Punjab News: ਲਾਂਡਰਾਂ ਰੋਡ 'ਤੇ ਹੋਇਆ ਭਿਆਨਕ ਐਕਸੀਡੈਂਟ, ਮਾਂ-ਪੁੱਤ ਦੀ ਮੌਕੇ 'ਤੇ ਮੌਤ
Published : Sep 24, 2024, 12:25 pm IST
Updated : Sep 24, 2024, 12:25 pm IST
SHARE ARTICLE
Terrible accident on Laundran Road, mother and son died on the spot
Terrible accident on Laundran Road, mother and son died on the spot

Punjab News: ਹਾਦਸੇ ਤੋਂ ਬਾਅਦ ਕਾਰ ਦਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

 

Punjab News:  ਥਾਣਾ ਸੋਹਾਣਾ ਅਧੀਨ ਪੈਂਦੇ ਲਾਂਡਰਾਂ ਵਿਖੇ ਇਕ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਮੋਟਰਸਾਈਕਲ ਸਵਾਰ ਮਾਂ ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਪ੍ਰਭਜੋਤ ਕੌਰ (38) ਅਤੇ ਉਸ ਦੇ ਸੱਤ ਸਾਲ ਦੇ ਲੜਕੇ ਮਨਰਾਜ ਸਿੰਘ (7)(ਵਾਸੀ ਸੈਕਟਰ 40) ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਕਾਰ ਦਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਦੱਸ ਦਈਏ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮੋਟਰਸਾਈਕਲ ਸਵਾਰ ਇੱਕ ਵਿਅਕਤੀ, ਔਰਤ ਅਤੇ ਬੱਚਾ ਸੜਕ ਦੇ ਕਿਨਾਰੇ ਉੱਤੇ ਖੜੇ ਸਨ। ਉਸੇ ਸਮੇਂ ਇੱਕ ਤੇਜ਼ ਰਫਤਾਰ ਡਸਟਰ ਕਾਰ ਪਿੱਛੋਂ ਆਈ ਅਤੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਬੱਚੇ ਅਤੇ ਔਰਤ ਦੀ ਮੌਕੇ ਉੱਤੇ ਹੀ ਮੌਤ ਹਈ ਜਦਕਿ ਵਿਅਕਤੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜੋ ਕਿ ਗੰਭੀਰ ਜ਼ਖ਼ਮੀ ਹੋ ਗਿਆ ਸੀ। 

ਹਾਦਸੇ ਦਾ ਸ਼ਿਕਾਰ ਹੋਏ ਡਸਟਰ ਕਾਰ ਵਿੱਚ ਸਵਾਰ ਤਿੰਨੋਂ ਜਣਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਚਸ਼ਮਦੀਦ ਦੇ ਦੱਸੇ ਮੁਤਾਬਕ ਗਲਤੀ ਡਸਟਰ ਕਾਰ ਵਾਲੇ ਦੀ ਹੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰ ਕੇ ਕਾਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement