
ਤਿੱਕੜੀ ਦੇ ਬੁੱਤਾਂ ਨੂੰ ਲਾਂਬੂ ਲਾਉਣ ਸਮੇਂ ਪੁੱਜਣਗੇ ਲੱਖਾਂ ਲੋਕ : ਉਗਰਾਹਾਂ
ਬਠਿੰਡਾ : ਕਾਲੇ ਖੇਤੀ ਕਾਨੂੰਨਾਂ ‘ਤੇ ਬਿਜਲੀ ਸੋਧ ਬਿੱਲ 2020 ਖਿਲਾਫ਼ ਚੱਲ ਰਹੇ ਸੰਘਰਸ਼ ਨੂੰ ਤੇਜ਼ ਤੇ ਵਿਸ਼ਾਲ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ 25 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ 14 ਜ਼ਿਲਿਆਂ ਵਿੱਚ 40 ਸ਼ਹਿਰਾਂ ਤੇ ਕਸਬਿਆਂ ਵਿੱਚ ਪੇਂਡੂ ਤੇ ਸ਼ਹਿਰੀ ਜਨਤਾਂ ਵੱਲੋਂ ਮਿਲਕੇ ਬਦੀ ਦੀ ਮੂਰਤ ਬਣੇ ਵਿਦੇਸ਼ੀ ਕੰਪਨੀਆਂ, ਕਾਰਪੋਰੇਟਾਂ ਤੇ ਬੀ.ਜੇ.ਪੀ. ਦੀ ਤਿੱਕੜੀ ਦੇ ਦਿਓ ਕੱਦ ਬੁੱਤਾਂ ਨੂੰ ਸਾੜ ਕੇ ਰੋਹ ਭਰਪੂਰ ਪ੍ਰਦਰਸ਼ਨ ਕਰਨ ਸਮੇਂ ਲੱਖਾਂ ਮਰਦ ਔਰਤਾਂ ਵੱਲੋਂ ਸ਼ਮੂਲੀਅਤ ਕਰਨ ਦਾ ਦਾਅਵਾ ਕੀਤਾ ਗਿਆ ਹੈ । ਜਿਸ ਵਿੱਚ ਔਰਤਾਂ ਤੇ ਨੌਜਵਾਨਾਂ ਦੀ ਉੱਭਰਵੀਂ ਸ਼ਮੂਲੀਅਤ ਹੋਵੇਗੀ ।
Bku Ugrahn and punjab khet majdoor union state commiti member
ਇਹ ਦਾਅਵਾ ਅੱਜ ਟੀਚਰਜ ਹੋਮ ਬਠਿੰਡਾ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਅਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਵੱਲੋਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ ਗਿਆ ।ਉਹਨਾਂ ਦੱਸਿਆ ਕਿ ਬਠਿੰਡਾ ਦੇ 8, ਸੰਗਰੂਰ 9, ਮਾਨਸਾ 3, ਮੋਗਾ 4, ਬਰਨਾਲਾ 2, ਪਟਿਆਲਾ 3, ਅੰਮ੍ਰਿਤਸਰ 3, ਮੁਕਤਸਰ ਸਾਹਿਬ 2, ਫਰੀਦਕੋਟ, ਫਾਜ਼ਿਲਕਾ, ਜਲੰਧਰ, ਲੁਧਿਆਣਾ, ਫਿਰੋਜ਼ਪੁਰ ਅਤੇ ਗੁਰਦਾਪੁਰ ਜ਼ਿਲਿਆਂ ਦੇ 1-1 ਸ਼ਹਿਰੀ ਕੇਂਦਰਾਂ ਵਿੱਚ ਦੁਸਹਿਰੇ ਦੇ ਮੌਕੇ ਇਹ ਪ੍ਰਦਰਸ਼ਨ ਕੀਤੇ ਜਾਣਗੇ ।
farmer protest
ਉਹਨਾਂ ਕਿਹਾ ਕਿ ਸੂਬਾ ਹੈੱਡਕੁਆਟਰ 'ਤੇ ਪੁੱਜੀਆਂ ਰਿਪੋਰਟਾਂ ਮੁਤਾਬਕ ਇਹਨਾਂ ਪ੍ਰਦਰਸ਼ਨਾਂ ਲਈ ਪੇਂਡੂ ਜਨਤਾਂ ਤੋਂ ਇਲਾਵਾ ਸ਼ਹਿਰੀ ਜਨਤਾ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਪੇਂਡੂਆਂ ਤੇ ਸ਼ਹਿਰੀਆਂ ਦੀ ਵਿਸ਼ਾਲ ਗਿਣਤੀ ਵਾਲੇ ਇਹ ਪ੍ਰਦਰਸ਼ਨ ਹੰਕਾਰੀ ਮੋਦੀ ਸਰਕਾਰ ਦੀਆਂ ਕਿਸਾਨ ਤੇ ਲੋਕ ਮਾਰੂ ਨੀਤੀਆਂ 'ਤੇ ਕਰਾਰੀ ਚੋਟ ਸਾਬਤ ਹੋਣਗੇ । ਕਿਸਾਨ ਆਗੂਆਂ ਨੇ ਆਖਿਆ ਕਿ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸਹਿਯੋਗ ਦੀ ਬਦੌਲਤ ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਕਿਸਾਨਾਂ ਮਜ਼ਦੂਰਾਂ, ਮੁਲਾਜ਼ਮਾਂ ਸ਼ਹਿਰੀ ਗਰੀਬਾਂ, ਦੁਕਾਨਦਾਰਾਂ ਤੇ ਹੋਰ ਕਾਰੋਬਾਰੀਆਂ ਵੱਲੋਂ ਮੰਡੀ ਕਿਲਿਆਂਵਾਲੀ (ਡੱਬਵਾਲੀ) ਵਿੱਚ ਇਸ ਤਿੱਕੜੀ ਦੇ ਬੁੱਤਾਂ ਨੂੰ ਸਾੜ ਕੇ ਕੀਤਾ ਜਾਣ ਵਾਲਾ ਪ੍ਰਦਰਸ਼ਨ ਵਿਸ਼ਾਲ ਏਕਤਾ ਤੇ ਅੰਤਰਰਾਜੀ ਸੰਘਰਸ਼ੀ ਸਾਂਝ ਦਾ ਵਿੱਲਖਣ ਨਮੂਨਾ ਸਾਬਤ ਹੋਵੇਗਾ।
Pm Narinder Modi
ਉਹਨਾਂ ਦੱਸਿਆ ਕਿ 1 ਅਕਤੂਬਰ ਤੋਂ ਰਿੰਲਾਇਸ਼ ਤੇ ਐਸਾਰ ਕੰਪਨੀਆਂ ਦੇ ਪ੍ਰੈਟਰੋਲ ਪੰਪਾਂ ਅੱਗੇ ਚੱਲ ਰਹੇ ਧਰਨਿਆਂ ਕਾਰਨ ਪੰਪ ਡੀਲਰਾਂ ਵੱਲੋਂ ਉਹਨਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਜਥੇਬੰਦੀ ਕੋਲ ਭੇਜੇ ਪੱਤਰ ਉੱਪਰ ਵਿਚਾਰ ਕਰਨ ਲਈ ਕਿਸਾਨ ਆਗੂਆ ਨੇ 24 ਅਕਤੂਬਰ ਨੂੰ ਸਵੇਰੇ 10 ਵਜੇ ਇਹਨਾਂ ਡੀਲਰਾਂ ਨਾਲ ਟੀਚਰ ਹੋਮ ਬਠਿੰਡਾ ਵਿਖੇ ਮੀਟਿੰਗ ਕਰਨ ਦਾ ਵੀ ਐਲਾਨ ਕੀਤਾ। ਉਹਨਾਂ ਦੱਸਿਆ ਕਿ 5 ਨਵੰਬਰ ਨੂੰ ਮੁਲਕ ਵਿਆਪੀ ਚੱਕਾ ਜਾਮ ਦੇ ਸੱਦੇ ਨੂੰ ਵੀ ਉਹ ਆਪਣੇ ਅਜ਼ਾਦ ਐਕਸ਼ਨ ਰਾਹੀਂ ਸਫ਼ਲ ਬਣਾਉਣਗੇ ਪਰ ਉਹਨਾਂ ਵੱਲੋਂ ਕੀਤੇ ਜਾਣ ਵਾਲੇ ਇਸ ਐਕਸ਼ਨ ਦਾ ਬਿਹਾਰ ਦੀਆਂ ਚੋਣਾਂ ਨਾਲ ਕੋਈ ਵੀ ਸੰਬੰਧ ਨਹੀਂ ਹੈ । ਪ੍ਰੈਸ ਕਾਨਫਰੰਸ ਦੌਰਾਨ 25 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ ਕੀਤੇ ਜਾਣ ਵਾਲੇ ਪ੍ਰਦਰਸ਼ਨਾਂ ਵਿੱਚ ਮਜ਼ਦੂਰਾਂ ਤੇ ਹੋਰ ਸ਼ਹਿਰੀ ਹਿੱਸਿਆ ਦੀ ਵੱਡੀ ਸਮੂਲੀਅਤ ਕਰਾਉਣ ਲਈ ਵੱਖ-ਵੱਖ ਥਾਂ 'ਤੇ ਵੱਖ-ਵੱਖ ਵਰਗਾਂ ਦੇ ਆਧਾਰਤ ਸਮਰਥਨ ਕਮੇਟੀਆਂ ਜਥੇਬੰਦ ਕਰਨ ਵਾਲੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਵੀ ਮੌਜੂਦ ਸਨ