ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਸੰਬੰਧੀ ਹੁਕਮ ਜਾਰੀ
Published : Oct 24, 2020, 3:36 pm IST
Updated : Oct 24, 2020, 3:36 pm IST
SHARE ARTICLE
Police commissioner aggarwal
Police commissioner aggarwal

ਨਿਯਮਾਂ ਮੁਤਾਬਿਕ ਪੁਰਾਣੇ ਵਾਹਨਾਂ ਦੀ ਖਰੀਦ ਵੇਚ ਤੋਂ 30 ਦਿਨਾਂ ਅੰਦਰ ਮਾਲਕੀ ਤਬਦੀਲ ਕਰਾਉਣੀ ਲਾਜ਼ਮੀ-ਪੁਲਿਸ ਕਮਿਸ਼ਨਰ

ਲੁਧਿਆਣਾ- ਸ੍ਰੀ ਅਗਰਵਾਲ ਨੇ ਕਿਹਾ ਕਿ ਪੁਰਾਣੇ ਖਰੀਦ ਕੀਤੇ ਵਾਹਨਾਂ ਦੀ ਰਜਿਸਟਰੇਸ਼ਨ 30 ਦਿਨਾਂ ਦੇ ਅੰਦਰ-ਅੰਦਰ ਆਪਣੇ ਨਾਮ ਕਰਾਉਣੀ ਜ਼ਰੂਰੀ ਹੁੰਦੀ ਹੈ। ਪਿਛਲੇ ਸਮੇਂ ਦੌਰਾਨ ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ ਜਿਨਾਂ ਵਿੱਚ ਪਹਿਲੇ ਮਾਲਕ ਵੱਲੋਂ ਵੇਚਣ ਉਪਰੰਤ ਵਾਹਨ ਅੱਗੇ ਤੋਂ ਅੱਗੇ ਰਜਿਸਟ੍ਰੇਸ਼ਨ ਰਾਹੀਂ ਤਬਦੀਲ ਨਹੀਂ ਕੀਤੇ ਹੋਏ ਸਨ । ਇਸ ਤੋਂ ਇਲਾਵਾ ਵਾਹਨਾਂ ਦੀਆਂ ਨੰਬਰ ਪਲੇਟਾਂ ਵੀ ਰੂਲਜ਼ ਅਨੁਸਾਰ ਤਿਆਰ ਕਰਾਉਣ ਦਾ ਹੁਕਮ ਪਾਸ ਕੀਤਾ ਗਿਆ ਹੈ । ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਅਤੇ ਨਾ ਪੜ੍ਹਨਯੋਗ ਨੰਬਰ ਪਲੇਟਾਂ ਵਾਲੇ ਵਾਹਨਾਂ ਨੂੰ ਚਲਾਉਣ 'ਤੇ ਵੀ ਪਾਬੰਦੀ ਲਗਾਈ ਗਈ ਹੈ ।

maltary clothsMilitary cloths
 

ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਦੇ ਇਲਾਕਿਆਂ ਅੰਦਰ ਵੱਖ-ਵੱਖ ਦੁਕਾਨਾਂ 'ਤੇ ਬਹੁਤ ਹੀ ਖ਼ਤਰਨਾਕ ਚਾਈਨਾ ਮੇਡ ਡੋਰਾਂ , ਵਿਕ ਰਹੀਆਂ ਹਨ, ਜੋ ਕਿ ਬਹੁਤ ਹੀ ਖਤਰਨਾਕ ਡੋਰ ਹੈ, ਕਾਫੀ ਸਖ਼ਤ ਅਤੇ ਨਾ-ਟੁੱਟਣਯੋਗ ਹਨ । ਇਹ ਮਨੁੱਖੀ ਜੀਵਨ ਲਈ ਖ਼ਤਰਨਾਕ ਹਨ ਅਤੇ ਇਹਨਾਂ ਦੀ ਵਰਤੋਂ ਨਾਲ ਕੋਈ ਵੀ ਮਾੜੀ ਘਟਨਾ ਵਾਪਰ ਸਕਦੀ ਹੈ । ਆਮ ਜਨਤਾ ਦੇ ਜਾਨ-ਮਾਲ ਦੀ ਸੁਰੱਖਿਆ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ । ਪੈਰਾਮਿਲਟਰੀ ਫੋਰਸਿਜ਼ ਅਤੇ ਆਰਮੀ ਦੀਆਂ ਵਰਦੀਆਂ ਦਾ ਸਾਜੋ-ਸਾਮਾਨ ਵੇਚ ਰਹੇ ਵਿਅਕਤੀਆਂ ਜਾਂ ਦੁਕਾਨਦਾਰਾਂ ਨੂੰ ਹਦਾਇਤ ਜਾਰੀ ਕਰਕੇ ਕਿਹਾ ਗਿਆ ਹੈ ਕਿ ਉਹ ਆਪਣੇ ਇਸ ਕਾਰੋਬਾਰ ਬਾਰੇ ਮੁਕੰਮਲ ਰਿਕਾਰਡ ਤਿਆਰ ਕਰਨਾ ਯਕੀਨੀ ਬਣਾਉਣ ਦੇ ਨਾਲ-ਨਾਲ ਇਸ ਸੰਬੰਧੀ ਮਹੀਨਾਵਾਰ ਰਿਪੋਰਟ ਨੇੜਲੇ ਪੁਲਿਸ ਸਟੇਸ਼ਨ ਵਿੱਚ ਦੇਣੀ ਯਕੀਨੀ ਬਣਾਉਣ ।

CarsCars
 

ਉਨ੍ਹਾਂ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਜਦੋਂ ਵੀ ਕੋਈ ਵਿਅਕਤੀ ਦੁਕਾਨਦਾਰ ਕੋਲ ਕਿਸੇ ਕਿਸਮ ਦੀ ਵਰਦੀ ਦਾ ਸਾਜੋ-ਸਮਾਨ ਖਰੀਦ ਕਰਨ ਲਈ ਆਉਂਦਾ ਹੈ ਤਾਂ ਉਸ (ਖਰੀਦਦਾਰ) ਨੂੰ ਵੇਚੇ ਗਏ ਸਮਾਨ ਦਾ ਵੇਰਵਾ ਅਤੇ ਖਰੀਦਦਾਰ ਦਾ ਸ਼ਨਾਖ਼ਤੀ ਕਾਰਡ, ਮੋਬਾਈਲ ਨੰਬਰ ਅਤੇ ਰਿਹਾਇਸ਼ੀ ਪਤੇ ਬਾਰੇ ਇੰਦਰਾਜ ਰਜਿਸਟਰ ਵਿੱਚ ਦਰਜ ਕੀਤਾ ਜਾਵੇ । ਇਸੇ ਤਰਾਂ ਹਰੇਕ ਦੁਕਾਨਦਾਰ ਇੱਕ ਮਹੀਨੇ ਵਿੱਚ ਵੇਚੇ ਗਏ ਵਰਦੀ ਦੇ ਸਾਜੋ-ਸਮਾਨ ਦੀ ਰਿਪੋਰਟ ਸੰਬੰਧਤ ਪੁਲਿਸ ਸਟੇਸ਼ਨ ਨੂੰ ਭੇਜਣ ਦਾ ਵੀ ਜਿੰਮੇਵਾਰ ਹੋਵੇਗਾ ।

HukkabarHukkabar
 

ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਖੇਤਰ ਵਿੱਚ ਖੁੱਲੇਆਮ ਰੇਤਾ ਵਾਹਨ ਵਿੱਚ ਲੈ ਕੇ ਚੱਲਣ 'ਤੇ ਪਾਬੰਦੀ ਲਗਾ ਦਿੱਤੀ ਹੈ। ਵਾਹਨਾਂ ਦੇ ਮਾਲਕਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਰੇਤਾ ਢੋਆ-ਢੁਆਈ ਸਮੇਂ ਰੇਤੇ ਨੂੰ ਤਿਰਪਾਲ ਨਾਲ ਢੱਕ ਕੇ ਹੀ ਚੱਲਿਆ ਜਾਵੇ। ਉਨਾਂ ਕਿਹਾ ਕਿ ਜੋ ਵਾਹਨ ਰੇਤਾ ਢੋਆ-ਢੁਆਈ ਦਾ ਕੰਮ ਕਰਦੇ ਹਨ ਉਹ ਰੇਤੇ ਨੂੰ ਢਕਣਾ ਜ਼ਰੂਰੀ ਨਹੀਂ ਸਮਝਦੇ, ਜਿਸ ਕਾਰਨ ਸੜਕਾਂ 'ਤੇ ਰੇਤਾ ਉੱਡਦਾ ਹੈ ਅਤੇ ਵਾਹਨਾਂ ਵਿੱਚੋਂ ਪਾਣੀ ਚੋਂਦਾ ਹੈ, ਜਿਸ ਕਾਰਨ ਆਮ ਰਾਹਗੀਰਾਂ ਨੂੰ ਸੜਕ 'ਤੇ ਚੱਲਣ ਵਿੱਚ ਸਮੱਸਿਆ ਪੇਸ਼ ਆਉਂਦੀ ਹੈ ਅਤੇ ਕਈ ਵਾਰ ਭਿਆਨਕ ਹਾਦਸੇ ਵੀ ਵਾਪਰ ਜਾਂਦੇ ਹਨ ।ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਵਿੱਚ ਦੁਕਾਨਦਾਰਾਂ ਵੱਲੋਂ ਅਣ-ਅਧਿਕਾਰਤ ਤੌਰ 'ਤੇ ਬਿਨਾ ਆਈ.ਐਸ.ਆਈ. ਮਾਰਕਾ ਹੈਲਮਟ ਵੇਚਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।

 ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਕਿਸਮ ਦੀਆਂ ਭਾਰ ਢੋਹਣ ਵਾਲੀਆਂ ਗੱਡੀਆਂ ਜਿੰਨਾਂ ਵਿੱਚ ਤਿੰਨ ਪਹੀਆ, ਚਾਰ ਪਹੀਆ ਜਾਂ ਇਸ ਤੋਂ ਵੱਧ ਪਹੀਆ ਵਾਲੀਆਂ ਗੱਡੀਆਂ ਸਵਾਰੀਆਂ ਸ਼ਰੇਆਮ ਢੋਹਦੀਆਂ ਹਨ , ਜੋ ਕਿ ਗੈਰ ਕਾਨੂੰਨੀ ਅਤੇ ਮੋਟਰ ਵਹੀਕਲ ਐਕਟ ਦੇ ਨਿਯਮਾਂ ਦੀ ਘੋਰ ਉਲੰਘਣਾ ਹੈ ਅਤੇ ਮਨੁੱਖੀ ਜਾਨਾਂ ਲਈ ਵੀ ਖਤਰਨਾਕ ਸਿੱਧ ਹੋ ਸਕਦੀ ਹੈ, ਕਈ ਵਾਰ ਅਜਿਹੇ ਅਣਸੁਖਾਵੇਂ ਹਾਦਸੇ ਵੀ ਵਾਪਰਦੇ ਹਨ ਜਿੰਨਾਂ ਵਿੱਚ ਵੱਡ-ਮੁੱਲੀਆਂ ਜਾਨਾਂ ਅਜਾਈ ਚਲੀਆਂ ਜਾਂਦੀਆਂ ਹਨ । ਇਸ ਲਈ ਆਮ ਜਨਤਾ ਦੀ ਜਾਨ ਅਤੇ ਮਾਲ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਅਤੇ ਪਬਲਿਕ ਹਿੱਤ ਵਿੱਚ ਇਸ ਗੈਰ ਕਾਨੂੰਨੀ ਕਾਰਵਾਈ ਨੂੰ ਰੋਕਣ ਲਈ ਵਿਸ਼ੇਸ਼ ਕਦਮ ਚੁੱਕਣ ਦੀ ਜ਼ਰੂਰਤ ਹੈ ।ਇੱਕ ਹੋਰ ਹੁਕਮ ਰਾਹੀਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਖੇਤਰ ਵਿੱਚ ਰਹਿੰਦੇ ਆਮ ਲੋਕਾਂ, ਮਕਾਨ ਮਾਲਕਾਂ, ਮਕਾਨਾਂ ਉੱਪਰ ਕਾਬਜ਼ ਵਿਅਕਤੀਆਂ, ਫੈਕਟਰੀਆਂ ਦੇ ਮਾਲਕਾਂ, ਵਿਦਿਅਕ ਅਦਾਰਿਆਂ, ਵੱਖ-ਵੱਖ ਵਿੱਤੀ ਅਦਾਰਿਆਂ ਦੇ ਮਾਲਕਾਂ ਅਤੇ ਸੁਰੱਖਿਆ ਏਜੰਸੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਨੌਕਰ, ਅਧਿਆਪਕ, ਡਰਾਈਵਰ, ਚੌਕੀਦਾਰ, ਮਾਲੀ ਅਤੇ ਕਿਰਾਏਦਾਰ ਆਦਿ ਰੱਖਣ ਵੇਲੇ ਉਨਾਂ ਦੇ ਪਿਛੋਕੜ ਬਾਰੇ ਜ਼ਰੂਰ ਜਾਣਨਾ ਤੇ ਵੈਰੀਫਿਕੇਸ਼ਨ ਯਕੀਨੀ ਬਣਾਉਣ । ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਲੰਘਣਾ ਕਰਨ ਵਾਲੇ ਖ਼ਿਲਾਫ਼ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ ।

For saleFor sale
 

ਕਮਸ਼ਿਨਰੇਟ ਲੁਧਿਆਣਾ ਦੇ ਏਰੀਏ ਅੰਦਰ ਸਮੂਹ ਸ਼ਰਾਬ ਦੇ ਠੇਕਆਿਂ, ਰੇਹਡ਼ੀਆਂ, ਫਡ਼ੀਆਂ, ਢਾਬਿਆਂ ਅਤੇ ਆਮ ਦੁਕਾਨਾਂ ਦੇ ਬਾਹਰ ਖੁਲ੍ਹੇਆਮ ਜਨਤਕ ਥਾਵਾਂ ਤੇ ਸ਼ਰਾਬ ਪੀਣ ਉਤੇ ਪਾਬੰਦੀ ਲਗਾਉਣ ਦੇ ਹੁਕਮ ਵੀ ਜਾਰੀ ਕੀਤੇ ਹਨ, ਤਾਂ ਜੋ ਕਾਨੂੰਨ ਵਿਵਸਥਾ ਭੰਗ ਨਾ ਹੋਵੇ ।ਇਕ ਹੋਰ ਹੁਕਮ ਰਾਹੀਂ ਸਡ਼ਕਾਂ ਫੁੱਟਪਾਥਾਂ ਉੱਪਰ ਰੇਹਡ਼ੀ ਫਡ਼੍ਹੀਆਂ ਲਾਉਣ, ਖਾਣ ਪੀਣ ਦੀਆਂ ਵਸਤਾਂ ਵੇਚਣ ਅਤੇ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਸਡ਼ਕਾਂ ਉਪਰ ਸਮਾਨ ਰੱਖਣ ਤੇ ਪਾਬੰਦੀ ਲਗਾ ਦਿੱਤੀ ਗਈ ਹੈ । ਇਸ ਤਰ੍ਹਾਂ ਕਰਨ ਨਾਲ ਆਮ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਆਮ ਲੋਕਾਂ ਨੂੰ ਜਾਨੀ ਮਾਲੀ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement