
ਪੰਜਾਬ ਵਿਚ 23 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 5209257 ਮੀਟ੍ਰਿਕ ਟਨ...
ਚੰਡੀਗੜ੍ਹ (ਸਸਸ) : ਪੰਜਾਬ ਵਿਚ 23 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 5209257 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਚੋਂ ਖ਼ਰੀਦੇ ਕੁੱਲ 5209257 ਮੀਟ੍ਰਿਕ ਟਨ ਝੋਨੇ ਵਿਚੋਂ 5155934 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵਲੋਂ ਜਦਕਿ 53323 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵਲੋਂ ਖ਼ਰੀਦਿਆ ਜਾ ਚੁੱਕਾ ਹੈ।
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਨਗ੍ਰੇਨ ਵਲੋਂ 1723940 ਟਨ, ਮਾਰਕਫੈੱਡ ਵਲੋਂ 1225140 ਟਨ ਅਤੇ ਪਨਸੱਪ ਵਲੋਂ 1050184 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵਲੋਂ ਕ੍ਰਮਵਾਰ 517939 ਟਨ ਅਤੇ 543323 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 95408 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।