
ਇਸ ਮੰਦਭਾਗੀ ਘਟਨਾ ਦੇ ਕਾਰਨ ਘਰ ਤੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ।
ਬਠਿੰਡਾ: ਪੰਜਾਬ 'ਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ। ਇਹ ਹਾਦਸਾ ਟਰੈਕਟਰ ਤੇ ਕਾਰ ਵਿਚਕਾਰ ਹੋਇਆ ਹੈ। ਆਹਮੋ ਸਾਹਮਣੀ ਹੋਈ ਇਸ ਟੱਕਰ 'ਚ ਪਿਓ-ਪੁੱਤ ਸਮੇਤ ਤਿੰਨ ਜਣਿਆ ਦੀ ਮੌਤ ਹੋ ਗਈ ਹੈ ਜਦਕਿ ਇਕ ਔਰਤ ਸਮੇਤ ਦੋ ਜਣੇ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦੀ ਖਬਰ ਵੀ ਵੇਖਣ ਨੂੰ ਮਿਲੀ ਹੈ।
ਪੁਲਿਸ ਨੂੰ ਇਸ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਕਾਰ ਸਵਾਰ ਆਪਣੀ ਨਜ਼ਦੀਕੀ ਰਿਸ਼ਤੇਦਾਰੀ 'ਚ ਇਕ ਵਿਆਹ ਸਮਾਗਮ 'ਚੋਂ ਵਾਪਸ ਆ ਰਹੇ ਸਨ। ਇਸ ਮੰਦਭਾਗੀ ਘਟਨਾ ਦੇ ਕਾਰਨ ਘਰ ਤੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ।