ਮੁੱਖ ਮੰਤਰੀ ਵਲੋਂ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ
Published : Oct 24, 2020, 10:19 pm IST
Updated : Oct 24, 2020, 10:19 pm IST
SHARE ARTICLE
image
image

ਮੁੱਖ ਮੰਤਰੀ ਵਲੋਂ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ

ਚੰਡੀਗੜ੍ਹ, 24 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਨਿਚਰਵਾਰ ਨੂੰ 700 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੇ ਵਰਚੁਅਲ ਢੰਗ ਨਾਲ ਨੀਂਹ ਪੱਥਰ ਰੱਖ ਕੇ 11,000 ਕਰੋੜ ਰੁਪਏ ਦੀ ਲਾਗਤ ਵਾਲੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ (ਯੂ.ਈ.ਆਈ.ਪੀ) ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਅਤੇ ਇਸ ਦੇ ਨਾਲ ਹੀ ਸ਼ਹਿਰੀ ਖੇਤਰਾਂ ਵਿਚ ਆਰਥਕ ਗਤੀਵਿਧੀਆਂ ਨੂੰ ਬੜ੍ਹਾਵਾ ਦੇਣ ਲਈ ਬਕਾਇਆ ਵੈਟ ਮੁਲਾਂਕਣਾਂ ਲਈ ਇਕਮੁਸ਼ਤ ਨਿਪਟਾਰੇ ਦੀ ਨੀਤੀ ਦਾ ਐਲਾਨ ਵੀ ਕੀਤਾ।

imageimage


ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਹੀ 167 ਸ਼ਹਿਰੀ ਸਥਾਨਕ ਸਰਕਾਰਾਂ ਦੇ ਕਸਬਿਆਂ ਵਿਚ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਆਬਕਾਰੀ ਦੇ ਕਰ ਵਿਭਾਗ ਵਲੋਂ ਛੇਤੀ ਹੀ ਇਕ ਸਕੀਮ ਨੋਟੀਫ਼ਾਈ ਕੀਤੀ ਜਾਵੇਗੀ ਜਿਸ ਦੀ ਸ਼ੁਰੂਆਤ ਕਰਨ ਬਾਰੇ ਉਨ੍ਹਾਂ ਦੀ ਸਰਕਾਰ ਨੇ ਇਰਾਦਾ ਕੀਤਾ ਹੈ ਕਿਉਂਕਿ ਉਦਯੋਗਾਂ ਵਲੋਂ ਇਹ ਮਸਲਾ ਚੁੱਕਿਆ ਜਾ ਰਿਹਾ ਸੀ ਕਿ ਉਨ੍ਹਾਂ ਦੇ ਵੈਟ ਮੁਲਾਂਕਣਾਂ ਸਬੰਧੀ ਮੁੱਦਿਆਂ ਦਾ ਹੱਲ ਤੇਜ਼ੀ ਨਾਲ ਨਹੀਂ ਕੀਤਾ ਜਾ ਰਿਹਾ। ਇਸ ਪੱਖ ਵਲ ਧਿਆਨ ਦਿੰਦੇ ਹੋਏ ਕਿ ਸ਼ਹਿਰ ਵੀ ਆਰਥਕ ਗਤੀਵਿਧੀਆਂ ਦੇ ਕੇਂਦਰ ਹਨ ਅਤੇ ਵਪਾਰ ਦੇ ਉਦਯੋਗ ਪੱਖੋਂ ਅਹਿਮ ਹਨ, ਮੁੱਖ ਮੰਤਰੀ ਨੇ ਦਸਿਆ ਕਿ ਉਨ੍ਹਾਂ ਨੇ ਉਦਯੋਗ ਅਤੇ ਕਰ ਵਿਭਾਗਾਂ ਨੂੰ ਇਕ ਅਜਿਹੀ ਹੋਰ ਹਾਂ-ਪੱਖੀ ਪ੍ਰਣਾਲੀ ਵਿਕਸਤ ਕਰਨ ਲਈ ਕਿਹਾ ਹੈ ਜਿਸ ਨਾਲ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਪਾਰੀਆਂ ਅਤੇ ਉਦਯੋਗ ਜਗਤ ਨਾਲ ਸਬੰਧਤ ਲੋਕਾਂ ਨੂੰ ਇਕ ਤੋਂ ਦੂਜੇ ਦਫ਼ਤਰ ਦੇ ਚੱਕਰ ਨਾ ਕੱਟਣੇ ਪੈਣ। ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ 'ਤੇ ਵੀ ਜ਼ੋਰ ਦਿਤਾ ਕਿ ਸਮੂਹ ਕਸਬਿਆਂ ਵਿਚ ਸਾਫ਼-ਸਫ਼ਾਈ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਸਾਰੇ ਸ਼ਹਿਰਾਂ ਨੂੰ ਘਰੇਲੂ ਠੋਸ ਰਹਿੰਦ-ਖੂੰਹਦ ਨੂੰ ਵੱਖਰਾ ਕਰਨ ਲਈ ਵੀ ਕਿਹਾ। ਉਨ੍ਹਾਂ ਇਸ ਮੌਕੇ ਭਾਰਤ ਸਰਕਾਰ ਦੁਆਰਾ ਕਰਵਾਏ ਜਾਂਦੇ ਸਾਫ਼-ਸਫ਼ਾਈ ਸਰਵੇਖਣਾਂ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਨਵਾਂਸ਼ਹਿਰ ਦੀ ਸ਼ਲਾਘਾ ਵੀ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੇਗਾਨੇ ਮੁੰਡੇ ਨਾਲ ਕਾਰ ’ਚ ਬੈਠੀ ਪਤਨੀ ਨੂੰ ਕੁੱਟਣ ਵਾਲਾ ਪਤੀ ਬੁਰੀ ਤਰ੍ਹਾਂ ਫਸਿਆ! ਅਜਿਹੀ ਗਲਤੀ ਨਾਲੋਂ ਚੰਗਾ ਸੀ..

19 Apr 2024 9:49 AM

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM

Today Kharar News: ਪੱਕੀ ਕਣਕ ਨੂੰ ਲੱਗੀ ਭਿਆਨਕ ਅੱਗ, ਕਿਸਾਨ ਨੇ 50 ਹਜ਼ਾਰ ਰੁਪਏ ਠੇਕੇ ‘ਤੇ ਲਈ ਸੀ ਜ਼ਮੀਨ

18 Apr 2024 12:13 PM

ULO Immigration ਵਾਲੇ ਤਾਂ ਲੋਕਾਂ ਨੂੰ ਘਰ ਬੁਲਾ ਕੇ ਵਿਦੇਸ਼ ਜਾਣ ਲਈ ਕਰ ਰਹੇ ਗਾਈਡ

18 Apr 2024 12:00 PM
Advertisement