
ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਆਗੂ ਸੁਖਦੇਵ ਸਿੰਘ ਕੋਕਰੀ ਨੇ ਕਿਹਾ ਜੀ ਆਇਆਂ ਨੂੰ
ਮੋਗਾ : ਪੰਜਾਬ ਭਾਜਪਾ ਕਿਸਾਨ ਸੈੱਲ ਦੇ ਇੰਚਾਰਜ ਤਰਲੋਚਨ ਸਿੰਘ ਗਿੱਲ ਨੇ ਕਿਸਾਨਾਂ ਦੇ ਹਿੱਤ ਵਿੱਚ ਜਾਂਦਿਆਂ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੇ ਸਮੂਹ ਅਹੁਦਿਆਂ ਤੋਂ ਅਸਤੀਫਾ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿਸਾਨ ਜਿੱਥੇ ਮੇਰੀ ਡਿਊਟੀ ਲਗਾਉਣਗੇ ਮੈਂ ਆਪਣੀ ਜ਼ਿੰਮੇਵਾਰੀ ਨਾਲ ਡਿਉਟੀ ਨਿਭਾਵਾਂਗਾ ਕਿਉਂਕਿ ਮੈਂ ਖੁਦ ਕਿਸਾਨਾਂ ਅਤੇ ਕਿਸਾਨਾਂ ਦੇ ਦਰਦ ਨੂੰ ਸਮਝਦਾ ਹਾਂ ।
Farmer protest
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਰਲੋਚਨ ਸਿੰਘ ਗਿੱਲ ਨੇ ਕਿਹਾ ਪੰਜਾਬ ਪੱਧਰੀ ਸਾਡੀਆਂ ਜੋ ਵੀ ਮੀਟਿੰਗਾਂ ਹੁੰਦੀਆਂ ਸਨ ਤਾਂ ਮੈਨੂੰ ਇਉਂ ਲੱਗਦਾ ਸੀ ਕਿ ਉਨ੍ਹਾਂ ਮੀਟਿੰਗਾਂ ਦੌਰਾਨ ਭਾਜਪਾ ਵੱਲੋਂ ਕਿਸਾਨਾਂ ਦੇ ਹਿੱਤ ਵਿਚ ਕੋਈ ਵੀ ਗੱਲ ਨਹੀਂ ਹੁੰਦੀ ਸੀ ਭਾਵੇਂ ਦਾ ਮੀਟਿੰਗ ਅਟੈਂਡ ਕਰਦਾ ਸੀ ਪਰ ਕਿਸਾਨਾਂ ਦਾ ਦਰਦ ਮੇਰੇ ਦਿਲ ਵਿਚ ਰਹਿੰਦਾ ਸੀ ।
Sukhdev singh kokri kalan
ਇਸ ਮੌਕੇ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਸੁਖਦੇਵ ਸਿੰਘ ਕੋਕਰੀ ਨੇ ਉਨ੍ਹਾਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਇਕ ਵੱਡੀ ਜਿੱਤ ਹੈ ਹੁਣ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਭਰ ਵਿੱਚ ਹੋਰ ਸਮੁੱਚੀਆਂ ਦੁਕਾਨਦਾਰਾਂ ਤੇ ਹੋਰ ਆਗੂ ਪੰਜਾਬ ਪੱਧਰ ਤੇ ਸੜਕਾਂ ਤੇ ਆਉਣ ਲਈ ਪੂਰੀ ਤਿਆਰੀ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਆਪਣਾ ਫ਼ੈਸਲਾ ਵਾਪਸ ਹੀ ਲੈਣਾ ਪਵੇਗਾ । ਸੁਖਦੇਵ ਕੋਕਰੀ ਨੇ ਦੱਸਿਆ ਕਿ ਕਿਸਾਨਾਂ ਦਾ ਸੰਘਰਸ਼ ਉਦੋਂ ਤਕ ਜਾਰੀ ਰਹੇਗਾ ਜਦੋਂ ਤਕ ਕੇਂਦਰ ਦੀ ਮੋਦੀ ਸਰਕਾਰ ਉਸ ਨੂੰ ਚਲਾਉਣ ਵਾਲੇ ਆਪਣੇ ਫ਼ੈਸਲਿਆਂ ਨੂੰ ਵਾਪਸ ਨਹੀਂ ਲੈਂਦੀ ।