 
          	ਤੇਜ਼ ਰਫ਼ਤਾਰ ਕਾਰ ਅੱਗੇ ਅਚਾਨਕ ਅਵਾਰਾ ਪਸ਼ੂ ਆ ਜਾਣ ‘ਤੇ ਬ੍ਰੇਕ ਲਗਾਉਣ ਦੀ ਕੋਸ਼ਿਸ਼ ਵਿਚ ਵਾਪਰਿਆ ਹਾਦਸਾ
ਅੰਮਿ੍ਤਸਰ : ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਤੇ ਉਨ੍ਹਾਂ ਦਾ ਪੁੱਤਰ ਨਕੁਲ ਗੁਲਾਟੀ ਸ਼ਨਿਚਰਵਾਰ ਸ਼ਾਮ ਜੰਡਿਆਲਾ ਗੁਰੂ ਨੇੜੇ ਸੜਕ ਦੁਰਘਟਨਾ ਵਿਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

Manisha gulati
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਤੇ ਉਨ੍ਹਾਂ ਦਾ ਪੁੱਤਰ ਨਕੁਲ ਗੁਲਾਟੀ ਸ਼ਨਿਚਰਵਾਰ ਸ਼ਾਮ ਜੰਡਿਆਲਾ ਗੁਰੂ ਨੇੜੇ ਸੜਕ ਦੁਰਘਟਨਾ ਵਿਚ ਜ਼ਖ਼ਮੀ ਹੋ ਗਏ। ਉਨ੍ਹਾਂ ਦੀ ਤੇਜ਼ ਰਫ਼ਤਾਰ ਕਾਰ ਅੱਗੇ ਅਚਾਨਕ ਅਵਾਰਾ ਪਸ਼ੂ ਆ ਗਿਆ ਤੇ ਬ੍ਰੇਕ ਲਗਾਉਣ ਦੀ ਕੋਸ਼ਿਸ਼ ਵਿਚ ਕਾਰ ਹਾਦਸਾਗ੍ਰਸਤ ਹੋ ਗਈ । ਪੁਲਿਸ ਨੇ ਦੱਸਿਆ ਕਿ ਸ਼ਨਿਚਰਵਾਰ ਨੂੰ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਕਿਸੇ ਪੀੜਤ ਔਰਤ ਦਾ ਕੇਸ ਸੁਣ ਕੇ ਜਲੰਧਰ ਤੋਂ ਅੰਮਿ੍ਤਸਰ ਆਪਣੀ ਕਾਰ ਵਿਚ ਸਵਾਰ ਹੋ ਕੇ ਆ ਰਹੇ ਸਨ । ਜੰਡਿਆਲਾ ਗੁਰੂ ਨੇੜੇ ਚੌਹਾਨ ਪੈਟਰੋਲ ਪੰਪ ਕੋਲ ਅਚਾਨਕ ਸੜਕ ਉੱਤੇ ਅਵਾਰਾ ਪਸ਼ੂ ਆ ਗਿਆ। ਬ੍ਰੇਕ ਲਗਾਉਣ ਦੇ ਚੱਕਰ ਵਿਚ ਕਾਰ ਹਾਦਸਾਗ੍ਰਸਤ ਹੋ ਗਈ । ਹਾਦਸੇ ਵਿਚ ਮਨੀਸ਼ਾ ਗੁਲਾਟੀ ਤੇ ਉਨ੍ਹਾਂ ਦੇ ਪੁੱਤਰ ਨਕੁਲ ਗੁਲਾਟੀ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ।
ਘਟਨਾ ਬਾਰੇ ਪਤਾ ਲਗਦਿਆਂ ਹੀ ਡੀਐੱਸਪੀ ਸੁਖਵਿੰਦਰਪਾਲ ਸਿੰਘ ਤੇ ਜੰਡਿਆਲਾ ਥਾਣਾ ਦੇ ਇੰਚਾਰਜ ਹਰਚੰਦ ਸਿੰਘ ਮੌਕੇ ’ਤੇ ਪੁੱਜ ਗਏ। ਜਿਨਾਂ ਉਨ੍ਹਾਂ ਨੂੰ ਨੇੜੇ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਤੇ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ।
 
                     
                
 
	                     
	                     
	                     
	                     
     
     
                     
                     
                     
                     
                    