ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਨਵਾਬ ਕਪੂਰ ਸਿੰਘ, ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਬਰਸੀ ਮਨਾਈ
Published : Oct 24, 2021, 5:44 am IST
Updated : Oct 24, 2021, 5:44 am IST
SHARE ARTICLE
image
image

ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਨਵਾਬ ਕਪੂਰ ਸਿੰਘ, ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਬਰਸੀ ਮਨਾਈ

ਅੰਮ੍ਰਿਤਸਰ, 23 ਅਕਤੂਬਰ (ਬਹੋੜੂ) : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀਂ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਵਿਖੇ ਸਿੱਖ ਇਤਿਹਾਸ ਦੇ ਮਹਾਨ ਨਾਇਕ ਨਵਾਬ ਕਪੂਰ ਸਿੰਘ, ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਬਰਸੀ ਅਤੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜਾ ਪੂਰਨ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ। ਅਖੰਡਪਾਠਾਂ ਦੇ ਭੋਗ ਉਪਰੰਤ ਕੀਰਤਨੀ ਜਥਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕਰ ਕੇ ਸ਼ਰਧਾਂਜਲੀ ਭੇਂਟ ਕੀਤੀ।
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ,  ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਹ ਗੁਰਮਤਿ ਸਮਾਗਮ ਮਨਾਏ ਗਏ। ਸੰਪੂਰਨਤਾ ਦੀ ਅਰਦਾਸ ਬਾਬਾ ਬੂਟਾ ਸਿੰਘ ਲੰਬਵਾਲੀ ਨੇ ਕੀਤੀ ਅਤੇ ਪ੍ਰਸਿੱਧ ਰਾਗੀ ਭਾਈ ਹਰਜੀਤ ਸਿੰਘ ਬਟਾਲਾ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਗਿਆਨੀ ਕੇਵਲ ਸਿੰਘ ਕੋਮਲ ਢੱਡਿਆਂ ਵਾਲੇ ਦੇ ਢਾਡੀ ਜਥੇ ਨੇ ਮਹਾਨ ਜਰਨੈਲਾਂ ਦੀਆਂ ਵਾਰਾਂ ਗਾਇਨ ਕਰ ਕੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ। ਸ. ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ ਨੇ ਬਾਬਾ ਨਵਾਬ ਕਪੂਰ ਸਿੰਘ ਅਤੇ ਬਾਬਾ ਜੱਸਾ ਸਿੰਘ ਆਹਲੂਵਾਲੀਆਂ ਤੇ ਬਾਬਾ ਬੁੱਢਾ ਜੀ ਬਾਰੇ ਇਤਿਹਾਸਕ ਤੱਥ ਸੰਗਤਾਂ ਨਾਲ ਸਾਂਝੇ ਕੀਤੇ। 
ਸ. ਦਿਲਜੀਤ ਸਿੰਘ ਬੇਦੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਇਹਨਾਂ ਮਹਾਨ ਸੂਰਮਿਆਂ ਵਲੋਂ ਪਾਏ ਪੂਰਨਿਆਂ ਨੂੰ ਹਕੀਕਤ ਵਿਚ ਰੰਗ ਦੇਣ ਦਾ ਸਮਾ ਆ ਗਿਆ ਹੈ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ। ਇਸ ਵਿਸ਼ੇਸ਼ ਸਮਾਗਮ ਵਿਚ ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਬੂਟਾ ਸਿੰਘ ਲੰਬਵਾਲੀ, ਬਾਬਾ ਦਲੇਰ ਸਿੰਘ, ਬਾਬਾ ਹਰਦੀਪ ਸਿੰਘ ਕੁੰਬੜੀਆ, ਤਰਸੇਮ ਸਿੰਘ ਮਹਿਤਾ ਚੌਂਕ, ਬਾਬਾ ਮੇਜਰ ਸਿੰਘ ਸੋਢੀ ਮੁਖੀ ਤਰਨਾ ਦਲ, ਬਾਬਾ ਮੇਜਰ ਸਿੰਘ ਸੋਢੀ ਮੁਖੀ ਤਰਨਾ ਦਲ ਵੱਲੋਂ ਬਾਬਾ ਅਮਰ ਸਿੰਘ ਤਰਨਾ ਦਲ, ਬਾਬਾ ਭਗਤ ਸਿੰਘ ਆਦਿ ਨੇ ਹਾਜ਼ਰੀ ਭਰੀ। 

SHARE ARTICLE

ਏਜੰਸੀ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement