ਜਦੋਂ ਕਾਰ ਸਵਾਰ 'ਤੇ ਅਚਾਨਕ ਚੱਲੀਆਂ ਗੋਲੀਆਂ
Published : Oct 24, 2019, 2:49 pm IST
Updated : Oct 24, 2019, 2:49 pm IST
SHARE ARTICLE
Firing on car
Firing on car

ਘਟਨਾ ਫਿਰੋਜ਼ਪੁਰ ਦੀ ਪੁੱਡਾ ਮਾਰਕੀਟ 'ਚ ਵਾਪਰੀ

ਫਿਰੋਜ਼ਪੁਰ: ਫਿਰੋਜ਼ਪੁਰ ਦੀ ਪੁੱਡਾ ਮਾਰਕੀਟ ਚੋ ਇੱਕ ਕਾਰ ਸਵਾਰ ਉੱਤੇ ਗੋਲੀਆਂ ਚੱਲਣ ਦੀ ਖ਼ਬਰ ਸਾਮਣੇ ਆ ਰਹੀ ਹੈ। ਜਿਥੇ ਕਿ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਅਰੁਣ ਪਾਸਿ ਨਾਮਕ ਨੌਜਵਾਨ ਤੇ ਉਸ ਸਮੇਂ ਗੋਲੀਆਂ ਚਲਾ ਦਿੱਤੀਆਂ ਗਈਆਂ। ਜਦੋਂ ਉਹ ਆਪਣੀ ਕਾਰ ਵਿਚ ਬੈਠਾ ਸੀ। ਕਾਰ ਤੇ ਗੋਲੀਆਂ ਚੱਲਣ ਨਾਲ ਅਰੁਣ ਪਾਸੀਂ ਉਰਫ ਡਿੰਪਾ ਗੰਭੀਰ ਜ਼ਖਮੀ ਹੋ ਗਿਆ। ਡਿੰਪਾ ਦੇ ਮੋਢੇ ਉੱਤੇ ਗੋਲੀਆਂ ਵੱਜਣ ਦੀ ਜਾਣਕਾਰੀ ਮਿਲੀ ਹੈ।

Firozpur Firozpur

ਕਾਰ ਤੇ ਫਾਇਰਿੰਗ ਹੋਣ ਨਾਲ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ ਅਤੇ ਗੰਭੀਰ ਜ਼ਖਮੀ ਡਿੰਪਾ ਨੂੰ ਸਿਵਲ ਹਸਪਤਾਲ ਵਿਚ ਭਾਰਤੀ ਕਰਵਾ ਦਿੱਤਾ ਗਿਆ ਪਰ ਬਾਅਦ ਵਿਚ ਜ਼ਖਮੀ ਨੂੰ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ। ਉਧਰ ਜ਼ਖਮੀ ਦੇ ਭਰਾ ਨਾਲ ਗੱਲ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਸ ਦੇ ਭਰਾ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਅਤੇ ਘਟਨਾ ਦੀ ਸੂਚਨਾ ਮਿਲਦੇ ਹੀ ਉਹ ਆਪਣੇ ਭਰਾ ਕੋਲ ਪਹੁੰਚ ਗਿਆ ਸੀ।

Firozpur Firozpur

ਉਸ ਨੇ ਅੱਗੇ ਦਸਿਆ ਕਿ ਉਸ ਦਾ ਫੋਨ ਆਇਆ ਸੀ ਕਿ ਉਹ ਘਰ ਆ ਰਿਹਾ ਹੈ। ਉਸ ਨੇ ਦਸਿਆ ਕਿ ਉਹਨਾਂ ਨੂੰ ਅਜੇ ਪਤਾ ਲੱਗਿਆ ਕਿ ਉਹ ਵਿਅਕਤੀ ਕੌਣ ਸਨ ਤੇ ਉਹਨਾਂ ਨੇ ਗੋਲੀਆਂ ਕਿਉਂ ਮਾਰੀਆਂ। ਪੁਲਿਸ ਅਧਿਕਾਰੀ ਨੇ ਦਸਿਆ ਕਿ ਉਹਨਾਂ ਨੂੰ ਅਜੇ ਕੋਈ ਜਾਣਕਾਰੀ ਹਾਸਲ ਨਹੀਂ ਹੋਈ ਹੈ। ਫਿਲਹਾਲ ਉਹਨਾਂ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਸਵਾਲ ਉਧਰ ਪੁਲਿਸ ਨੇ ਮੌਕੇ ਤੇ ਪਹੁੰਚ ਕਿ ਵਾਰਦਾਤ ਦਾ ਜਾਇਜ਼ਾ ਲਿਆ ਅਤੇ ਕਰ ਵੀ ਸ਼ੁਰੂ ਕਰ ਦਿੱਤੀ। ਫਿਲਹਾਲ ਪੁਲਿਸ ਨੇ ਜ਼ਖਮੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਅਧਾਰ 'ਤੇ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਹੁਣ ਦੇਖਣਾ ਹੋਵੇਗਾ ਕਿ ਇਹ ਹਮਲਾਵਰ ਪੁਲਿਸ ਦੀ ਗ੍ਰਿਫ਼ਤ ’ਚ ਕਦੋ ਆਉਂਦੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM
Advertisement