ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਦੇ ਮਾਣ ਭੱਤੇ ਲਈ 22.33 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ
Published : Sep 24, 2024, 5:11 pm IST
Updated : Sep 24, 2024, 5:48 pm IST
SHARE ARTICLE
Punjab government released 22.33 crore rupees for honorarium of Anganwadi workers: Dr. Baljit Kaur
Punjab government released 22.33 crore rupees for honorarium of Anganwadi workers: Dr. Baljit Kaur

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸਮਾਜਿਕ ਤੇ ਭਾਈਚਾਰਕ ਸਮਾਗਮਾਂ ਵਿੱਚ ਤਹਿਦਿਲੀ ਨਾਲ ਸੇਵਾਵਾਂ ਨਿਭਾਉਣ ਲਈ ਮਾਣ ਭੱਤਾ ਦੇਣ ਦੇ ਮੱਦੇਨਜ਼ਰ 22.33 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ 2024-25 ਦੌਰਾਨ ਸਾਲ 2021-22, 2022-23, ਅਤੇ 30 ਸਤੰਬਰ 2024 ਤੱਕ ਕਰਵਾਏ ਗਏ ਸਮਾਜਿਕ ਸਮਾਗਮਾਂ ਲਈ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤਾ ਦੇਣ ਲਈ 22.33 ਕਰੋੜ ਰੁਪਏ ਅਲਾਟ ਕੀਤੇ ਗਏ ਹਨ ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਭਰ ਦੇ ਆਂਗਣਵਾੜੀ ਕੇਂਦਰਾਂ ਵਿੱਚ ਹਰ ਮਹੀਨੇ ਦੀ 14 ਅਤੇ 28 ਤਰੀਕ ਨੂੰ ਸਮਾਜ ਅਧਾਰਤ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਗਰਭਵਤੀ ਮਾਵਾਂ ਦੀ ਗੋਦ ਭਰਾਈ ਲਈ ਅਤੇ ਦੁੱਧ ਚੁੰਘਦੇ ਬਾਲਾਂ ਦੀਆਂ ਮਾਵਾਂ (ਚੁੰਘਾਵੀਆਂ)  ਨੂੰ ਐਸ.ਐਨ.ਪੀ. ਵੰਡਣ ਲਈ ਸਮਾਰੋਹ ਵੀ ਆਯੋਜਿਤ ਕੀਤੇ ਜਾਂਦੇ ਹਨ। ਆਂਗਣਵਾੜੀ ਵਰਕਰਾਂ ਨੂੰ ਪ੍ਰਤੀ ਗਤੀਵਿਧੀ ਲਈ 500 ਰੁਪਏ ਅਤੇ ਸਹਾਇਕਾਂ ਨੂੰ 250 ਰੁਪਏ ਦਿੱਤੇ ਜਾਂਦੇ ਹਨ।

ਡਾ.ਬਲਜੀਤ ਕੌਰ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ 6 ਸਾਲ ਤੱਕ ਦੇ ਬੱਚਿਆਂ ਦੇ ਨਾਲ-ਨਾਲ ਗਰਭਵਤੀ ਔਰਤਾਂ ਅਤੇ  ਚੁੰਘਾਵੀਆਂ ਨੂੰ ਆਂਗਣਵਾੜੀ ਕੇਂਦਰਾਂ ਰਾਹੀਂ ਪੂਰਕ ਪੋਸ਼ਣ, ਟੀਕਾਕਰਨ, ਸਿਹਤ ਸਿੱਖਿਆ ਅਤੇ ਰੈਫਰਲ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ, 3-6 ਸਾਲ ਦੀ ਉਮਰ ਦੇ ਬੱਚਿਆਂ ਨੂੰ ਗੈਰ-ਰਸਮੀ ਪ੍ਰੀ-ਸਕੂਲ ਸਿੱਖਿਆ ਦੀ ਪੇਸ਼ਕਸ਼ ਵੀ ਕੀਤੀ ਜਾਂਦੀ ਹੈ।

ਸਮਾਜਿਕ ਸੁਰੱਖਿਆ ਮੰਤਰੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੱਚਿਆਂ, ਲੜਕੀਆਂ ਅਤੇ ਔਰਤਾਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਸੂਬੇ ਭਰ ਦੇ ਆਂਗਣਵਾੜੀ ਕੇਂਦਰਾਂ ਵਿੱਚ ਵੱਖ-ਵੱਖ ਪਹਿਲਕਦਮੀਆਂ ਨੂੰ ਲਾਗੂ ਕਰ ਰਹੀ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement