
ਤਰਨ ਤਾਰਨ ਵਿਖੇ ਰੇਲ ਰੋਕੋ ਅੰਦੋਲਨ ਵਿਚ ਸ਼ਾਮਿਲ ਜੋਗਿੰਦਰ ਸਿੰਘ ਦੀ ਹੋਈ ਮੌਤ
ਤਰਨ ਤਾਰਨ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਵੱਡੇ ਪੱਧਰ 'ਤੇ ਜਾਰੀ ਹੈ। ਕੇਂਦਰ ਸਰਕਾਰ ਵਿਰੋਧੀ ਇਹਨਾਂ ਧਰਨਿਆਂ ਦੌਰਾਨ ਕਈ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਤਾਜ਼ਾ ਮਾਮਲੇ ਵਿਚ ਤਰਨ ਤਾਰਨ ਵਿਖੇ ਜਮੂਹਰੀ ਕਿਸਾਨ ਸਭਾ ਦੀ ਅਗਵਾਈ ਹੇਠ ਰੇਲ ਰੋਕੋ ਅੰਦੋਲਨ ਵਿਚ ਸ਼ਾਮਲ ਕਿਸਾਨ ਦੀ ਮੌਤ ਹੋ ਜਾਣ ਦੀ ਜਾਣਕਾਰੀ ਮਿਲੀ ਹੈ।
Farmer Protest
ਤਰਨ ਤਾਰਨ ਦੇ ਬੁਟਾਰੀ ਵਿਖੇ ਜਾਰੀ ਇਸ ਅੰਦੋਲਨ ਦੌਰਾਨ ਜੋਗਿੰਦਰ ਸਿੰਘ (58) ਨਾਂਅ ਦੇ ਕਿਸਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਜੋਗਿੰਦਰ ਸਿੰਘ ਚੀਮਾ ਕਲਾਂ ਦਾ ਰਹਿਣ ਵਾਲਾ ਸੀ। ਕਿਸਾਨ ਦੀ ਮੌਤ ਦਾ ਕਾਰਣ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ।