ਵਿਜੀਲੈਂਸ ਬਿਊਰੋ ਨੇ 5,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕੀਤਾ ਕਾਬੂ
Published : Sep 24, 2024, 6:30 pm IST
Updated : Sep 24, 2024, 6:30 pm IST
SHARE ARTICLE
The Vigilance Bureau arrested an assistant sub-inspector who was accepting a bribe of Rs 5,000
The Vigilance Bureau arrested an assistant sub-inspector who was accepting a bribe of Rs 5,000

ਹਨੀ ਟਰੈਪ ਨੈੱਟਵਰਕ ਵੀ ਚਲਾ ਰਿਹਾ ਸੀ ਮੁਲਜ਼ਮ ਰਾਜ ਕੁਮਾਰ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਜ਼ਿਲ੍ਹਾ ਤਰਨਤਾਰਨ ਪੁਲੀਸ ਦੇ ਹੈਲਪਲਾਈਨ ਨੰਬਰ 112 ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ ਨੂੰ 5,000 ਰੁਪਏ ਰਿਸ਼ਵਤ ਦੀ ਲੈਂਦਿਆ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਇਹ ਗ੍ਰਿਫ਼ਤਾਰੀ ਤਰਨਤਾਰਨ ਜ਼ਿਲ੍ਹੇ ਦੇ ਮੁਰਾਦਪੁਰ ਦੇ ਵਸਨੀਕ ਰਾਜ ਕਰਨ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।
ਬੁਲਾਰੇ ਨੇ  ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਏਐਸਆਈ ਨੇ ਉਸਦਾ ਮੋਬਾਈਲ ਫੋਨ ਵਾਪਸ ਕਰਨ ਅਤੇ ਸ਼ਿਕਾਇਤਕਰਤਾ ਦੇ ਨਜ਼ਦੀਕੀ ਸਾਥੀ ਨੂੰ ਫਰਜ਼ੀ ਐਨਡੀਪੀਐਸ ਕੇਸ ਤੋਂ ਬਚਾਉਣ ਦੇ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।
ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ।

ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਪੁਲਿਸ ਮੁਲਾਜ਼ਮ 'ਹਨੀ ਟਰੈਪ ਨੈਟਵਰਕ' ਦਾ ਹਿੱਸਾ ਸੀ, ਜਿਸ ਵਿਚ ਔਰਤਾਂ ਸਮੇਤ ਹੋਰ ਪੁਲਿਸ ਅਧਿਕਾਰੀ ਅਤੇ ਨਿੱਜੀ ਵਿਅਕਤੀ ਸ਼ਾਮਲ ਸਨ। ਇਹ ਦੋਸ਼ੀ ਆਪਣੀਆਂ ਸਾਥੀ ਔਰਤਾਂ ਦੀ ਮਿਲੀਭੁਗਤ ਰਾਹੀਂ ਅਣਪਛਾਤੇ ਵਿਅਕਤੀਆਂ ਨੂੰ ਬਹਿਲਾ-ਫੁਸਲਾ ਕੇ ਹੋਟਲਾਂ ਵਿਚ ਲਿਜਾਣ ਲਈ ਮਜਬੂਰ ਕਰਦਾ ਸੀ ਅਤੇ ਬਾਅਦ ਵਿੱਚ ਖੁਦ ਹੀ  ਆਪਣੇ ਹੋਰ ਪੁਲੀਸ ਮੁਲਾਜ਼ਮਾਂ ਨਾਲ ਮੌਕੇ ’ਤੇ ਪਹੁੰਚਕੇ ਪੀੜਤਾਂ ਨੂੰ ਬਲੈਕਮੇਲ ਕਰਕੇ ਮੋਟੀਆਂ ਰਕਮਾਂ ਵਸੂਲਦਾ ਸੀ।

ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ । ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement