
ਕਰਤਾਰਪੁਰ ਕਾਰੀਡੋਰ ਲਈ ਹੋਇਆ ਸਮਝੌਤਾ
ਗੁਰਦਾਸਪੁਰ: ਕਰਤਾਰਪੁਰ ਲਾਂਘੇ ਬਾਰੇ ਭਾਰਤ ਤੇ ਪਾਕਿਸਤਾਨ ਵਿਚਾਲੇ ਸਮਝੌਤਾ ਹੋ ਗਿਆ ਹੈ। ਦਰਅਸਲ ਅੱਜ ਦੋਵੇਂ ਦੇਸ਼ਾਂ ਦੇ ਨੁਮਾਇੰਦਿਆਂ ਵੱਲੋਂ ਅੰਤਿਮ ਸਮਝੌਤੇ 'ਤੇ ਹਸਤਾਖਰ ਕਰ ਦਿੱਤੇ ਗਏ। ਭਾਵੇਂ ਕਿ ਦੋਹਾਂ ਦੇਸ਼ਾਂ ਵਿਚਾਲੇ ਹੋਈ ਇਸ ਬੈਠਕ ਤੋਂ ਮੀਡੀਆ ਨੂੰ ਦੂਰ ਰੱਖਿਆ ਗਿਆ ਪਰ ਬਾਅਦ ਵਿਚ ਭਾਰਤ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਪੂਰੀ ਜਾਣਕਾਰੀ ਦਿੱਤੀ ਗਈ।
Kartarpur Corridor
ਭਾਰਤ-ਪਾਕਿ ਵਿਚਾਲੇ ਕਰਾਰ ਮੁਤਾਬਕ ਭਾਰਤ ਵਾਲੇ ਪਾਸਿਓਂ ਹਰ ਧਰਮ ਦਾ ਸ਼ਰਧਾਲੂ ਬਿਨਾਂ ਵੀਜ਼ੇ ਤੋਂ ਦਰਸ਼ਨਾਂ ਲਈ ਜਾ ਸਕੇਗਾ ਪਰ ਉਂਝ ਸ਼ਰਧਾਲੂਆਂ ਲਈ ਪਾਸਪੋਰਟ ਜ਼ਰੂਰੀ ਹੋਵੇਗਾ। ਇਸ ਤੋਂ ਇਲਾਵਾ ਦੂਜੇ ਦੇਸ਼ਾਂ ਦੇ ਭਾਰਤੀ ਮੂਲ ਦੇ ਨਾਗਰਿਕਾਂ ਲਈ ਪਾਸਪੋਰਟ ਦੇ ਨਾਲ ਓਸੀਆਈ ਕਾਰਡ ਲਿਜਾਣਾ ਜ਼ਰੂਰੀ ਹੋਵੇਗਾ। ਜਾਣਕਾਰੀ ਮੁਤਾਬਕ ਲਾਂਘਾ ਸਵੇਰ ਤੋਂ ਸ਼ਾਮ ਤੱਕ ਖੁੱਲ੍ਹਾ ਰਹੇਗਾ ਅਤੇ ਸ਼ਰਧਾਲੂ ਨੂੰ ਸਵੇਰ ਸਮੇਂ ਜਾ ਕੇ ਉਸੇ ਦਿਨ ਸ਼ਾਮ ਤਕ ਵਾਪਸ ਆਉਣਾ ਪਵੇਗਾ।
Kartarpur Corridor
ਕੋਈ ਵੀ ਸ਼ਰਧਾਲੂ ਪਾਕਿਸਤਾਨ ਵਾਲੇ ਪਾਸੇ ਰਾਤ ਨਹੀਂ ਰੁਕ ਸਕੇਗਾ। ਜ਼ਿਕਰਯੋਗ ਹੈ ਕਿ ਸਿਰਫ਼ ਕੁਝ ਦਿਨਾਂ ਨੂੰ ਛੱਡ ਕੇ ਲਾਂਘਾ ਪੂਰਾ ਸਾਲ ਖੁੱਲ੍ਹਾ ਰਹੇਗਾ। ਸ਼ਰਧਾਲੂ ਦਰਸ਼ਨਾਂ ਲਈ ਇਕੱਲੇ ਜਾਂ ਜਥੇ ਨਾਲ ਵੀ ਜਾ ਸਕਦੇ ਹਨ। ਉੱਥੇ ਹੀ ਤੈਅ ਹੋਏ ਸਮਝੌਤੇ ਮੁਤਾਬਕ ਭਾਰਤ 10 ਦਿਨ ਪਹਿਲਾਂ ਪਾਕਿਸਤਾਨ ਨੂੰ ਸ਼ਰਧਾਲੂਆਂ ਦੀ ਸੂਚੀ ਭੇਜਿਆ ਕਰੇਗਾ।
Kartarpur Corridor
ਸ਼ਰਧਾਲੂਆਂ ਨੂੰ ਭਾਰਤ ਸਰਕਾਰ ਵੱਲੋਂ ਈਮੇਲ ਰਾਹੀਂ ਯਾਤਰਾ ਤੋਂ 3-4 ਦਿਨ ਪਹਿਲਾਂ ਕਨਫਰਮੇਸ਼ਨ ਭੇਜੀ ਜਾਵੇਗੀ ਅਤੇ ਪਾਕਿਸਤਾਨ ਵੱਲੋਂ ਗੁਰਦੁਆਰੇ 'ਚ ਸੰਗਤ ਲਈ ਪ੍ਰਸਾਦ ਤੇ ਲੰਗਰ ਦਾ ਪ੍ਰਬੰਧ ਕੀਤਾ ਜਾਵੇਗਾ।
Kartarpur Corridor
ਦੱਸ ਦੇਈਏ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਇਤਿਹਾਸਿਕ ਕਰਤਾਰਪੁਰ ਲਾਂਘੇ ਨੂੰ ਚਾਲੂ ਕਰਨ ਸਬੰਧੀ ਸਮਝੌਤੇ 'ਤੇ ਹਸਤਾਖਰ ਹੋਣ ਤੋਂ ਬਾਅਦ ਆਨਲਾਈਨ ਰਜਿਸਟਰੇਸ਼ਨ ਵੀਰਵਾਰ ਤੋਂ ਸ਼ੁਰੂ ਹੋ ਗਈ ਹੈ। ਇਸ ਲਾਂਘੇ ਜ਼ਰੀਏ ਭਾਰਤ ਦੇ ਸਿੱਖ ਸ਼ਰਧਾਲੂ ਪਾਕਿਸਤਾਨ ਵਿਚ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨ ਕਰਨ ਲਈ ਜਾ ਸਕਣਗੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।