
ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਆਰੋਪਾਂ ਤਹਿਤ ਕੀਤੀ ਗਈ ਕਾਰਵਾਈ
ਮੋਗਾ : ਆਮ ਆਦਮੀ ਪਾਰਟੀ ਨੇ ਮੋਗਾ ਜ਼ਿਲ੍ਹੇ ’ਚ ਵੱਡੀ ਕਾਰਵਾਈ ਕਰਦੇ ਹੋਏ ਸਾਬਕਾ ਜ਼ਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਹਰਮਨਜੀਤ ਸਿੰਘ ਅਤੇ ਮਹਿਲਾ ਵਿੰਗ ਦੀ ਮੀਤ ਪ੍ਰਧਾਨ ਰਿੰਪੀ ਗਰੇਵਾਲ ਨੂੰ ਪਾਰਟੀ ’ਚ 6 ਮਹੀਨਿਆਂ ਲਈ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਖਿਲਾਫ਼ ਪਾਰਟੀ ਵਿਰੁੱਧ ਗਤੀਵਿਧੀਆਂ ਵਿਚ ਸ਼ਾਮਲ ਹੋਣ ਦੇ ਚਲਦਿਆਂ ਇਹ ਕਾਰਵਾਈ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਹਰਮਨਜੀਤ ਸਿੰਘ ਵੱਲੋਂ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਪੋਲਿਸੀ ਦਾ ਵਿਰੋਧ ਕੀਤਾ ਗਿਆ ਸੀ ਅਤੇ ਉਨ੍ਹਾਂ ਜ਼ਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਸੀ। ਜਿਸ ਦੇ ਚਲਦਿਆਂ ਪਾਰਟੀ ਵੱਲੋਂ ਹਰਮਨਜੀਤ ਸਿੰਘ ਨੂੰ ਕੁਝ ਦਿਨ ਪਹਿਲਾਂ ਸ਼ੋ ਕਾਜ਼ ਨੋਟਿਸ ਭੇਜਿਆ ਗਿਆ ਸੀ ਅਤੇ ਦੋ ਦਿਨਾਂ ਦੇ ਅੰਦਰ ਨੋਟਿਸ ਦਾ ਜਵਾਬ ਮੰਗਿਆ ਸੀ।