
ਬਠਿੰਡਾ ਦੇ ਕਿਸਾਨ ਬੂਟਾ ਸਿੰਘ ਨੇ ਲਿਆ ਫਾਹਾ
ਬਠਿੰਡਾ: ਕਿਸਾਨਾਂ ਸਿਰ ਚੜ੍ਹੇ ਕਰਜ਼ੇ ਕਾਰਨ ਆਏ ਦਿਨ ਕਿਸਾਨ ਖੁਦਕੁਸ਼ੀਆਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਜ਼ਿਲ੍ਹਾ ਬਠਿੰਡਾ ਦੇ ਮਹਿਤਾ ਤੋਂ ਸਾਹਮਣੇ ਆਇਆ ਹੈ। ਦਰਅਸਲ ਮਹਿਤਾ ਵਿਖੇ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ।
Punjab Farmer
ਮ੍ਰਿਤਕ ਕਿਸਾਨ ਦਾ ਨਾਂਅ ਬੂਟਾ ਸਿੰਘ ਪੁੱਤਰ ਨੱਥਾ ਸਿੰਘ ਹੈ। ਬੂਟਾ ਸਿੰਘ ਕਰਜ਼ੇ ਕਾਰਨ ਕਾਫ਼ੀ ਪਰੇਸ਼ਾਨ ਦੀ ਜਿਸ ਦੇ ਚਲਦਿਆਂ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕੀਤੀ। ਮਿਲੀ ਜਾਣਕਾਰੀ ਮੁਤਾਬਕ ਬੂਟਾ ਸਿੰਘ ਕੋਲ ਤਿੰਨ ਕਿੱਲੇ ਜ਼ਮੀਨ ਸੀ।
Farmer Suicide
ਕਿਸਾਨ ਨੇ ਖੇਤੀਬਾੜੀ ਲਈ ਬੈਂਕ ਤੋਂ ਕਰਜ਼ਾ ਲਿਆ ਹੋਇਆ ਸੀ, ਬੈਂਕ ਵਾਲੇ ਕਰਜ਼ੇ ਦੇ ਪੈਸੇ ਵਾਪਸ ਲੈਣ ਲਈ ਉਸ ਦੇ ਘਰ ਆਉਂਦੇ ਸਨ। ਇਸ ਤੋਂ ਪਰੇਸ਼ਾਨ ਹੋ ਕੇ ਉਹਨਾਂ ਨੇ ਇਹ ਖੌਫਨਾਕ ਕਦਮ ਚੁੱਕਿਆ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਠਿੰਡਾ ਦੇ ਸਿਵਲ ਹਸਪਤਾਲ ਵਿਖੇ ਭੇਜਿਆ ਗਿਆ ਹੈ।