ 600 ਯੂਨਿਟ ਪ੍ਰਤੀ ਮਹੀਨਾ ਦਾ ਲਾਭ ਲੈਣਾ ਸ਼ੁਰੂ ਕੀਤਾ ਹੈ।

2022-23 ਤੋਂ ਜੁਲਾਈ 2024 ਤੱਕ ਪੰਜਾਬ ਵਿੱਚ 7.29 ਲੱਖ ਘਰੇਲੂ ਬਿਜਲੀ ਦੇ ਨਵੇਂ ਕੁਨੈਕਸ਼ਨ ਲੱਗੇ ਹਨ, ਜਦੋਂ ਜੁਲਾਈ 2022 ’ਚ ਮੁਫ਼ਤ ਯੂਨਿਟ ਦਾ ਫ਼ੈਸਲਾ ਲਾਗੂ ਹੋਇਆ ਤਾਂ ਉਸ ਵਿੱਤੀ ਵਰ੍ਹੇ ਦੌਰਾਨ ਸੂਬੇ ਵਿਚ 3.65 ਲੱਖ ਕੁਨੈਕਸ਼ਨ ਨਵੇਂ ਜਾਰੀ ਹੋਏ ਸਨ, ਜਿਸ ਨੇ ਪੁਰਾਣੇ ਵਰ੍ਹਿਆਂ ਦਾ ਰਿਕਾਰਡ ਤੋੜ ਦਿੱਤਾ ਸੀ। 
ਪੰਜਾਬ ਵਿੱਚ ਘਰੇਲੂ ਬਿਜਲੀ ਦੇ ਕੁਨੈਕਸ਼ਨ ਜੁਲਾਈ 2024 ਤੱਕ 80.14 ਲੱਖ ਹਨ, ਜਦਕਿ 2014-15 ਵਿਚ ਇਹ ਕੁਨੈਕਸ਼ਨ 60.06 ਲੱਖ ਸਨ।
ਸਾਲ 2023-24 ਦੌਰਾਨ ਸੂਬੇ ਵਿਚ 2.62 ਲੱਖ ਨਵੇਂ ਕੁਨੈਕਸ਼ਨ ਜਾਰੀ ਹੋਏ, ਜਦਕਿ ਚਾਲੂ ਵਿੱਤੀ ਵਰ੍ਹੇ ਦੇ ਜੁਲਾਈ ਮਹੀਨੇ ਤੱਕ 1.01 ਲੱਖ ਨਵੇਂ ਕੁਨੈਕਸ਼ਨ ਜਾਰੀ ਹੋ ਚੁੱਕੇ ਹਨ। 

‘ਜ਼ੀਰੋ ਬਿੱਲਾਂ’ ਦੇ ਲਾਭ ਲਈ ਖਪਤਕਾਰਾਂ ਵੱਲੋਂ ਦੋ-ਦੋ ਮੀਟਰ ਲਗਵਾ ਕੇ ਲਿਆ ਜਾ ਰਿਹਾ ਲਾਭ ਪੰਜਾਬ ਦੇ ਸਰਕਾਰੀ ਖ਼ਜ਼ਾਨੇ ’ਤੇ ਬੋਝ ਵਧਾ ਰਿਹਾ ਹੈ। ਸਾਲ 2023-24 ਦੌਰਾਨ ਜ਼ੀਰੋ ਬਿੱਲਾਂ ਕਰ ਕੇ ਬਿਜਲੀ ਸਬਸਿਡੀ ਦਾ ਬਿੱਲ 7324 ਕਰੋੜ ਦਾ ਬਣਿਆ ਸੀ, ਜਦਕਿ ਚਾਲੂ ਵਿੱਤੀ ਸਾਲ ਦੌਰਾਨ ਇਹ ਬਿੱਲ 8800 ਕਰੋੜ ਰੁਪਏ ਨੂੰ ਛੂਹ ਸਕਦਾ ਹੈ। 

ਰੱਜੇ ਪੁੱਜੇ ਘਰਾਂ ਨੇ ਵੀ ਯੂਨਿਟ ਮੁਆਫ਼ੀ ਦਾ ਫ਼ਾਇਦਾ ਲੈਣ ਲਈ ਨਵੇਂ ਕੁਨੈਕਸ਼ਨ ਲੈ ਲਏ ਹਨ, ਜਦਕਿ ਗ਼ਰੀਬ ਲੋਕਾਂ ਦੇ ਘਰਾਂ ਵਿੱਚ ਤਾਂ ਮਸਾਂ ਹੀ ਪ੍ਰਤੀ ਮਹੀਨਾ 300 ਯੂਨਿਟ ਦੀ ਖਪਤ ਹੁੰਦੀ ਹੈ। ਜਿਸ ਘਰ ਵਿੱਚ ਇੱਕ ਤੋਂ ਵੱਧ ਹੋਰ ਰਸੋਈ ਹੈ ਤਾਂ ਉਹ ਵੱਖਰਾ ਘਰ ਮੰਨ ਕੇ ਕੁਨੈਕਸ਼ਨ ਜਾਰੀ ਕਰ ਦਿੰਦੇ ਹਨ।
 

SHARE ARTICLE

ਏਜੰਸੀ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement