‘ਆਪ‘ ਮਹਿਲਾ ਵਿੰਗ ਨੇ ਮਹਿਲਾ ਅਫ਼ਸਰ ਨੂੰ ਤੰਗ ਕਰਨ ਵਾਲੇ ਕੈਬਨਿਟ ਮੰਤਰੀ ਦੀ ਬਰਖਾਸਤੀ ਮੰਗੀ
Published : Oct 24, 2018, 5:02 pm IST
Updated : Oct 24, 2018, 5:02 pm IST
SHARE ARTICLE
Captain Amring singh
Captain Amring singh

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮਹਿਲਾ ਵਿੰਗ ਨੇ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਉਸ ਕੈਬਿਨਟ....

ਚੰਡੀਗੜ੍ਹ (ਸ.ਸ.ਸ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮਹਿਲਾ ਵਿੰਗ ਨੇ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਉਸ ਕੈਬਿਨਟ ਮੰਤਰੀ ਨੂੰ ਤੁਰੰਤ ਬਰਖ਼ਾਸਤ ਕਰਨ ਜਿਸ ਉੱਤੇ ਇੱਕ ਉੱਚ ਮਹਿਲਾ ਅਧਿਕਾਰੀ ਨੇ ਸਰੀਰਕ-ਮਾਨਸਿਕ ਉਤਪੀੜਨ ਦੇ ਗੰਭੀਰ ਦੋਸ਼ ਲਗਾਏ ਹਨ। ‘ਆਪ‘ ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ  ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਮੈਡਮ ਰਾਜ ਲਾਲੀ ਗਿੱਲ ਅਤੇ ਸਹਿ-ਪ੍ਰਧਾਨ ਜੀਵਨਜੋਤ ਕੌਰ ਨੇ ਕਿਹਾ ਕਿ ਇੱਕ ਮੰਤਰੀ ਦਾ ਅਜਿਹਾ ਅਨੈਤਿਕ ਵਿਹਾਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Punjab Cabinet MeetingPunjab Cabinet Meeting

ਇਸ ਮੁੱਦੇ ਉੱਤੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਨਾਲ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਉੱਤੇ ਦੋਹਰੇ ਮਾਪਦੰਡ ਅਪਣਾਉਣ ਦਾ ਦੋਸ਼ ਲਗਾਇਆ। ਉਨਾਂ ਕਿਹਾ ਕਿ ਇੱਕ ਪਾਸੇ ਮਹਿਲਾਵਾਂ ਦਾ ਸਰੀਰਕ ਮਾਨਸਿਕ ਸ਼ੋਸ਼ਣ ਕਰਨ ਦੇ ਦੋਸ਼ਾਂ ‘ਚ ਘਿਰੇ ਭਾਜਪਾ ਦੇ ਕੇਂਦਰੀ ਮੰਤਰੀ ਐਮ.ਜੇ ਅਕਬਰ ਦਾ ਅਸਤੀਫ਼ਾ ਮੰਗਿਆ ਜਾ ਰਿਹਾ ਸੀ, ਦੂਜੇ ਪਾਸੇ ਆਪਣੇ ਮੰਤਰੀ ‘ਤੇ ਲੱਗੇ ਉਸੇ ਤਰਾਂ ਦੇ ਦੋਸ਼ਾਂ ਨੂੰ ਦਬਾਇਆ ਜਾ ਰਿਹਾ ਸੀ, ਜਦੋਂਕਿ ਚਾਹੀਦਾ ਇਹ ਸੀ ਕਿ ਮੰਤਰੀ ਨੂੰ ਤੁਰੰਤ ਬਰਖ਼ਾਸਤ ਕਰ ਕੇ ‘ਵਿਸਾਖਾ ਗਾਈਡ ਲਾਇਨਜ਼‘ ਦੇ ਮੁਤਾਬਿਕ ਮਹਿਲਾ ਅਧਿਕਾਰੀ ਦੀ ਸ਼ਿਕਾਇਤ ਮਹਿਲਾਵਾਂ ਦੀ ਭਾਗੀਦਾਰੀ ਵਾਲੀ ਵਿਸ਼ੇਸ਼ ਕਮੇਟੀ ਹਵਾਲੇ ਕੀਤੀ ਜਾਂਦੀ।

Massage ReceivedMassage Received

 ਮੈਡਮ ਜੀਵਨਜੋਤ ਕੌਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਜੇਕਰ ਮਾਮਲਾ ਧਿਆਨ ‘ਚ ਆਉਂਦੇ ਹੀ ਮੰਤਰੀ ਖ਼ਿਲਾਫ਼ ਕਾਰਵਾਈ ਕਰ ਦਿੰਦੇ ਤਾਂ ਪੂਰੇ ਦੇਸ਼ ‘ਚ ਇੱਕ ਸਖ਼ਤ ਅਤੇ ਸਪਸ਼ਟ ਸੰਦੇਸ਼ ਜਾਂਦਾ ਅਤੇ ਮਹਿਲਾਵਾਂ ‘ਤੇ ਹੁੰਦੇ ਮਾਨਸਿਕ-ਸਰੀਰਕ ਉਤਪੀੜਨ ਵਿਰੁੱਧ ਦੁਨੀਆ ਭਰ ‘ਚ ਚੱਲ ਰਹੀ ‘ਮੀ-ਟੂ‘ ਮੁਹਿੰਮ ਨੂੰ ਹੋਰ ਬਲ ਮਿਲਦਾ। ‘ਆਪ’ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਰਾਹੁਲ ਗਾਂਧੀ ਸਮੇਤ ਸਮੁੱਚੀ ਕਾਂਗਰਸ ਕੋਲ ਅਜੇ ਵੀ ਮੌਕਾ ਹੈ ਕਿ ਉਹ ਮਹਿਲਾਵਾਂ ਪ੍ਰਤੀ ਸਨਮਾਨ ਦਾ ਸੰਦੇਸ਼ ਦਿੰਦੇ ਹੋਏ ਆਪਣੇ ਮੰਤਰੀ ਨੂੰ ਮੰਤਰੀ ਮੰਡਲ ਸਮੇਤ ਪਾਰਟੀ ‘ਚ ਬਾਹਰ ਕੱਢਣ, ਅਤੇ ਸਖ਼ਤ ਤੋਂ ਸਖ਼ਤ  ਦਿੱਤੀ ਜਾਵੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement