
Punjab News: ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Punjab News: ਪੰਜਾਬ ਦੇ ਜਗਰਾਉਂ ਸ਼ਹਿਰ ਦੇ ਪਿੰਡ ਚੌਂਕੀ ਮਾਨ ਨੇੜੇ ਸੀ.ਟੀ. ਯੂਨੀਵਰਸਿਟੀ ਵਿੱਚ ਪੜ੍ਹਦੀ ਵਿਦਿਆਰਥਣ ਨੇ ਯੂਨੀਵਰਸਿਟੀ ਦੀ ਛੱਤ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਵਿਦਿਆਰਥਣ ਦੀ ਪਛਾਣ ਕਿਰਨਦੀਪ ਕੌਰ ਪੁੱਤਰੀ ਸੁਰਜੀਤ ਸਿੰਘ ਵਾਸੀ ਚੱਕ ਕੰਨੀਆਂ ਕਲਾਂ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਟੀ. ਯੂਨੀਵਰਸਿਟੀ ਵਿੱਚ ਬੀਏ ਦੀ ਪੜ੍ਹਾਈ ਕਰ ਰਹੀ ਵਿਦਿਆਰਥਣ ਕਿਰਨਦੀਪ ਕੌਰ ਨੇ ਅਚਾਨਕ ਯੂਨੀਵਰਸਿਟੀ ਦੀ ਛੱਤ ’ਤੇ ਪਹੁੰਚ ਗਈ ਅਤੇ ਛੱਤ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ।
ਵਿਦਿਆਰਥਣ ਵੱਲੋਂ ਛੱਤ ਤੋਂ ਛਾਲ ਮਾਰਨ ਤੋਂ ਬਾਅਦ ਯੂਨੀਵਰਸਿਟੀ ਵਿੱਚ ਹਫੜਾ-ਦਫੜੀ ਮਚ ਗਈ। ਵਿਦਿਆਰਥਣ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਹਸਪਤਾਲ 'ਚ ਮੌਜੂਦ ਲੋਕਾਂ ਨੇ ਦੱਸਿਆ ਕਿ ਮ੍ਰਿਤਕਾ ਪਿਛਲੇ ਕਾਫੀ ਸਮੇਂ ਤੋਂ ਡਿਪ੍ਰੈਸ਼ਨ ਤੋਂ ਪੀੜਤ ਸੀ, ਜਿਸ ਕਾਰਨ ਉਸ ਦਾ ਡੀਐਮਸੀ ਲੁਧਿਆਣਾ ਵਿੱਚ ਇਲਾਜ ਚੱਲ ਰਿਹਾ ਸੀ।