ਮੁਹਾਲੀ ’ਚ 200 ਤੋਂ ਵੱਧ ਲੋਕ ਡੇਂਗੂ ਤੋਂ ਪੀੜਤ, ਪੰਜ ਦਿਨਾਂ ’ਚ 44 ਨਵੇਂ ਮਰੀਜ਼
Published : Sep 24, 2024, 9:21 am IST
Updated : Sep 24, 2024, 9:21 am IST
SHARE ARTICLE
More than 200 people suffering from dengue in Mohali, 44 new patients in five days
More than 200 people suffering from dengue in Mohali, 44 new patients in five days

ਸਰਕਾਰੀ ਹਸਪਤਾਲ ਵਿੱਚ ਸਪੈਸ਼ਲ ਡੇਂਗੂ ਵਾਰਡ ਬਣਾਏ ਗਏ

 

Mohali News: ਮੁਹਾਲੀ ਵਿਚ ਡੇਂਗੂ ਦਾ ਪ੍ਰਕੋਪ ਜਾਰੀ ਹੈ ਅਤੇ ਸਮੁੱਚੇ ਜ਼ਿਲ੍ਹੇ ਅੰਦਰ 200 ਤੋਂ ਵੱਧ ਲੋਕ ਡੇਂਗੂ ਤੋਂ ਪੀੜਤ ਹਨ। ਜਿਨ੍ਹਾਂ ਵਿੱਚ ਬਜ਼ੁਰਗ, ਔਰਤਾਂ ਤੇ ਬੱਚੇ ਵੀ ਸ਼ਾਮਲ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪਿਚਲੇ ਪੰਜ ਦਿਨਾਂ 'ਚ 44 ਨਵੇਂ ਮਰੀਜ਼ ਆਏ ਹਨ। ਜੇਕਰ ਸਿਹਤ ਵਿਭਾਗ ਦੇ ਸਰਵੇ ਟੀਮ ਦੀ ਮੰਨੀਏ ਤਾਂ ਡੇਂਗੂ ਲੋਕਾਂ ਦੀ ਲਾਪਰਵਾਹੀ ਕਾਰਨ ਫੈਲ ਰਿਹਾ ਹੈ। 

ਬਲੌਂਗੀ, ਬੜਮਾਜਰੀ, ਜੁਝਾਰ ਨਗਰ, ਜਗਤਪੁਰਾ, ਅੰਬ ਸਾਹਿਬ ਕਲੋਨੀ ਆਦਿ ਇਲਾਕਿਆਂ ਵਿੱਚ ਡੇਂਗੂ ਲਾਰਵੇ ਦੀ ਫੈਕਟਰੀਆਂ ਚਲ ਰਹੀਆਂ ਹਨ। ਇਨ੍ਹਾਂ ਖੇਤਰਾਂ ਦੇ ਲੋਕਾਂ ਨੂੰ ਵਧੇਰੇ ਸਾਵਧਾਨ ਰਹਿਣ ਦੀ ਲੋੜ ਹੈ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਮੁਹਾਲੀ ਸਮੇਤ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ ਅਤੇ ਸਰਕਾਰੀ ਹਸਪਤਾਲਾਂ ਵਿੱਚ ਸਪੈਸਲ ਡੇਂਗੂ ਵਾਰਡ ਬਣਾਏ ਗਏ ਹਨ। 

ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵਲੋਂ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਘਰ-ਘਰ ਜਾ ਕੇ ਸਰਵੇ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 800 ਤੋਂ ਵੱਧ ਘਰਾਂ ਅਤੇ ਹੋਰਨਾਂ ਥਾਵਾਂ ਉੱਤੇ ਡੇਂਗੂ ਦਾ ਲਾਰਵਾ ਮਿਲਿਆ ਹੈ। ਜਿਨ੍ਹਾਂ ਦੇ ਚਲਾਨ ਕੱਟ ਕੇ ਤਾੜਨਾ ਕਰਦਿਆਂ ਆਪਣੇ ਘਰਾਂ ਅਤੇ ਆਲੇ ਦੁਆਲੇ ਸਾਫ਼ ਸਫ਼ਾਈ ਰੱਖਣ ਅਤੇ ਕਿਤੇ ਵੀ ਸਾਫ਼ ਅਤੇ ਗੰਦਾ ਪਾਣੀ ਖੜਾ ਨਾ ਹੋਣ ਦੇਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। 

ਡਾ. ਬਰਾੜ ਨੇ ਦੱਸਿਆ ਕਿ ਹੁਣ ਤੱਕ 200 ਤੋਂ ਵੱਧ ਵਿਅਕਤੀ ਡੇਂਗੂ ਤੋਂ ਪੀੜਤ ਹਨ। ਪਿਛਲੇ ਪੰਜ ਦਿਨਾਂ ਵਿੱਚ 44 ਕੇਸ ਆਏ ਹਨ ਅਤੇ ਅੱਜ 6 ਹੋਰ ਡੇਂਗੂ ਦੇ ਨਵੇਂ ਮਰੀਜ਼ ਸਾਹਮਣੇ ਆਏ ਹਨ। ਪੀੜਤਾ ਵਿੱਚਬਜ਼ੁਰਗ, ਔਰਤਾਂ ਤੇ ਬੱਚੇ ਸ਼ਾਮਲ ਹਨ। ਸਰਕਾਰੀ ਹਸਪਤਾਲ ਮੁਹਾਲੀ ਵਿੱਚ ਵੀ ਕੁੱਝ ਡੇਂਗੂ ਪੀੜਤ ਮਰੀਜ਼ ਦਾਖਲ ਹਨ।

 ਉਨ੍ਹਾਂ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਸਪਾਸ ਅਤੇ ਮਕਾਨਾਂ, ਦੁਕਾਨਾਂ ਦੀਆਂ ਛੱਤਾਂ ਉੱਤੇ ਸਮਾਨ ਵਿੱਚ ਪਾਣੀ ਖੜਾ ਨਾ ਹੋਣ ਦੇਣ, ਕਿਉਂਕਿ ਅਜਿਹੀਆਂ ਥਾਵਾਂ ਉੱਤੇ ਡੇਂਗੂ ਦਾ ਲਾਰਵਾ ਪੈਦਾ ਹੁੰਦਾ ਹੈ। 

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement